SYL Issue Punjab And Haryana : ਐਸਵਾਈਐਲ ਮੁੱਦੇ 'ਤੇ ਪ੍ਰਧਾਨ ਮੰਤਰੀ ਦੇ ਬਿਆਨ ਤੋਂ ਬਾਅਦ, ਆਹਮੋ-ਸਾਹਮਣੇ ਹੋਏ ਪੰਜਾਬ ਅਤੇ ਹਰਿਆਣਾ, ਜਾਣੋ ਪੂਰਾ ਮਾਮਲਾ
ਪੰਜਾਬ ਨੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਹਾ, ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ਮੀਡੀਆ ਨੂੰ ਇੱਕ ਬਿਆਨ ਜਾਰੀ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਕੰਗ...
ਰਜਨੀਸ਼ ਕੌਰ ਰੰਧਾਵਾ ਦੀ ਰਿਪੋਟਰ
Punjab News : 'ਆਮ ਆਦਮੀ ਪਾਰਟੀ' (ਆਪ) ਪੰਜਾਬ ਨੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਕਿਹਾ, 'ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਨਹੀਂ ਹੈ। ' ਮੀਡੀਆ ਨੂੰ ਇੱਕ ਬਿਆਨ ਜਾਰੀ ਕਰਦਿਆਂ ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, 'ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪਣੇ ਸਿਆਸੀ ਲਾਹੇ ਲਈ ਦੋਵਾਂ ਸੂਬਿਆਂ ਦੇ ਕਿਸਾਨਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।' ਉਨ੍ਹਾਂ ਕਿਹਾ, 'ਇਹ ਪਾਰਟੀਆਂ ਸਥਿਤੀ ਦਾ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀਆਂ ਹਨ, ਪਰ ਉਹ ਆਪਣੇ ਕੋਝੇ ਕੰਮਾਂ ਵਿੱਚ ਕਾਮਯਾਬ ਨਹੀਂ ਹੋਣਗੀਆਂ।'
'ਨਾ ਦੇਣ ਲਈ ਪਾਣੀ ਹੈ ਤੇ ਨਾ ਹੀ ਜ਼ਮੀਨ'
ਮਲਵਿੰਦਰ ਸਿੰਘ ਕੰਗ ਨੇ ਕਿਹਾ, 'ਜਿੰਨਾ ਚਿਰ ਸਾਡੇ ਕੋਲ ਵੰਡਣ ਲਈ ਪਾਣੀ ਸੀ, ਪੰਜਾਬ ਨੇ ਹਮੇਸ਼ਾ ਹੀ ਦੇਣ ਵਿੱਚ ਦਿਆਲੂ ਰਿਹਾ ਹੈ। ਪਰ, ਹੁਣ ਸਥਿਤੀ ਬਦਲ ਗਈ ਹੈ। ਅੱਜ ਪੰਜਾਬ ਖ਼ੁਦ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ।' ਉਨ੍ਹਾਂ ਅੱਗੇ ਕਿਹਾ, 'ਨਾ ਤਾਂ ਸਾਡੇ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਹੈ ਅਤੇ ਨਾ ਹੀ ਐਸਵਾਈਐਲ ਨਹਿਰ ਬਣਾਉਣ ਲਈ ਜ਼ਮੀਨ ਹੈ। ਜਦੋਂ ਸਾਡੇ ਕੋਲ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ ਤਾਂ ਨਹਿਰ ਬਣਾਉਣ ਦੀ ਕੋਈ ਤੁਕ ਨਹੀਂ।'
SYL 'ਤੇ ਹਰਿਆਣਾ ਦੇ ਮੁੱਖ ਮੰਤਰੀ ਦਾ ਬਿਆਨ
ਐਸਵਾਈਐਲ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ, 'ਅਸੀਂ 2014 ਤੋਂ SYL ਦੀ ਲੜਾਈ ਲੜ ਰਹੇ ਹਾਂ। ਜਿਹੜੀ ਜ਼ਮੀਨ ਪੰਜਾਬ ਨੇ ਐਸਵਾਈਐਲ ਲਈ ਅਧਿਕਾਰਤ ਕੀਤੀ ਸੀ, ਜੋ ਉਹਨਾਂ ਨੇ ਕਿਸਾਨਾਂ ਨੂੰ ਵਾਪਸ ਕਰ ਦਿੱਤੀ। ਉਹ ਜ਼ਮੀਨ ਵੀ ਕੇਂਦਰ ਸਰਕਾਰ ਨੂੰ ਵਾਪਸ ਕੀਤੀ ਜਾਵੇ। ਕੇਂਦਰ ਸਰਕਾਰ 3 ਮਹੀਨਿਆਂ ਦੇ ਅੰਦਰ-ਅੰਦਰ ਇਸ ਮਾਮਲੇ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇ। ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਪੰਜਾਬ ਕੋਲ ਮਗਰਮੱਛ ਦੇ ਹੰਝੂ ਵਹਾਉਣ ਤੋਂ ਇਲਾਵਾ ਕੁੱਝ ਨਹੀਂ ਬਚਿਆ ਹੈ।'
ਉਨ੍ਹਾਂ ਅੱਗੇ ਕਿਹਾ, 'ਇਹ ਮੰਦਭਾਗੀ ਗੱਲ ਹੈ ਕਿ 'ਆਮ ਆਦਮੀ ਪਾਰਟੀ' ਦੇ ਆਗੂ ਐਸਵਾਈਐਲ ਦੇ ਮੁੱਦੇ ’ਤੇ ਇੱਕੋ ਥਾਂ ਤੋਂ ਵੱਖੋ-ਵੱਖਰੀਆਂ ਗੱਲਾਂ ਕਰ ਰਹੇ ਹਨ। ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਦੀ ਇਮਾਰਤ 'ਆਮ ਆਦਮੀ ਪਾਰਟੀ' ਦੇ ਪੰਜਾਬ ਦਫ਼ਤਰ ਤੋਂ ਪੰਜਾਬ ਦੇ ਆਗੂ ਐਸਵਾਈਐਲ ਦੇ ਖ਼ਿਲਾਫ਼ ਬੋਲ ਰਹੇ ਹਨ, ਉੱਥੇ ਹੀ ਦੂਜੇ ਪਾਸੇ ਹਰਿਆਣਾ ਦੀ 'ਆਮ ਆਦਮੀ ਪਾਰਟੀ' ਦੇ ਆਗੂ ਪੰਜਾਬ ਦੀ ਇਮਾਰਤ ਤੋਂ ਐਸਵਾਈਐਲ ਦਾ ਸਮਰਥਨ ਕਰ ਰਹੇ ਹਨ।'
ਜੇ ਤੁਸੀਂ ਸਾਨੂੰ ਦੱਸਿਆ ਹੁੰਦਾ ਤਾਂ ਅਸੀਂ ਉਨ੍ਹਾਂ ਨੂੰ ਹਰਿਆਣਾ ਨਿਵਾਸ 'ਚ ਹੀ ਪ੍ਰੈੱਸ ਕਾਨਫਰੰਸ ਕਰਨ ਲਈ ਜਗ੍ਹਾ ਮੁਹੱਈਆ ਕਰਵਾ ਦਿੰਦੇ। 'ਆਪ' ਸਰਕਾਰ ਦੇ ਦੋ ਚਿਹਰੇ ਸਾਹਮਣੇ ਆ ਗਏ ਹਨ। ਤੁਸੀਂ ਇੱਕੋ ਪਲੇਟਫਾਰਮ 'ਤੇ ਦੋ ਵੱਖਰੀਆਂ ਚੀਜ਼ਾਂ ਕਿਵੇਂ ਹੋ ਸਕਦੀਆਂ ਹਨ?'
PM ਮੋਦੀ ਦਾ SYL ਵਿਵਾਦ 'ਤੇ ਤੰਜ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ (6 ਅਕਤਬਰ) ਨੂੰ ਰਾਜਸਥਾਨ ਦੇ ਦੌਰੇ ਦੌਰਾਨ ਪੰਜਾਬ-ਹਰਿਆਣਾ ਅਤੇ ਕਰਨਾਟਕ-ਤਾਮਿਲਨਾਡੂ ਵਿਚਾਲੇ ਚੱਲ ਰਹੇ ਜਲ ਵਿਵਾਦ 'ਤੇ ਤੰਜ ਕੱਸਿਆ। ਇਸ ਦੌਰਾਨ ਨਰਿੰਦਰ ਮੋਦੀ ਨੇ ਬਿਨਾਂ ਨਾਮ ਲਏ ਪੰਜਾਬ ਅਤੇ ਹਰਿਆਣਾ ਦਰਮਿਆਨ ਚੱਲ ਰਹੇ ਐੱਸਵਾਈਐੱਲ ਮੁੱਦੇ ਅਤੇ ਕਰਨਾਟਕ ਅਤੇ ਤਾਮਿਲਨਾਡੂ ਵਿਚਾਲੇ ਕਾਵੇਰੀ ਨਦੀ ਦੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਟਿੱਪਣੀ ਕੀਤੀ।
ਦਰਅਸਲ ਨਰਿੰਦਰ ਮੋਦੀ ਰਾਜਸਥਾਨ ਦੌਰੇ 'ਤੇ ਹਨ। ਇਸ ਦੌਰਾਨ ਉਨ੍ਹਾਂ ਰਾਜਸਥਾਨ ਦੇ ਹਰ ਘਰ ਤੱਕ ਪਾਣੀ ਪਹੁੰਚਾਉਣ ਦੀ ਗਰੰਟੀ ਦਿੱਤੀ। ਇਸ ਦੌਰਾਨ ਨਰਿੰਦਰ ਮੋਦੀ ਨੇ ਕਿਹਾ, ਜਦੋਂ ਮੈਂ ਗੁਜਰਾਤ ਦਾ ਮੁੱਖ ਮੰਤਰੀ ਸੀ ਤਾਂ ਨਰਮਦਾ ਦਾ ਪਾਣੀ ਰਾਜਸਥਾਨ ਨੂੰ ਦਿੱਤਾ ਜਾਣਾ ਸੀ। ਅੱਜ ਭਾਰਤ ਵਿੱਚ ਵੇਖੋ, ਇੱਕ ਸੂਬਾ ਦੂਜੇ ਸੂਬੇ ਨੂੰ ਪਾਣੀ ਦੇਣ ਤੋਂ ਇਨਕਾਰ ਕਰਦਾ ਹੈ। ਦੋਵਾਂ ਸੂਬਿਆਂ ਵਿਚਕਾਰ ਲੜਾਈ ਚੱਲ ਰਹੀ ਹੈ