Punjab News: ਫਰੀਦਕੋਟ ਜ਼ਿਲ੍ਹੇ ਦੇ ਸਿਟੀ ਕੋਟਕਪੂਰਾ ਪੁਲਿਸ ਨੇ ਹਾਈਕੋਰਟ ਦੇ ਦਖਲ ਤੋਂ ਬਾਅਦ ਸੀਆਈਏ ਸਟਾਫ ਖਿਲਾਫ ਮਾਮਲਾ ਦਰਜ ਕੀਤਾ ਹੈ। ਪੀੜਤ ਸੁਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਤਿੰਨ ਮਹੀਨੇ ਬਾਅਦ ਕਾਰਵਾਈ ਹੋਈ ਪਰ ਅੱਜ ਤੱਕ ਵੀ ਪੀੜਤ ਦਾ ਪਤਾ ਨਹੀਂ ਲੱਗ ਸਕਿਆ ਕਿ ਉਸ 'ਤੇ ਹਮਲਾ ਕਿਉਂ ਕੀਤਾ ਗਿਆ?


ਜੈਤੋ ਵਾਸੀ ਲਾਅ ਦੇ ਵਿਦਿਆਰਥੀ ਸੁਰਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਫਰੀਦਕੋਟ ਤੋਂ ਜੈਤੋ ਜਾਂਦੇ ਸਮੇਂ ਕੋਟਕਪੂਰਾ ਦੇ ਮੇਨ ਬਜ਼ਾਰ ਵਿੱਚ 19 ਜਨਵਰੀ, 2023 ਨੂੰ ਗੁਰਦੁਆਰਾ ਸਾਹਿਬ ਨੇੜੇ ਸੀਆਈਏ ਸਟਾਫ਼ ਵੱਲੋਂ ਉਸ ’ਤੇ ਹਮਲਾ ਕਰ ਦਿੱਤਾ ਗਿਆ ਸੀ। ਇਸ ਦੌਰਾਨ ਉਸ ਦੀ ਕਾਰ ਦਾ ਸ਼ੀਸ਼ਾ ਵੀ ਟੁੱਟ ਗਿਆ। ਕਿਸੇ ਤਰ੍ਹਾਂ ਉਹ ਆਪਣੀ ਕਾਰ ਵਿੱਚ ਉੱਥੋਂ ਭੱਜਣ ਵਿੱਚ ਕਾਮਯਾਬ ਹੋਇਆ ਤੇ ਉਸ ਦੀ ਜਾਨ ਬਚ ਗਈ।


ਇਹ ਵੀ ਪੜ੍ਹੋ: ​Indian Railway Jobs 2023: ਭਾਰਤੀ ਰੇਲਵੇ ਵਿੱਚ ਨੌਕਰੀ ਦਾ ਵਧੀਆ ਮੌਕਾ! ਇਸ ਤਾਰੀਕ ਤੋਂ ਪਹਿਲਾਂ ਅਪਲਾਈ ਕਰਨਾ ਲਾਜ਼ਮੀ


ਸੁਰਿੰਦਰ ਅਨੁਸਾਰ ਉਸ ਨੇ ਇਸ ਹਮਲੇ ਦੇ ਵਿਰੋਧ 'ਚ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕਰਦੇ ਹੋਏ ਪੁਲਿਸ ਵਿਭਾਗ ਸਮੇਤ ਸਾਰੇ ਸਬੰਧਤ ਸੰਵਿਧਾਨਕ ਅਹੁਦਿਆਂ 'ਤੇ ਆਪਣੀ ਸ਼ਿਕਾਇਤ ਭੇਜੀ, ਪਰ ਕਿਤੇ ਵੀ ਕੋਈ ਸੁਣਵਾਈ ਨਹੀਂ ਹੋਈ। ਇਸ ਤੋਂ ਬਾਅਦ ਉਸ ਨੇ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ। ਹੁਣ ਮਾਮਲਾ ਦਰਜ ਕਰ ਲਿਆ ਗਿਆ ਹੈ।


ਇਹ ਵੀ ਪੜ੍ਹੋ: ਸੀਐਮ ਭਗਵੰਤ ਮਾਨ ਵੱਲੋਂ 8ਵੀਂ ਕਲਾਸ ’ਚੋਂ ਪਹਿਲੇ ,ਦੂਜੇ ਅਤੇ ਤੀਜੇ ਨੰਬਰ 'ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ 51-51 ਹਜ਼ਾਰ ਰੁਪਏ ਸਨਮਾਨ ਰਾਸ਼ੀ ਦੇਣ ਦਾ ਐਲਾਨ


ਥਾਣਾ ਸਿਟੀ ਕੋਟਕਪੂਰਾ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਗਿੱਲ ਦੀ ਸ਼ਿਕਾਇਤ ’ਤੇ ਜਾਂਚ ਤੋਂ ਬਾਅਦ ਕੇਸ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।