ਪੜਚੋਲ ਕਰੋ
Advertisement
ਪੰਜਾਬ ਦੇ ਇਸ ਇਲਾਕੇ ਦਾ ਅਸਥਾਈ ਪੁਲ ਚੁੱਕੇ ਜਾਣ ਮਗਰੋਂ ਭਾਰਤ ਨਾਲੋਂ ਸੰਪਰਕ ਟੁੱਟਾ, ਕਿਸ਼ਤੀ ਲੋਕਾਂ ਦਾ ਇਕ ਮਾਤਰ ਸਹਾਰਾ
ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਦਾ ਸਪੰਰਕ ਭਾਰਤ ਦੇਸ਼ ਨਾਲ ਟੁੱਟ ਚੁੱਕਾ
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਕਸਬਾ ਦੀਨਾਨਗਰ ਅਧੀਨ ਪੈਂਦੇ ਮਕੋੜਾ ਪਤਨ ਰਾਵੀ ਦਰਿਆ ਤੇ ਬਣਿਆ ਅਸਥਾਈ ਪੁਲ ਚੁੱਕੇ ਜਾਣ ਕਾਰਨ ਰਾਵੀ ਦਰਿਆ ਤੋਂ ਪਾਰ ਵੱਸਦੇ 7 ਪਿੰਡਾਂ ਦਾ ਸਪੰਰਕ ਭਾਰਤ ਦੇਸ਼ ਨਾਲ ਟੁੱਟ ਚੁੱਕਾ ਅਤੇ ਇਹਨਾਂ ਪਿੰਡਾ ਨੂੰ ਜਾਣ ਦਾ ਇਕ ਮਾਤਰ ਸਹਾਰਾ ਕਿਸ਼ਤੀ ਹੈ। ਆਜ਼ਾਦੀ ਤੋਂ ਬਾਅਦ ਇਸ ਰਾਵੀ ਦਰਿਆ ਤੋਂ ਪਾਰ 14 ਪਿੰਡ ਵਸਦੇ ਸੀ।
ਪਰ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਵਜੂਦ ਇਹਨਾਂ ਪਿੰਡਾ ਦੀ ਕਿਸੇ ਸਰਕਾਰ ਨੇ ਸਾਰ ਨਹੀਂ ਲਈ। ਜਿਸ ਕਰਕੇ ਕਈ ਲੋਕ ਇਹਨਾਂ ਪਿੰਡਾਂ ਨੂੰ ਛੱਡ ਕੇ ਜਾਂ ਚੁੱਕੇ ਹਨ। ਇਸ ਵਕਤ ਰਾਵੀ ਦਰਿਆ ਤੋਂ ਪਾਰ ਸਿਰਫ 14 ਵਿੱਚੋ 7 ਪਿੰਡ ਹੀ ਮਜੂਦ ਹਨ। ਇਹਨਾ ਲੋਕਾਂ ਨੂੰ ਵੀ ਰਾਵੀ ਦਰਿਆ 'ਤੇ ਪਕਾ ਪੁੱਲ ਨਾ ਹੋਣ ਕਰਕੇ ਕੋਈ ਸੁੱਖ ਸਹੂਲਤ ਨਹੀਂ ਹੈ।
ਰਾਵੀ ਦਰਿਆ ਤੋਂ ਪਾਰ ਵੱਸਦੇ ਪਿੰਡਾਂ ਦੇ ਲੋਕਾਂ ਨੇ ਦਸਿਆ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਲਗਭਗ ਦਰਜਨ ਪਿੰਡਾਂ ਦੇ ਲੋਕ ਕਹਿਣ ਨੂੰ ਤਾਂ ਭਾਰਤ ਦਾ ਹਿੱਸਾ ਹਨ। ਪਰ ਬਰਸਾਤ ਦੇ ਦਿਨਾਂ ਵਿਚ ਇਨ੍ਹਾਂ ਪਿੰਡਾਂ ਦੇ ਲੋਕ ਖ਼ੁਦ ਨੂੰ ਬੇਸਹਾਰਾ ਮਹਿਸੂਸ ਕਰਦੇ ਹਨ। ਆਜ਼ਾਦੀ ਦੇ 75 ਸਾਲ ਬੀਤ ਜਾਣ ਤੋਂ ਬਾਅਦ ਵੀ ਪੁਲ ਦੇ ਪਾਰ ਵੱਸਦੇ 7 ਪਿੰਡਾਂ ਦੇ ਲੋਕ ਆਪਣੇ ਆਪ ਨੂੰ ਗ਼ੁਲਾਮ ਸੱਮਝਦੇ ਹਨ। ਕਿਉਂਕਿ ਜਦ ਵੀ ਇਹ ਅਸਥਾਈ ਪੁਲ ਚੁੱਕ ਲਿਆ ਜਾਂਦਾ ਹੈ ਤਾਂ ਇਹਨਾਂ ਲੋਕਾਂ ਦਾ ਸੰਪਰਕ ਦੇਸ਼ ਨਾਲੋਂ ਟੁੱਟ ਜਾਂਦਾ ਹੈ।
ਕਈ ਲੋਕ ਤਾਂ ਕਹਿੰਦੇ ਹਨ ਕਿ ਇਨ੍ਹਾਂ ਦਿਨਾਂ 'ਚ ਸਾਨੂੰ ਇਹ ਪਤਾ ਨਹੀਂ ਚਲਦਾ ਕਿ ਅਸੀਂ ਕਿਸ ਦੇਸ਼ ਦੇ ਨਾਗਰਿਕ ਹਾਂ ਕਿਉਂਕਿ ਇਹ ਇਲਾਕਾ ਦੋ ਦਰਿਆਵਾਂ ਦੇ ਪਾਰ ਅਤੇ ਐਲ ਓ ਸੀ ਦੇ ਨਾਲ ਲੱਗਦਾ ਹੈ। ਬਰਸਾਤ ਦੇ ਮੌਸਮ 'ਚ ਨਹਿਰੀ ਵਿਭਾਗ ਵੱਲੋਂ ਬਣਾਇਆ ਗਿਆ ਪਲਟੂਨ ਪੁਲ ਚੁੱਕ ਲਿਆ ਜਾਂਦਾ ਹੈ ਤੇ ਲੋਕਾਂ ਨੂੰ ਆਉਣ-ਜਾਣ ਲਈ ਇਕ ਮਾਤਰ ਬੇੜੀ ਦਾ ਸਹਾਰਾ ਲੈਣਾ ਪੈਂਦਾ ਹੈ। ਜੋ ਦਰਿਆ ਚ ਪਾਣੀ ਦਾ ਪੱਧਰ ਜਿਆਦਾ ਹੋਣ ਕਰਕੇ ਕਈ ਵਾਰ ਨਹੀ ਚੱਲ ਸਕਦੀ ਅਤੇ ਪਾਰ ਵਸਦੇ 7 ਪਿੰਡ ਇਕ ਟਾਪੂ ਬਣ ਜਾਂਦੇ ਹਨ ਤੇ ਫਿਰ ਲੋਕਾ ਦੇ ਆਉਣ ਜਾਣੂ ਦਾ ਕੋਈ ਸਾਧਨ ਨਹੀਂ ਹੁੰਦਾ। ਰਾਵੀ ਦਰਿਆ ਤੋਂ ਪਾਰ ਪੈਂਦੇ 7 ਪਿੰਡ ਭਰਿਆਲ, ਤੂਰਬਾਨੀ, ਰਾਏਪੁਰ ਚਿੱਬ, ਮੰਮੀ ਚਕਰੰਗਾਂ, ਕਜਲੇ, ਝੁੰਬਰ, ਲਸਿਆਣ ਆਦਿ ਪਿੰਡਾਂ ਦੇ ਲੋਕ ਅਕਸਰ ਹਰ ਸਾਲ ਸਰਕਾਰ ਤੋਂ ਪੱਕੇ ਪੁਲ ਦੀ ਆਸ ਰੱਖਦੇ ਹਨ। ਪਰ ਸਿਵਾਏ ਲਾਰਿਆਂ ਦੇ ਕੁਝ ਨਹੀਂ ਮਿਲਦਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement