(Source: ECI/ABP News/ABP Majha)
Punjab News: ਮੌਸਮ ਦੇ ਕਹਿਰ ਮਗਰੋਂ ਕੇਂਦਰ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਝਟਕਾ, ਰੇਟ 'ਚ ਹੋਏਗੀ ਕਟੌਤੀ
Punjab News: ਮੌਸਮ ਦੇ ਕਹਿਰ ਮਗਰੋਂ ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਮਾਪਦੰਡਾਂ ’ਤੇ ਖ਼ਰੀ ਨਾ ਉੱਤਰਨ ਵਾਲੀ ਫ਼ਸਲ ਦੇ ਮੁੱਲ ਵਿੱਚ ਕਟੌਤੀ ਦੀ ਸ਼ਰਤ ਲਾ ਦਿੱਤੀ ਹੈ।
Punjab News: ਮੌਸਮ ਦੇ ਕਹਿਰ ਮਗਰੋਂ ਹੁਣ ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਕੇਂਦਰ ਸਰਕਾਰ ਨੇ ਮਾਪਦੰਡਾਂ ’ਤੇ ਖ਼ਰੀ ਨਾ ਉੱਤਰਨ ਵਾਲੀ ਫ਼ਸਲ ਦੇ ਮੁੱਲ ਵਿੱਚ ਕਟੌਤੀ ਦੀ ਸ਼ਰਤ ਲਾ ਦਿੱਤੀ ਹੈ। ਨੁਕਸਾਨੀ ਫ਼ਸਲ ਦੇ ਮੁੱਲ ’ਚ 5.31 ਰੁਪਏ ਤੋਂ 31.87 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਹੋਵੇਗੀ। ਉਂਝ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਲਈ ਕੇਂਦਰੀ ਮਾਪਦੰਡਾਂ ’ਚ ਕੁਝ ਢਿੱਲ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਕਣਕ ਦੀ ਫ਼ਸਲ ਦੇ ਮੁੱਲ ’ਚ ਕਟੌਤੀ ਨਾਲ ਕਿਸਾਨੀ ਨੂੰ ਕਰੀਬ 350 ਕਰੋੜ ਰੁਪਏ ਤੱਕ ਦਾ ਰਗੜਾ ਲੱਗਣ ਦੀ ਸੰਭਾਵਨਾ ਹੈ। ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਫ਼ਸਲ ਪ੍ਰਭਾਵਿਤ ਹੋਈ ਹੈ ਤੇ ਇਹ ਫ਼ਸਲ ਸੁੰਗੜੀ ਵੀ ਹੈ, ਦਾਣੇ ਵੀ ਟੁੱਟੇ ਹਨ ਤੇ ਫ਼ਸਲ ਬਦਰੰਗ ਵੀ ਹੋਈ ਹੈ।
ਖੇਤੀ ਮਾਹਿਰਾਂ ਦਾ ਮੰਨਣਾ ਹੈ ਕਿ ਦੋਵੇਂ ਤਰ੍ਹਾਂ ਦੀ ਕਟੌਤੀ ਪ੍ਰਤੀ ਕੁਇੰਟਲ 37.18 ਰੁਪਏ ਬਣਦੀ ਹੈ। ਸਮੁੱਚੀ ਫ਼ਸਲ ਕਟੌਤੀ ਫ਼ਾਰਮੂਲੇ ਵਿੱਚ ਆਉਂਦੀ ਹੈ ਤਾਂ ਕਿਸਾਨੀ ਨੂੰ 350 ਕਰੋੜ ਰੁਪਏ ਦਾ ਨੁਕਸਾਨ ਹੋ ਸਕਦਾ ਹੈ। ਇਸ ਕਟੌਤੀ ਨੂੰ 50 ਫ਼ੀਸਦੀ ਵੀ ਘਟਾ ਲਿਆ ਜਾਵੇ ਤਾਂ ਵੀ ਇਹ ਨੁਕਸਾਨ 200 ਕਰੋੜ ਤੋਂ ਉਪਰ ਦਾ ਹੋਵੇਗਾ।
ਦੱਸ ਦਈਏ ਕਿ ਬੇਮੌਸਮੀ ਬਾਰਸ਼ ਤੇ ਝੱਖੜ ਕਾਰਨ ਸੂਬੇ ਭਰ ਵਿੱਚ 14.57 ਲੱਖ ਹੈਕਟੇਅਰ ਫ਼ਸਲ ਨੁਕਸਾਨੀ ਗਈ ਹੈ। ਕੇਂਦਰ ਸਰਕਾਰ ਅਨੁਸਾਰ ਕਣਕ ਦੇ 6 ਫ਼ੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣੇ ਦੀ ਖ਼ਰੀਦ ਕਰਨ ਦੇ ਮਾਪਦੰਡ ਹਨ ਪਰ ਹੁਣ ਸਰਕਾਰ ਨੇ 6 ਤੋਂ 18 ਫ਼ੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣੇ ਵਾਲੀ ਫ਼ਸਲ ਦੀ ਖ਼ਰੀਦ ਕਟੌਤੀ ਸ਼ਰਤਾਂ ਸਮੇਤ ਕਰਨ ਦੀ ਪ੍ਰਵਾਨਗੀ ਦਿੱਤੀ ਹੈ।
ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਅਨੁਸਾਰ 6 ਫ਼ੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣੇ ਵਾਲੀ ਫ਼ਸਲ ਦੀ ਖ਼ਰੀਦ ਵਿਚ ਕੋਈ ਕਟੌਤੀ ਨਹੀਂ ਹੋਵੇਗੀ। 6 ਤੋਂ 8 ਫ਼ੀਸਦੀ ਤੱਕ 5.31 ਰੁਪਏ, 8 ਤੋਂ 10 ਫ਼ੀਸਦੀ ਤੱਕ 10.62 ਰੁਪਏ, 10 ਤੋਂ 12 ਫ਼ੀਸਦੀ ਤੱਕ 15.93 ਰੁਪਏ, 12 ਤੋਂ 14 ਫ਼ੀਸਦੀ ਤੱਕ 21.25 ਰੁਪਏ, 14 ਤੋਂ 16 ਫ਼ੀਸਦੀ ਤੱਕ 26.56 ਰੁਪਏ ਤੇ 16 ਤੋਂ 18 ਫ਼ੀਸਦੀ ਤੱਕ ਸੁੰਗੜੇ ਤੇ ਟੁੱਟੇ ਦਾਣੇ ਵਾਲੀ ਫ਼ਸਲ ਦੇ ਮੁੱਲ ’ਚ 31.87 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਹੋਵੇਗੀ।
ਇਹ ਵੀ ਪੜ੍ਹੋ: Vande Bharat Express: PM ਮੋਦੀ ਅੱਜ ਦਿੱਲੀ-ਜੈਪੁਰ ਵੰਦੇ ਭਾਰਤ ਨੂੰ ਦਿਖਾਣਗੇ ਹਰੀ ਝੰਡੀ, ਰੂਟ, ਕਿਰਾਏ ਅਤੇ ਸਮੇਂ ਦੀ ਕਰੋ ਜਾਂਚ
ਦੱਸ ਦਈਏ ਕਿ ਕਣਕ ਦਾ ਸਰਕਾਰੀ ਭਾਅ ਐਤਕੀਂ 2125 ਰੁਪਏ ਹੈ। ਭਾਰਤੀ ਖ਼ੁਰਾਕ ਨਿਗਮ ਵੱਲੋਂ ਜੋ ਹਾਲ ’ਚ ਹੀ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ, ਉਸ ’ਚ ਸੁੰਗੜੇ ਤੇ ਟੁੱਟੇ ਦਾਣਿਆਂ ਦੀ ਦਰ 15 ਤੋਂ 16 ਫ਼ੀਸਦੀ ਆਈ ਹੈ। ਇਸੇ ਤਰ੍ਹਾਂ 10 ਫ਼ੀਸਦੀ ਤੱਕ ਬਦਰੰਗ ਫ਼ਸਲ ਦੇ ਮੁੱਲ ’ਤੇ ਕੋਈ ਕੱਟ ਨਹੀਂ ਲੱਗੇਗਾ ਜਦੋਂਕਿ 10 ਤੋਂ 80 ਫ਼ੀਸਦੀ ਤੱਕ ਬਦਰੰਗ ਫ਼ਸਲ ’ਤੇ ਪ੍ਰਤੀ ਕੁਇੰਟਲ 5.31 ਰੁਪਏ ਵੈਲਿਊ ਕੱਟ ਲੱਗੇਗਾ। ਜਾਂਚ ਰਿਪੋਰਟਾਂ ’ਚ ਪੰਜਾਬ ਵਿੱਚ 35 ਤੋਂ 80 ਫ਼ੀਸਦੀ ਤੱਕ ਫ਼ਸਲ ਬਦਰੰਗ ਹੋ ਗਈ ਹੈ।
ਇਹ ਵੀ ਪੜ੍ਹੋ: OMG! 14 ਦਿਨਾਂ ਦੀ ਬੱਚੀ ਹੋਈ ਗਰਭਵਤੀ! ਪੇਟ 'ਚ ਮਿਲੇ ਤਿੰਨ ਭਰੂਣ, BHU ਦੇ ਡਾਕਟਰ ਦੇ ਉੱਡੇ ਹੋਸ਼