Punjab News: ਪੁਲਿਸ ਦੀ ਸਖਤੀ ਮਗਰੋਂ ਹੁਣ ਨਸ਼ਾ ਤਸਕਰ ਔਰਤਾਂ ਦਾ ਸਹਾਰਾ ਲੈਣ ਲੱਗੇ ਹਨ। ਔਰਤਾਂ ਉੱਪਰ ਸ਼ੱਕ ਨਹੀਂ ਕੀਤਾ ਜਾਂਦਾ, ਇਸ ਲਈ ਨਸ਼ਾ ਸਪਲਾਈ ਦਾ ਕੰਮ ਔਰਤਾਂ ਕੋਲੋਂ ਕਰਵਾਇਆ ਜਾ ਰਿਹਾ ਹੈ। ਅਜਿਹਾ ਹੀ ਮਾਮਲਾ ਫਰੀਦਕੋਟ ਵਿੱਚ ਸਾਹਮਣੇ ਆਇਆ ਹੈ। ਇੱਥੇ ਪੁਲਿਸ ਨੇ ਦੋ ਮਹਿਲਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। 


ਪੁਲਿਸ ਮੁਤਾਬਕ ਦੋਵਾਂ ਕੋਲੋਂ ਹੈਰੋਇਨ, ਡਰੱਗ ਮਨੀ ਤੇ ਕੰਪਿਊਟਰਾਈਜ਼ਡ ਕੰਡਾ ਬਰਾਮਦ ਕੀਤਾ ਗਿਆ ਹੈ। ਪੁਲਿਸ ਨੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਔਰਤਾਂ ਬਲਬੀਰ ਬਸਤੀ, ਫਰੀਦਕੋਟ ਸ਼ਹਿਰ ਦੀਆਂ ਰਹਿਣ ਵਾਲੀਆਂ ਹਨ।


ਥਾਣਾ ਸਿਟੀ ਫਰੀਦਕੋਟ ਦੀ ਐਸਆਈ ਪਰਮਜੀਤ ਕੌਰ ਨੇ ਦੱਸਿਆ ਕਿ ਉਹ ਬਕਾਇਦਾ ਗਸ਼ਤ 'ਤੇ ਸਾਥੀ ਮੁਲਾਜ਼ਮਾਂ ਸਮੇਤ ਸੇਠੀ ਚੌਕ ਤੋਂ ਚਹਿਲ ਰੋਡ ਵੱਲ ਜਾ ਰਹੀ ਸੀ। ਸਾਹਮਣੇ ਤੋਂ ਦੋ ਔਰਤਾਂ ਪੈਦਲ ਆਉਂਦੀ ਦਿਖਾਈ ਦਿੱਤੀਆਂ। ਦੋਵਾਂ ਔਰਤਾਂ ਦੇ ਹੱਥਾਂ ਵਿੱਚ ਪਲਾਸਟਿਕ ਦੇ ਲਿਫ਼ਾਫ਼ੇ ਸਨ।



ਪਰਮਜੀਤ ਕੌਰ ਅਨੁਸਾਰ ਪੁਲਿਸ ਨੂੰ ਦੇਖ ਕੇ ਦੋਵੇਂ ਔਰਤਾਂ ਡਰ ਗਈਆਂ ਤੇ ਦੋਵਾਂ ਔਰਤਾਂ ਨੇ ਆਪਣੇ ਲਿਫ਼ਾਫ਼ੇ ਹੇਠਾਂ ਸੁੱਟ ਦਿੱਤੇ। ਇਸ ਤੋਂ ਬਾਅਦ ਜਦੋਂ ਉਹ ਉਥੋਂ ਜਾਣ ਲੱਗੀਆਂ ਤਾਂ ਪੁਲਿਸ ਟੀਮ ਨੇ ਦੋਵਾਂ ਨੂੰ ਰੋਕ ਲਿਆ। ਜਦੋਂ ਲਿਫਾਫਿਆਂ ਦੀ ਜਾਂਚ ਕੀਤੀ ਗਈ ਤਾਂ ਡਿੰਪੀ ਦੇ ਲਿਫਾਫੇ 'ਚੋਂ 30 ਹਜ਼ਾਰ ਰੁਪਏ ਤੇ 2 ਗ੍ਰਾਮ ਹੈਰੋਇਨ ਬਰਾਮਦ ਹੋਈ।


ਇਸੇ ਤਰ੍ਹਾਂ ਬਲਬੀਰ ਬਸਤੀ ਦੀ ਰਹਿਣ ਵਾਲੀ ਨਵਜੋਤ ਕੌਰ ਦੇ ਲਿਫਾਫੇ 'ਚੋਂ 28 ਹਜ਼ਾਰ ਰੁਪਏ ਤੇ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਦੋਵਾਂ ਮਹਿਲਾ ਮੁਲਜ਼ਮਾਂ ਦੇ ਲਿਫ਼ਾਫ਼ਿਆਂ ਵਿੱਚੋਂ ਕੁੱਲ 58 ਹਜ਼ਾਰ ਰੁਪਏ ਨਕਦ, 4 ਗ੍ਰਾਮ ਹੈਰੋਇਨ ਤੇ ਇੱਕ ਕੰਪਿਊਟਰ ਕੰਡਾ ਬਰਾਮਦ ਹੋਇਆ ਹੈ। ਦੋਵਾਂ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ