Punjab news: ਪੁਲਿਸ ਦੇ ਭਰੋਸੇ ਮਗਰੋਂ ਡਾਕਟਰਾਂ ਨੇ ਹੜਤਾਲ ਖ਼ਤਮ ਕਰਨ ਦੀ ਆਖੀ ਗੱਲ, ਜਾਣੋ ਕੀ ਹੈ ਪੂਰਾ ਮਾਮਲਾ
Barnala news: ਬਰਨਾਲਾ ਵਿੱਚ ਸਰਕਾਰੀ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨੇ ਪੁਲਿਸ ਵਲੋਂ ਭਰੋਸਾ ਮਿਲਣ ਤੋਂ ਬਾਅਦ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ।
Barnala news: ਬਰਨਾਲਾ ਦੇ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ 5 ਫਰਵਰੀ ਦੀ ਰਾਤ ਨੂੰ ਇਲਾਜ ਲਈ ਆਏ ਇੱਕ ਪਰਿਵਾਰ ਵੱਲੋਂ ਡਿਊਟੀ 'ਤੇ ਮੌਜੂਦ ਸਰਕਾਰੀ ਡਾਕਟਰ ਗਗਨਦੀਪ ਸਿੰਘ ਨਾਲ ਦੁਰਵਿਵਹਾਰ ਅਤੇ ਕੁੱਟਮਾਰ ਕੀਤੀ ਗਈ ਸੀ। ਸਰਕਾਰੀ ਡਾਕਟਰ ਨਾਲ ਦੁਰਵਿਵਹਾਰ ਹੋਣ ਕਰਕੇ ਸਾਰੇ ਸਰਕਾਰੀ ਹਸਪਤਾਲ ਦਾ ਸਟਾਫ਼ ਗੁੱਸੇ ਵਿੱਚ ਆ ਗਿਆ ਸੀ।
ਡਾਕਟਰਾਂ ਸਮੇਤ ਸਟਾਫ਼ ਨੇ ਕੰਮ ਛੱਡ ਕੇ ਹੜਤਾਲ ਕਰ ਦਿੱਤੀ, ਜਿਸ ਕਾਰਨ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਅਤੇ ਇਲਾਜ ਅਧੀਨ ਮਰੀਜ਼ਾਂ ਦਾ ਬੁਰਾ ਹਾਲ ਹੋਇਆ ਪਿਆ ਹੈ ਅਤੇ ਦੂਜੇ ਪਾਸੇ ਡਾਕਟਰਾਂ ਵੱਲੋਂ ਤਿੰਨ ਦਿਨ ਤੋਂ ਲਗਾਤਾਰ ਹੜਤਾਲ ਵੀ ਜਾਰੀ ਹੈ।
ਇਹ ਵੀ ਪੜ੍ਹੋ: Punjab news: ਫਲੋਟੈਕ ਕੰਪਨੀ ਦੇ CPW ਪਲਾਂਟ 'ਚ ਹੋਇਆ ਧਮਾਕਾ, ਜਾਨੀ ਨੁਕਸਾਨ ਦਾ ਹੋਇਆ ਬਚਾਅ
ਅੱਜ ਸਥਿਤੀ ਵਿਗੜਦੀ ਦੇਖਦਿਆਂ ਹੋਇਆਂ ਪੁਲਿਸ ਪ੍ਰਸ਼ਾਸਨ ਨੇ ਡਾਕਟਰਾਂ ਦੇ ਧਰਨੇ ਵਾਲੀ ਥਾਂ 'ਤੇ ਪਹੁੰਚ ਕੇ ਡਾਕਟਰਾਂ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ਖ਼ਿਲਾਫ਼ ਪਹਿਲਾਂ ਹੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਆਉਣ ਵਾਲੇ 10 ਦਿਨਾਂ 'ਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਡਾਕਟਰਾਂ ਨੇ ਇਸ ਭਰੋਸੇ ਦਾ ਸਵਾਗਤ ਕੀਤਾ ਅਤੇ ਹਸਪਤਾਲ 'ਚ ਦਾਖਲ ਮਰੀਜ਼ਾਂ ਦੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਇਹ ਹੜਤਾਲ ਖ਼ਤਮ ਕੀਤੀ।
ਉੱਥੇ ਹੀ ਮੌਕੇ 'ਤੇ ਪਹੁੰਚੇ ਥਾਣਾ ਸਿਟੀ ਦੇ ਐੱਸਐੱਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਜਾ ਰਹੀ ਹੈ ਅਤੇ ਡਾਕਟਰਾਂ ਨੇ ਕਿਹਾ ਕਿ ਉਹ ਆਪਣੀ ਹੜਤਾਲ ਖ਼ਤਮ ਕਰ ਦੇਣਗੇ। ਇਸ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਖ਼ਤਮ ਕਰਕੇ ਕੰਮ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Jalandhar News: ਸਰਕਾਰੀ ਅਫਸਰ ਦੱਸ ਮਾਰ ਰਹੇ ਸੀ ਠੱਗੀਆਂ, ਜਾਅਲੀ ਪੱਤਰਕਾਰ ਵੀ ਸ਼ਾਮਲ, ਪੁਲਿਸ ਨੇ ਖੋਲ੍ਹੀ ਪੋਲ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।