ਚੰਡੀਗੜ੍ਹ : ਸੋਮਵਾਰ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਪੰਜ ਨਵੇਂ ਮੰਤਰੀਆਂ ਨੂੰ ਥਾਂ ਦਿੱਤੀ ਗਈ ਹੈ। ਸਹੁੰ ਚੁੱਕ ਸਮਾਗਮ ਤੋਂ ਬਾਅਦ ਨਵੇਂ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਵਿਭਾਗਾਂ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ, ਪੰਜ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਮੰਗਲਵਾਰ ਸ਼ਾਮ ਨੂੰ ਕੀਤਾ ਜਾਵੇਗਾ।


ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਸਵੇਰੇ ਕੈਬਨਿਟ ਮੀਟਿੰਗ ਬੁਲਾਈ ਹੈ। ਸੀਐਮਓ ਸੂਤਰਾਂ ਅਨੁਸਾਰ ਨਵੇਂ ਮੰਤਰੀ ਵੀ ਕੈਬਨਿਟ ਮੀਟਿੰਗ ਵਿੱਚ ਸ਼ਾਮਲ ਹੋਣਗੇ ਅਤੇ ਉਨ੍ਹਾਂ ਨੂੰ ਸੌਂਪੇ ਜਾਣ ਵਾਲੇ ਵਿਭਾਗਾਂ ਬਾਰੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਮੰਗਲਵਾਰ ਸ਼ਾਮ ਨੂੰ ਨਵੇਂ ਮੰਤਰੀਆਂ ਦੇ ਵਿਭਾਗਾਂ ਦਾ ਐਲਾਨ ਕਰਨਗੇ।


ਦੂਜੀ ਵਾਰ ਵਿਧਾਇਕ ਚੁਣੇ ਗਏ ਨਵੇਂ ਮੰਤਰੀ ਅਮਨ ਅਰੋੜਾ ਨੂੰ ਲੋਕਲ ਬੌਡੀਜ਼ ਦਾ ਮੰਤਰੀ ਬਣਾਇਆ ਜਾ ਸਕਦਾ ਹੈ। ਫਿਲਹਾਲ ਇਹ ਵਿਭਾਗ ਮੁੱਖ ਮੰਤਰੀ ਕੋਲ ਹੀ ਹੈ। ਇਸ ਨਾਲ ਹੀ ਡਾਕਟਰ ਇੰਦਰਬੀਰ ਨਿੱਝਰ ਨੂੰ ਸਿਹਤ ਮੰਤਰੀ ਦਾ ਅਹੁਦਾ ਮਿਲ ਸਕਦਾ ਹੈ, ਜੋ ਵਿਜੇ ਸਿੰਗਲਾ ਨੂੰ ਹਟਾਏ ਜਾਣ ਕਾਰਨ ਖਾਲੀ ਹੋਇਆ ਹੈ। ਅਨਮੋਲ ਗਗਨ ਮਾਨ ਨੂੰ ਯੁਵਾ ਮਾਮਲੇ ਅਤੇ ਸੱਭਿਆਚਾਰ ਵਿਭਾਗ ਦਿੱਤੇ ਜਾਣ ਦੀ ਸੰਭਾਵਨਾ ਹੈ। ਵੈਸੇ ਇਸ ਸਬੰਧੀ ਮੀਡੀਆ ਦੇ ਸਵਾਲਾਂ ਦੇ ਬਾਵਜੂਦ ਮੁੱਖ ਮੰਤਰੀ ਨੇ ਆਪਣੇ ਪੱਤੇ ਨਹੀਂ ਖੋਲ੍ਹੇ।



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ