CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ ਐਨਓਸੀ ਦੀ ਸ਼ਰਤ ਖ਼ਤਮ ਕਰਨ ਲਈ ਅੱਜ ਅਫਸਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਹੈ ਲੋਕਾਂ ਨੂੰ ਐਨਓਸੀ ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ ਹੈ। ਸੀਐਮ ਮਾਨ ਨੇ ਕਿਹਾ ਕਿ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ। ਇਸ ਦੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ 'ਤੇ ਹੋਰ ਸਖ਼ਤੀ ਕੀਤੀ ਜਾਵੇਗੀ।


ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਲਿਖਿਆ...ਅੱਜ ਰਜਿਸਟਰੀਆਂ ਲਈ NOC ਦੀ ਸ਼ਰਤ ਖ਼ਤਮ ਕਰਨ ਨੂੰ ਲੈ ਕੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਲੋਕਾਂ ਨੂੰ NOC ਕਰਕੇ ਹੁੰਦੀ ਖੱਜਲ-ਖੁਆਰੀ ਖ਼ਤਮ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ...। ਅਸੀਂ ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਜਾ ਰਹੇ ਹਾਂ ਤੇ ਨਾਲ ਹੀ ਅੱਗੇ ਤੋਂ ਨਾਜਾਇਜ਼ ਕਾਲੋਨੀਆਂ ਬਣਾਉਣ ਵਾਲਿਆਂ 'ਤੇ ਹੋਰ ਸਖ਼ਤੀ ਕੀਤੀ ਜਾਵੇਗੀ...ਕਨੂੰਨੀ ਅੜਚਨਾਂ ਦੂਰ ਕਰਕੇ ਜਲਦ ਫੈਸਲਾ ਲਿਆ ਜਾਵੇਗਾ...


ਇਹ ਵੀ ਪੜ੍ਹੋ: Bathinda news: ਸੈਲਰ ਐਸੋਸੀਏਸ਼ਨ ਨੇ FCI ਦੇ ਅਧਿਕਾਰੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ, ਲਾਏ ਗੰਭੀਰ ਦੋਸ਼