ਚੰਡੀਗੜ੍ਹ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦਿਆਂ ਹੀ ਕਾਂਗਰਸ ਪਾਰਟੀ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਚੰਡੀਗੜ੍ਹ ਵਿੱਚ ਕਾਂਗਰਸ ਦੀ ਚੋਣ ਕਮੇਟੀ ਦੀ ਮੀਟਿੰਗ ਹੋਈ। ਇਸ ਵਿੱਚ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਸਮੇਤ ਹੋਰ ਆਗੂ ਵੀ ਸ਼ਾਮਲ ਹੋਏ।
ਨਵਜੋਤ ਸਿੱਧੂ ਨੇ ਮੀਟਿੰਗ ਦੀ ਅਗਵਾਈ ਕੀਤੀ।ਇਸ ਦੌਰਾਨ 3 ਮਤੇ ਪਾਸ ਕੀਤੇ ਗਏ। ਜਿਸ ਵਿੱਚ ਪਹਿਲਾ ਮਤਾ ਸਾਰੇ ਫੈਸਲੇ ਸੋਨੀਆ ਗਾਂਧੀ ਦੇ ਹੱਥ ਦੇਣ ਦਾ ਰਿਹਾ, ਦੂਜਾ ਮਤਾ 1971 ਦੀ ਜੰਗ ਵਿੱਚ ਜਿੱਤ ਨੂੰ ਲੈ ਕੇ ਹੋਇਆ ਅਤੇ ਤੀਜਾ ਮਤਾ ਪ੍ਰਿੰਯਕਾ ਗਾਂਧੀ ਵੱਲੋਂ ਲਖੀਮਪੁਰ ਖੀਰੀ ਕਾਂਡ ਵਿੱਚ ਆਰੋਪੀਆਂ ਦੇ ਨਾਮ ਜਨਤਕ ਕਰਨ ਦਾ ਰਿਹਾ।
ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਸਾਰੀ ਕਾਂਗਰਸ ਮਿਲ ਕੇ ਚੋਣ ਲੜ੍ਹੇਗੀ।ਉਨ੍ਹਾਂ ਮੀਟਿੰਗ ਮਗਰੋਂ ਦੱਸਿਆ ਕਿ ਵਧੀਆ ਵਿਚਾਰ-ਵਟਾਂਦਰੇ ਹੋਏ।ਟਿਕਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਜਿੱਤਣ ਦੀ ਯੋਗਤਾ ਅਤੇ ਮੈਰਿਟ ਦੇ ਆਧਾਰ 'ਤੇ ਫੈਸਲਾ ਹੋਏਗਾ।ਕੱਲ੍ਹ ਕਾਂਗਰਸ ਦੀ ਸਕ੍ਰੀਨਿੰਗ ਕਮੇਟੀ ਦੀ ਮੀਟਿੰਗ 11 ਵਜੇ ਕਮੇਟੀ ਦੇ ਪ੍ਰਧਾਨ ਅਜੇ ਮਾਕਨ ਦੀ ਅਗਵਾਈ ਵਿੱਚ ਹੋਏਗੀ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ