ਕੈਬਨਿਟ ਮੰਤਰੀਆਂ ਦੀ ਲਿਸਟ 'ਚ ਹਰਪਾਲ ਚੀਮਾ ਤੇ ਹਰਜੋਤ ਸਿੰਘ ਬੈਂਸ ਦਾ ਨਾਂ ਆਉਣ ਤੋਂ ਬਾਅਦ ਕਹੀ ਵੱਡੀ ਗੱਲ
Punjab Elections 2022 : ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ 'ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।
ਰਵਨੀਤ ਕੌਰ ਦੀ ਰਿਪੋਰਟ
Punjab News : ਪੰਜਾਬ 'ਚ ਕੈਬਨਿਟ ਮੰਤਰੀਆਂ ਦੀ ਲਿਸਟ ਸਾਹਮਣੇ ਆ ਗਈ ਹੈ। ਮੰਤਰੀ ਮੰਡਲ 'ਚ ਕੁੱਲ 10 ਮੰਤਰੀਆਂ ਦੇ ਨਾਵਾਂ 'ਤੇ ਮੋਹਰ ਲੱਗੀ ਹੈ। ਕੱਲ੍ਹ ਇਹ ਸਾਰੇ ਮੰਤਰੀ 11 ਵਜੇ ਸਹੁੰ ਚੁੱਕਣਗੇ। ਇਸ ਦੀ ਜਾਣਕਾਰੀ ਭਗਵੰਤ ਮਾਨ ਨੇ ਆਪਣੇ ਟਵਿੱਟਰ ਹੈਂਡਲ 'ਤੇ ਸ਼ੇਅਰ ਕੀਤੀ ਹੈ।
ਲਿਸਟ ਸਾਹਮਣੇ ਆਉਂਦੇ ਹੀ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ। ਇਸ ਦੌਰਾਨ ਹੀ ਹਰਪਾਲ ਸਿੰਘ ਚੀਮਾ ਤੇ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿੱਟਰ 'ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ।
Thanks @ArvindKejriwal and @BhagwantMann @cmcmpunjab for giving this opportunity. I will put in best of my efforts to serve the people of Punjab.
— Adv Harpal Singh Cheema (@HarpalCheemaMLA) March 18, 2022
ਉਨ੍ਹਾਂ ਨੇ ਕਿਹਾ ਕਿ ਮੈਂ ਧੰਨਵਾਦੀ ਹਾਂ ਜੋ ਮੈਨੂੰ ਇਹ ਮੌਕਾ ਮਿਲਿਆ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਪੂਰੀ ਕੋਸ਼ਿਸ਼ ਕਰਾਂਗਾ। ਦੂਜੇ ਪਾਸੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਂ ਸ਼ੁਕਰਗੁਜ਼ਾਰ ਹਾਂ ਜੋ ਮੇਰੇ ਵਰਗੇ ਵਲੰਟੀਅਰ 'ਤੇ ਭਰੋਸਾ ਕੀਤਾ। ਮੈਂ ਇਹ ਯਾਤਰਾ 2011 'ਚ ਸ਼ੁਰੂ ਕੀਤੀ ਸੀ। ਇਸ ਲਈ ਮੇਰੇ ਪ੍ਰਮਾਤਮਾ, ਦੋਸਤਾਂ ਤੇ ਲੋਕਾਂ ਦਾ ਬਹੁਤ-ਬਹੁਤ ਧੰਨਵਾਦ।
ਨਵੇਂ ਮੰਤਰੀਆਂ ਦੇ ਨਾਵਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਵਿੱਚ ਕਿਹਾ ਕਿ ਪੰਜਾਬ ਦੇ ਨਵੇਂ ਮੰਤਰੀ ਮੰਡਲ ਦਾ ਕੱਲ੍ਹ ਸਹੁੰ ਚੁੱਕ ਸਮਾਗਮ ਹੋਵੇਗਾ। ਪੰਜਾਬ ਦੇ ਸਾਰੇ ਭਵਿੱਖ ਦੇ ਮੰਤਰੀਆਂ ਨੂੰ ਵਧਾਈ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਅਸੀਂ ਲੋਕਾਂ ਦੀ ਸੇਵਾ ਕਰਨ ਅਤੇ ਇਮਾਨਦਾਰ ਸਰਕਾਰ ਦੇਣ ਲਈ ਦਿਨ-ਰਾਤ ਕੰਮ ਕਰਨਾ ਹੈ। ਅਸੀਂ ਖੁਸ਼ਹਾਲ ਪੰਜਾਬ ਬਣਾਉਣਾ ਚਾਹੁੰਦੇ ਹਾਂ।
Thanks @ArvindKejriwal ji sir & @BhagwantMann ji for showing trust in a volunteer like me.
— Harjot Singh Bains (@harjotbains) March 18, 2022
I began this journey in 2011, so thankful to my god, friends & whole @AamAadmiParty family who stood by me always.
Proud to be student of @ArvindKejriwal school of politics. 👏🏻👏🏻👏🏻
ਜ਼ਿਕਰਯੋਗ ਹੈ ਕਿ ਮਾਲਵਾ ਤੋਂ 5, ਮਾਝਾ ਤੋਂ 4, ਦੋਆਬਾ ਤੋਂ 1 ਵਿਧਾਇਕ ਮੰਤਰੀ ਮੰਡਲ 'ਚ ਸ਼ਾਮਲ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇਨ੍ਹਾਂ ਸਾਰੇ ਮੰਤਰੀਆਂ ਨੂੰ ਸਹੁੰ ਚੁਕਾਉਣਗੇ। ਇਸ ਤੋਂ ਬਾਅਦ 12.30 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਸੂਤਰਾਂ ਨੇ ਦੱਸਿਆ ਹੈ ਕਿ ਕੋਟ ਕਪੂਰ ਵਿਧਾਨ ਸਭਾ ਹਲਕੇ ਤੋਂ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਦੀ ਸੰਭਾਵਨਾ ਹੈ।