ਪੜਚੋਲ ਕਰੋ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਡਾਕਟਰਾਂ 'ਚ ਸਹਿਮ, ਧੜਾ-ਧੜ ਦੇ ਰਹੇ ਅਸਤੀਫੇ

ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਡਾਕਟਰਾਂ ਵੱਲੋਂ ਲਗਾਤਾਰ ਅਸਤੀਫ਼ੇ ਦਿੱਤੇ ਜਾ ਰਹੇ ਹਨ। ਜ਼ਿਆਦਾਤਾਰ ਉਹੀ ਡਾਕਟਰ ਅਸਤੀਫੇ ਦੇ ਰਹੇ ਹਨ ਜਿਹੜੇ ਨਾਲ ਹੀ ਪ੍ਰਾਈਵੇਟ ਪ੍ਰੈਕਟਿਸ ਕਰਦੇ ਹਨ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰੀ ਡਾਕਟਰਾਂ ਵੱਲੋਂ ਲਗਾਤਾਰ ਅਸਤੀਫ਼ੇ ਦਿੱਤੇ ਜਾ ਰਹੇ ਹਨ। ਜ਼ਿਆਦਾਤਾਰ ਉਹੀ ਡਾਕਟਰ ਅਸਤੀਫੇ ਦੇ ਰਹੇ ਹਨ ਜਿਹੜੇ ਨਾਲ ਹੀ ਪ੍ਰਾਈਵੇਟ ਪ੍ਰੈਕਟਿਸ ਕਰਦੇ ਹਨ। ਇਨ੍ਹਾਂ ਡਾਕਟਰਾਂ ਨੂੰ ਡਰ ਹੈ ਕਿ ਸਰਕਾਰ ਬਦਲਣ ਮਗਰੋਂ ਹੁਣ ਉਨ੍ਹਾਂ ਲਈ ਪ੍ਰਾਈਵੇਟ ਪ੍ਰੈਕਟਿਸ ਔਖੀ ਹੋ ਜਾਵੇਗੀ। ਹੁਣ ਤੱਕ ਕਈ ਡਾਕਟਰ ਅਸਤੀਫਾ ਦੇ ਚੁੱਕੇ ਹਨ।


ਪ੍ਰਾਪਤ ਵੇਰਵਿਆਂ ਅਨੁਸਾਰ ਕੁਝ ਦਿਨ ਪਹਿਲਾਂ ਸਰਕਾਰੀ ਹਸਪਤਾਲ ਮਲੋਟ ਦੇ ਹੱਡੀਆਂ ਦੇ ਮਾਹਿਰ ਇਕਲੌਤੇ ਡਾਕਟਰ ਡਾਕਟਰ ਗੁਰਲਵ ਜੌੜਾ ਨੇ ਨੌਕਰੀ ਤੋਂ ਅਸਤੀਫਾ ਦਿੱਤਾ ਸੀ। ਸੋਮਵਾਰ ਨੂੰ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾਕਟਰ ਗੌਤਮ ਕਾਮਰਾ ਨੇ ਵੀ ਸੀਨੀਅਰ ਮੈਡੀਕਲ ਅਫਸਰ ਡਾਕਟਰ ਲੱਛਮੀ ਚਾਵਲਾ ਨੂੰ ਆਪਣਾ ਅਸਤੀਫਾ ਸੌਂਪਿਆ ਹੈ, ਜਿਸ ਦੀ ਪੁਸ਼ਟੀ ਖ਼ੁਦ ਐਸਐਮਓ ਵੱਲੋਂ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਉਕਤ ਦੋਨਾਂ ਡਾਕਟਰਾਂ ਦੇ ਆਪੋ-ਆਪਣੇ ਨਿੱਜੀ ਹਸਪਤਾਲ ਹਨ।

ਇਸ ਤੋਂ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਫ਼ਤਹਿਗੜ੍ਹ ਚੂੜੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਤਾਇਨਾਤ ਗਾਇਨਾਕੋਲੋਜਿਸਟ ਡਾ. ਪ੍ਰਗਿਆ ਖਨੂਜਾ ਨੇ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਮਹਿਲਾ ਡਾਕਟਰ ਪ੍ਰਗਿਆ ਖਨੂਜਾ ਨੇ ਕਿਹਾ ਸੀ ਕਿ ਜੋ ਸਰਕਾਰੀ ਆਦੇਸ਼ ਦਿੱਤੇ ਜਾ ਰਹੇ ਹਨ, ਉਸ ਨਾਲ ਉਹ ਪੂਰੀ ਤਰ੍ਹਾਂ ਸਹਿਮਤ ਨਹੀਂ। ਉਨ੍ਹਾਂ ਆਦੇਸ਼ਾਂ ਨੂੰ ਪੂਰਾ ਕਰਨ ਵਿੱਚ ਉਸ ਵੱਲੋਂ ਕੁਤਾਹੀ ਨਾ ਹੋਵੇ, ਇਸ ਡਰ ਕਰਕੇ ਉਸ ਵੱਲੋਂ ਅਸਤੀਫਾ ਦਿੱਤਾ ਗਿਆ।


ਦੱਸ ਦਈਏ ਕਿ ਸਰਕਾਰੀ ਹਸਪਤਾਲ ਪਹਿਲਾਂ ਹੀ ਡਾਕਟਰਾਂ ਦੀ ਕਮੀ ਨਾਲ ਜੂਝ ਰਹੇ ਹਨ। ਉਤੋਂ ਮਾਹਿਰ ਡਾਕਟਰਾਂ ਵੱਲੋਂ ਦਿੱਤੇ ਜਾ ਰਹੇ ਅਸਤੀਫਿਆਂ ਕਰਕੇ ਆਮ ਲੋਕਾਂ ਨੂੰ ਬਾਹਰੋਂ ਮਹਿੰਗਾ ਇਲਾਜ ਕਰਾਉਣ ਲਈ ਮਜਬੂਰ ਹੋਣਾ ਪੈ ਸਕਦਾ ਹੈ। ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਡਾਕਟਰਾਂ ਦੇ ਮਸਲੇ ਨੂੰ ਤੁਰੰਤ ਹੱਲ ਕੀਤਾ ਜਾਵੇ। ਡਾਕਟਰਾਂ ਦੇ ਅਸਤੀਫਿਆਂ ਦਾ ਕਾਰਨ ਆਮ ਆਦਮੀ ਪਾਰਟੀ ਵੱਲੋਂ ਡਾਕਟਰਾਂ ਦੀ ਕੱਸੀ ਗਈ ਲਗਾਮ ਵੀ ਮੰਨਿਆ ਜਾ ਰਿਹਾ ਹੈ। 

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Weather Update | ਪੰਜਾਬ ਵਿੱਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾAkali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget