ਪੜਚੋਲ ਕਰੋ

Punjab Weather Update: ਪੰਜਾਬ 'ਚ ਮੀਂਹ ਤੋਂ ਬਾਅਦ 14 ਡਿਗਰੀ ਤੱਕ ਡਿੱਗਿਆ ਤਾਪਮਾਨ, 4 ਤੇ 5 ਮਈ ਨੂੰ ਵੀ ਛਾਏ ਰਹਿਣਗੇ ਬੱਦਲ

ਚੰਡੀਗੜ੍ਹ 'ਚ ਪਿਛਲੇ 24 ਘੰਟਿਆਂ ਦੌਰਾਨ ਕਰੀਬ 11.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Punjab Weather Update News :  ਚੰਡੀਗੜ੍ਹ 'ਚ ਪਿਛਲੇ 24 ਘੰਟਿਆਂ ਦੌਰਾਨ ਕਰੀਬ 11.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਵੱਧ ਤੋਂ ਵੱਧ ਤਾਪਮਾਨ 24.3 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮਈ ਦੇ ਸ਼ੁਰੂ ਵਿੱਚ ਹੀ ਪੰਜਾਬ ਵਿੱਚ ਸਰਦੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ

ਪਿਛਲੇ 10 ਸਾਲਾਂ ਦੇ ਰਿਕਾਰਡ ਦੀ ਤੁਲਨਾ 'ਚ ਪਹਿਲੀ ਵਾਰ 2 ਮਈ ਨੂੰ ਔਸਤਨ 25 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ, ਜਦਕਿ ਪਿਛਲੇ 10 ਸਾਲਾਂ 'ਚ ਅਜਿਹਾ ਕਦੇ ਨਹੀਂ ਦੇਖਿਆ ਗਿਆ। ਕਹਿਰ ਦੀ ਗਰਮੀ ਵਿੱਚ ਮਈ ਮਹੀਨੇ ਦਾ ਵੱਧ ਤੋਂ ਵੱਧ ਤਾਪਮਾਨ 44 ਤੋਂ 45 ਡਿਗਰੀ ਤੱਕ ਪਹੁੰਚ ਰਿਹਾ ਹੈ। ਇਸ ਵਾਰ ਅਪ੍ਰੈਲ ਮਹੀਨੇ 'ਚ ਲਗਾਤਾਰ 5 ਤੇ ਹੁਣ 1 ਮਈ ਨੂੰ ਵੈਸਟਰਨ ਡਿਸਟਰਬੈਂਸ ਕਾਰਨ ਮੰਗਲਵਾਰ ਨੂੰ ਲੁਧਿਆਣਾ, ਜਲੰਧਰ, ਰੋਪੜ, ਨਵਾਂਸ਼ਹਿਰ, ਪਠਾਨਕੋਟ ਸਮੇਤ ਕਈ ਥਾਵਾਂ 'ਤੇ ਮੀਂਹ ਪਿਆ।

ਮਈ ਮਹੀਨੇ ਦੀ ਸ਼ੁਰੂਆਤ 19 ਸਾਲਾਂ 'ਚ ਰਹੀ ਸਭ ਤੋਂ ਠੰਢੀ 

ਮੌਸਮ ਵਿਭਾਗ ਮੁਤਾਬਕ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਦੇ ਕਰੀਬ ਹੇਠਾਂ ਆ ਗਿਆ ਹੈ। ਮਈ ਆਮ ਤੌਰ 'ਤੇ ਗਰਮੀ ਦੀ ਲਹਿਰ ਨਾਲ ਸ਼ੁਰੂ ਹੁੰਦਾ ਹੈ, ਪਰ ਇਸ ਵਾਰ ਇਹ ਕਾਲੇ ਬੱਦਲਾਂ ਅਤੇ ਠੰਡੀ ਪੂਰਬੀ ਹਵਾ ਨਾਲ ਹੋਇਆ ਹੈ। ਚੌਧਰੀ ਚਰਨ ਸਿੰਘ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ, ਹਿਸਾਰ ਦੇ ਮੌਸਮ ਵਿਭਾਗ ਦੇ ਪ੍ਰਧਾਨ ਡਾ. ਮਦਨ ਖਿਚੜ ਅਨੁਸਾਰ ਮਈ ਮਹੀਨੇ ਦੀ ਸ਼ੁਰੂਆਤ 19 ਸਾਲਾਂ ਵਿੱਚ ਸਭ ਤੋਂ ਠੰਢੀ ਰਹੀ ਹੈ। ਇਸ ਤੋਂ ਪਹਿਲਾਂ ਸਾਲ 2004 ਵਿੱਚ 1 ਮਈ ਨੂੰ ਹਿਸਾਰ ਵਿੱਚ ਵੱਧ ਤੋਂ ਵੱਧ ਤਾਪਮਾਨ 25.1 ਡਿਗਰੀ ਸੈਲਸੀਅਸ ਸੀ।

4 ਤੇ 5 ਮਈ ਨੂੰ ਵੀ ਛਾਏ ਰਹਿਣਗੇ ਬੱਦਲ

ਚੰਡੀਗੜ੍ਹ ਦੇ ਨਿਰਦੇਸ਼ਕ ਮਨਮੋਹਨ ਸਿੰਘ ਅਨੁਸਾਰ ਇਸ ਖੇਤਰ 'ਤੇ ਪੱਛਮੀ ਗੜਬੜੀ ਦਾ ਪ੍ਰਭਾਵ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਇਸ ਤੋਂ ਬਾਅਦ ਹਲਕੀ ਬਾਰਿਸ਼ ਹੋ ਸਕਦੀ ਹੈ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਵੀ ਬੱਦਲ ਛਾਏ ਰਹਿਣਗੇ। ਬੁੱਧਵਾਰ ਤੋਂ ਬਾਅਦ ਤਾਪਮਾਨ 'ਚ ਵਾਧਾ ਹੋ ਸਕਦਾ ਹੈ ਪਰ ਜ਼ਿਆਦਾ ਨਹੀਂ।

ਸ਼ੁੱਕਰਵਾਰ ਸ਼ਾਮ ਜਾਂ ਸ਼ਨੀਵਾਰ ਨੂੰ ਪਵੇਗਾ ਮੀਂਹ 

ਮਈ ਦਾ ਆਮ ਤਾਪਮਾਨ ਤੀਜੇ ਹਫ਼ਤੇ ਵਿੱਚ ਹੀ ਵਾਪਸ ਆਉਣ ਦੀ ਸੰਭਾਵਨਾ ਹੈ। ਸ਼ੁੱਕਰਵਾਰ ਤੋਂ ਬਾਅਦ, ਇਕ ਵਾਰ ਫਿਰ ਪੱਛਮੀ ਗੜਬੜੀ ਦਾ ਪ੍ਰਭਾਵ ਹੋਵੇਗਾ, ਜਿਸ ਕਾਰਨ ਸ਼ੁੱਕਰਵਾਰ ਸ਼ਾਮ ਜਾਂ ਸ਼ਨੀਵਾਰ ਨੂੰ ਮੀਂਹ ਪਵੇਗਾ। ਅਗਲੇ ਤਿੰਨ ਦਿਨਾਂ ਤੱਕ ਤਾਪਮਾਨ 24 ਤੋਂ 28 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਟਾਪ ਹੈਡਲਾਈਨ

 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
 Punjab ਸਰਕਾਰ ਦੇ ਸਕੂਲ ਫੀਸ ਆਰਡੀਨੈਂਸ ਨੂੰ ਹਾਈਕੋਰਟ 'ਚ ਚੁਣੌਤੀ , ਕਿਹਾ- 5% ਫੀਸ ਵਾਧਾ ਕਾਫ਼ੀ ਨਹੀਂ, ਖਰਚ ਚਲਾਉਣਾ ਹੋਵੇਗਾ ਔਖਾ
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
Amloh : ਦੋ ਬੱਚਿਆਂ ਦੇ ਪਿਓ ਦੀ ਸੜਕ ਹਾਦਸੇ 'ਚ ਮੌਤ , ਗਲੇ 'ਚੋਂ ਸੋਨੇ ਦੀ ਚੇਨ, ਮੋਬਾਈਲ ਤੇ ਪਰਸ ਗਾਇਬ 
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ
ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget