ਚੰਡੀਗੜ੍ਹ: ਪੰਜਾਬ ਅੰਦਰ ਰਜਿਸਟਰੀਆਂ 'ਤੇ ਲੱਗੀ ਬ੍ਰੇਕ ਮਗਰੋਂ ਅੱਜ ਪੰਜਾਬ ਸਰਕਾਰ ਨੇ ਹਾਈ ਲੈਵਲ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਦੁਪਹਿਰ 12 ਵਜੇ ਸੱਦੀ ਗਈ ਹੈ। ਮੀਟਿੰਗ ਵਿੱਚ ਜ਼ਮੀਨਾਂ ਤੇ ਪਲਾਟਾਂ ਦੀਆਂ ਰਜਿਸਟਰੀਆਂ ਲਈ NOCs ਦਾ ਮਾਮਲਾ ਵਿਚਾਰਿਆ ਜਾਵੇਗਾ।
ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਕਈ ਕੈਬਨਿਟ ਮੰਤਰੀ ਸ਼ਾਮਲ ਹੋਣਗੇ। ਮੀਟਿੰਗ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ, ਬ੍ਰਹਮ ਸ਼ੰਕਰ ਜ਼ਿੰਪਾ ਤੇ ਇੰਦਰਬੀਰ ਸਿੰਘ ਨਿੱਝਰ ਸ਼ਾਮਲ ਹੋਣਗੇ।