ਬਠਿੰਡਾ (ਵਿਕਰਮ ਕੁਮਾਰ): ਕੋਟਕਪੂਰਾ ਵਿਖੇ ਅੱਜ ਡੇਰਾ ਪ੍ਰੇਮੀ ਪ੍ਰਦੀਪ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ। ਇਸ ਮਗਰੋਂ ਪੰਜਾਬ ਭਰ ਦੇ ਡੇਰਿਆਂ ਦੀ ਸੁਰੱਖਿਆ ਵਧਾਈ ਗਈ ਹੈ। ਬਠਿੰਡਾ ਦੀ ਗੱਲ ਕੀਤੀ ਜਾਵੇ ਤਾਂ ਬਠਿੰਡਾ ਮਲੋਟ ਰੋਡ ਵਿਖੇ ਬਣੇ ਡੇਰੇ ਦੇ ਬਾਹਰ ਵੀ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।


ਬਠਿੰਡਾ ਡੇਰਾ ਬਾਹਰ ਤਾਇਨਾਤ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਸਾਡੇ ਵੱਲੋਂ ਪੁਲਿਸ ਲਾਈ ਗਈ ਹੈ ਤੇ ਸ਼ਾਂਤਮਈ ਮਾਹੌਲ ਹੈ। ਲੋਕਾਂ ਨੂੰ ਸਾਡੀ ਅਪੀਲ ਕਿ ਜੇਕਰ ਕੋਈ ਸ਼ਰਾਰਤੀ ਅਨਸਰ ਦਿਖਾਈ ਦਿੰਦਾ ਤਾਂ ਸਾਨੂੰ ਦੱਸਿਆ ਜਾਵੇ।


ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਐਕਸ਼ਨ ਮੋਡ 'ਚ ਸੀਐਮ ਭਗਵੰਤ ਮਾਨ


ਉਧਰ, ਫਰੀਦਕੋਟ ਵਿੱਚ ਡੇਰਾ ਪ੍ਰੇਮੀ ਦੀ ਹੱਤਿਆ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।  


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਪੰਜਾਬ ਇੱਕ ਅਮਨ ਪਸੰਦ ਸੂਬਾ ਹੈ ਇੱਥੇ ਲੋਕਾਂ ਦਾ ਆਪਸੀ ਭਾਈਚਾਰਾ ਬਹੁਤ ਮਜ਼ਬੂਤ ਹੈ..ਕਿਸੇ ਨੂੰ ਵੀ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ..ਸੂਬੇ ਦੀ ਅਮਨ-ਸ਼ਾਂਤੀ ਕਾਇਮ ਰੱਖਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼...


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: