Punjab News: ਰਿਮਾਂਡ ਖ਼ਤਮ ਹੋਣ ਮਗਰੋਂ ਸਾਬਕਾ ਮੰਤਰੀ ਆਸ਼ੂ ਦੀ ਪੇਸ਼ੀ, ਅਦਾਲਤ ਨੇ ਭੇਜਿਆ ਜੇਲ੍ਹ, ਨਜ਼ਦੀਕੀਆਂ ਨੂੰ ਭੇਜੇ ਸੰਮਨ, ਜਾਣੋ ਜਾਂਚ 'ਚ ਕੀ ਹੋਏ ਖ਼ੁਲਾਸੇ ?
ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਆਸ਼ੂ ਦੇ ਨੇੜਲੇ ਕਈ ਲੋਕਾਂ ਦੇ ਵਿੱਤੀ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਕਈ ਨਿਵੇਸ਼ਕਾਂ ਅਤੇ ਫਾਇਨਾਂਸਰਾਂ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੇ ਹਨ।
Punjab News: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਅਧਿਕਾਰੀਆਂ ਨੇ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਅੱਜ ਆਸ਼ੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਹਾਲਾਂਕਿ ਕਿਹਾ ਜਾ ਰਿਹਾ ਸੀ ਕਿ ਈਡੀ ਅਦਾਲਤ 'ਚ ਸਬੂਤ ਪੇਸ਼ ਕਰਕੇ ਇਸ ਮਾਮਲੇ 'ਚ ਵੱਡੇ ਖੁਲਾਸੇ ਕਰ ਸਕਦੀ ਸੀ ਪਰ ਸੁਣਵਾਈ ਤੋਂ ਬਾਅਦ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ 'ਤੇ ਨਿਆਇਕ ਹਿਰਾਸਤ ਦਾ ਫੈਸਲਾ ਸੁਣਾ ਦਿੱਤਾ ਹੈ।
ਈਡੀ ਅਧਿਕਾਰੀਆਂ ਨੇ ਆਸ਼ੂ ਨੂੰ ਪਿਛਲੇ 10 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਈਡੀ ਨੇ ਕਰੀਬ 5 ਲੋਕਾਂ ਨੂੰ ਸੰਮਨ ਕੀਤਾ ਹੈ ਜੋ ਆਸ਼ੂ ਦੇ ਬੇਹੱਦ ਕਰੀਬੀ ਹਨ। ਇਨ੍ਹਾਂ 'ਚੋਂ ਕੁਝ ਅਜਿਹੇ ਲੋਕ ਵੀ ਹਨ, ਜਿਨ੍ਹਾਂ ਦੀ ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ 'ਚ ਸ਼ਮੂਲੀਅਤ ਪਾਈ ਸੀ। ਆਉਣ ਵਾਲੇ ਦਿਨਾਂ 'ਚ ਚੈੱਕ ਲਿਸਟ 'ਚ ਸ਼ਾਮਲ ਲੋਕਾਂ ਦੀ ਗਿਣਤੀ ਵਧ ਸਕਦੀ ਹੈ।
ਇੱਥੋਂ ਤੱਕ ਕਿ ਆਸ਼ੂ ਦੇ ਨੇੜਲੇ ਕਈ ਲੋਕਾਂ ਦੇ ਵਿੱਤੀ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਕਈ ਨਿਵੇਸ਼ਕਾਂ ਅਤੇ ਫਾਇਨਾਂਸਰਾਂ ਤੋਂ ਵੀ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ