Punjab News: ਸਰਕਾਰ ਦੇ ਭਰੋਸੇ ਤੋਂ ਬਾਅਦ ਹੜਤਾਲ ਖ਼ਤਮ, ਅਧਿਕਾਰੀ ਤਹਿਸੀਲਾਂ 'ਚ ਪਰਤੇ, ਰਜਿਸਟਰੀਆਂ ਦਾ ਕੰਮ ਸ਼ੁਰੂ
Punjab News: ਮਾਲ ਅਫਸਰ ਐਸੋਸੀਏਸ਼ਨ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਸਾਰੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਤਹਿਸੀਲਾਂ ਵਿੱਚ ਪਰਤ ਗਏ ਹਨ ਅਤੇ ਰਜਿਸਟਰੀਆਂ ਅਤੇ ਹੋਰ ਮਾਲ ਵਿਭਾਗ ਨਾਲ ਸਬੰਧਤ ਕੰਮ ਸ਼ੁਰੂ ਹੋ ਗਿਆ ਹੈ।
Punjab News: ਪੰਜਾਬ 'ਚ ਮੁਲਾਜ਼ਮਾਂ ਤੋਂ ਬਾਅਦ ਹੁਣ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨੇ ਵੀ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਕੰਮ 'ਤੇ ਵਾਪਸ ਆ ਗਏ ਹਨ ਅਤੇ ਰਜਿਸਟਰੀਆਂ ਦਾ ਕੰਮ ਸ਼ੁਰੂ ਹੋ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਮਾਲ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧਾਮ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ।
ਇਸ ਤੋਂ ਬਾਅਦ ਅੱਜ ਮਾਲ ਅਫਸਰ ਐਸੋਸੀਏਸ਼ਨ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਸਾਰੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਤਹਿਸੀਲਾਂ ਵਿੱਚ ਪਰਤ ਗਏ ਹਨ ਅਤੇ ਰਜਿਸਟਰੀਆਂ ਅਤੇ ਹੋਰ ਮਾਲ ਵਿਭਾਗ ਨਾਲ ਸਬੰਧਤ ਕੰਮ ਸ਼ੁਰੂ ਹੋ ਗਿਆ ਹੈ। ਦੱਸ ਦੇਈਏ ਕਿ ਮਾਲ ਅਫਸਰਾਂ ਦਾ ਕਹਿਣਾ ਹੈ ਕਿ ਸਰਕਾਰ ਮੰਗਾਂ ਨਹੀਂ ਮੰਨਦੀ ਅਤੇ ਵਿਧਾਇਕ-ਆਗੂ ਉਨ੍ਹਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਦੇ ਹਨ।
ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕਈ ਮਸਲੇ ਸਰਕਾਰ ਕੋਲ ਪੈਂਡਿੰਗ ਪਏ ਹਨ। ਉਨ੍ਹਾਂ ਨੂੰ ਜਾਣਬੁੱਝ ਕੇ ਲਟਕਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨਾਲ ਦੋ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਅਜੇ ਤੱਕ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਦੋਸ਼ ਲਾਇਆ ਕਿ 22 ਜੁਲਾਈ ਨੂੰ ਲੁਧਿਆਣਾ ਵਿੱਚ ਤਹਿਸੀਲਦਾਰ-ਨਾਇਬ ਤਹਿਸੀਲਦਾਰ ਤੇ ਸਟਾਫ਼ ਵੱਲੋਂ ਵਿਧਾਇਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਗਿਆ।
ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਚਾਰਜਸ਼ੀਟ ਅਫਸਰਾਂ ਦੇ ਇੰਕਰੀਮੈਂਟ ਨਾ ਰੋਕਣ ਦੇ ਫੈਸਲੇ ਦੀ ਸਮੀਖਿਆ ਕਰਨ ਦਾ ਫੈਸਲਾ ਲਿਆ ਗਿਆ ਸੀ ਪਰ ਅਜੇ ਤੱਕ ਸਮੀਖਿਆ ਨਹੀਂ ਕੀਤੀ ਗਈ। ਮੀਟਿੰਗ ਵਿੱਚ ਦੋ ਵਾਰ ਮੁੱਖ ਮੰਤਰੀ ਨਾਲ ਸੁਰੱਖਿਆ ਦਾ ਮੁੱਦਾ ਉਠਾਇਆ ਗਿਆ ਤਾਂ ਉਨ੍ਹਾਂ ਨੇ ਸੁਰੱਖਿਆ ਦੇਣ ਦੀ ਹਾਮੀ ਭਰੀ ਪਰ ਇਸ ਫੈਸਲੇ ਨੂੰ ਜ਼ਮੀਨੀ ਪੱਧਰ ’ਤੇ ਹਾਲੇ ਤੱਕ ਲਾਗੂ ਨਹੀਂ ਕੀਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।