ਬੀਜੇਪੀ ਮਗਰੋਂ ਕਿਸਾਨਾਂ ਨੇ ਘੇਰਿਆ RSS ਆਗੂ, ਗੱਡੀ ਭਜਾ ਛੱਡਾਇਆ ਖਹਿੜਾ
ਬੀਜੇਪੀ ਮੰਤਰੀਆਂ ਤੋਂ ਬਾਅਦ ਕਿਸਾਨਾਂ ਨੇ ਹੁਣ RSS ਆਗੂ ਘੇਰਨੇ ਸ਼ੁਰੂ ਕਰ ਦਿੱਤੇ ਹਨ।ਅੱਜ ਜਦੋਂ ਇੱਕ RSS ਦਾ ਆਗੂ ਲੋਕਾਂ ਨੂੰ ਗੁਪਤ ਮੀਟਿੰਗ ਕਰ ਖੇਤੀ ਕਾਨੂੰਨਾਂ ਦੇ ਫਾਇਦੇ ਸਮਝਾ ਰਿਹਾ ਸੀ ਤਾਂ ਕਿਸਾਨਾਂ ਨੇ ਉਸਨੂੰ ਘੇਰ ਲਿਆ।ਇਸ ਦੌਰਾਨ ਆਗੂ ਨੇ ਗੱਡੀ ਭਜਾ ਕਿਸਾਨਾਂ ਤੋਂ ਖਹਿੜਾ ਛੁਡਾਇਆ।
ਫਿਰੋਜ਼ਪੁਰ: ਬੀਜੇਪੀ ਮੰਤਰੀਆਂ ਤੋਂ ਬਾਅਦ ਕਿਸਾਨਾਂ ਨੇ ਹੁਣ RSS ਆਗੂ ਘੇਰਨੇ ਸ਼ੁਰੂ ਕਰ ਦਿੱਤੇ ਹਨ।ਅੱਜ ਜਦੋਂ ਇੱਕ RSS ਦਾ ਆਗੂ ਲੋਕਾਂ ਨੂੰ ਗੁਪਤ ਮੀਟਿੰਗ ਕਰ ਖੇਤੀ ਕਾਨੂੰਨਾਂ ਦੇ ਫਾਇਦੇ ਸਮਝਾ ਰਿਹਾ ਸੀ ਤਾਂ ਕਿਸਾਨਾਂ ਨੇ ਉਸਨੂੰ ਘੇਰ ਲਿਆ।ਇਸ ਦੌਰਾਨ ਆਗੂ ਨੇ ਗੱਡੀ ਭਜਾ ਕਿਸਾਨਾਂ ਤੋਂ ਖਹਿੜਾ ਛੁਡਾਇਆ।
ਇਹ ਘਟਨਾ ਫਿਰੋਜ਼ਪੁਰ ਦੇ ਕਸਬਾ ਮੱਲਾਂ ਵਾਲਾ ਦੀ ਹੈ।ਇਸ ਪੂਰੀ ਘਟਨਾਕਰਮ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਣ ਮਗਰੋਂ ਇਹ ਸਾਰਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਿਕ RSS ਆਗੂ ਰਾਮ ਗੋਪਾਲ ਵੱਲੋਂ ਖੇਤੀ ਕਾਨੂੰਨਾਂ ਸਬੰਧੀ ਫਾਇਦੇ ਸਮਝਾਉਣ ਲਈ ਇੱਕ ਗੁਪਤ ਮੀਟਿੰਗ ਕੀਤੀ ਜਾ ਰਹੀ ਸੀ। ਜਿਸ ਦੀ ਸੂਹ ਕਿਸਾਨ ਜੱਥੇਬੰਦੀਆਂ ਨੂੰ ਲੱਗ ਗਈ ਅਤੇ ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ, ਨਸ਼ਾ ਮੁਕਤ ਕਮੇਟੀ ਮੱਲਾਂ ਵਾਲਾ ਅਤੇ ਸਤਿਕਾਰ ਕਮੇਟੀ ਦੇ ਆਗੂਆਂ ਵੱਲੋਂ ਨਾਅਰੇਬਾਜ਼ੀ ਕਰ ਆਗੂ ਦਾ ਵਿਰੋਧ ਕੀਤਾ ਗਿਆ।
ਇਹ ਵੀ ਪੜ੍ਹੋ: ਸੈਕੰਡ ਹੈਂਡ ਬਾਈਕ ਖ਼ਰੀਦਣ ਜਾ ਰਹੇ ਹੋ, ਤਾਂ ਇਹ ਪੰਜ ਨੁਕਤੇ ਜ਼ਰੂਰ ਚੇਤੇ ਰੱਖੋ
ਇਹ ਵੀਡੀਓ ਬੀਤੀ ਕੱਲ ਦੀ ਦੱਸੀ ਜਾ ਰਹੀ ਹੈ।ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਬੀਜੇਪੀ ਦੇ ਆਗੂਆਂ ਅਤੇ ਲੀਡਰਾਂ ਦਾ ਘਿਰਾਓ ਕੀਤਾ ਜਾਏਗਾ। ਪੰਜਾਬ ਅੰਦਰ ਲਗਾਤਾਰ ਬੀਜੇਪੀ ਮੰਤਰੀਆਂ ਦਾ ਵਿਰੋਧ ਹੋ ਰਿਹਾ ਹੈ। ਬੇਸ਼ੱਕ ਪੰਜਾਬ ਸਰਕਾਰ ਵੱਲੋਂ ਪੁਲਿਸ ਨੂੰ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਪਰ ਖੇਤੀ ਕਾਨੂੰਨਾਂ ਨੂੰ ਲੈਕੇ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਤੇ ਚੜ੍ਹਿਆ ਹੋਇਆ ਹੈ। ਜਿਸਨੂੰ ਲੈਕੇ ਪੰਜਾਬ ਵਿੱਚ ਵਿਰੋਧ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ: ਬਾਲਕੋਨੀ ’ਚ ਖੜ੍ਹੇ ਹੋ ਕੇ ਔਰਤਾਂ ਨੇ ਉਤਾਰ ਦਿੱਤੇ ਕੱਪੜੇ, ਵੀਡੀਓ ਵਾਇਰਲ ਹੋਣ ਮਗਰੋਂ ਸਾਰੀਆਂ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ