ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਤੋਂ ਬਾਅਦ ਮੁੱਖੀ ਮੰਤਰੀ ਚੰਨੀ ਨੇ ਕਿਹਾ- ਅੱਜ ਦਾ ਦਿਨ ਇਤਿਹਾਸਕ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੇ ਵੱਡੀਆਂ ਕੀਮਤਾਂ ਚੁਕਾਈਆਂ ਹਨ।
ਚੰਡੀਗੜ੍ਹ (ਅਸ਼ਰਫ ਢੁੱਡੀ) : ਖੇਤੀ ਕਾਨੂੰਨ ਰੱਦ ਕਰਨ ਦੇ ਫੈਸਲੇ ਦਾ ਐਲਾਨ ਅੱਜ ਪੀਐਮ ਮੋਦੀ ਨੇ ਕੀਤਾ ਤਾਂ ਇਸ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਚੰਡੀਗੜ੍ਹ 'ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਬਹੁਤ ਹੀ ਪਵਿੱਤਰ ਦਿਨ ਹੈ । ਚੰਨੀ ਨੇ ਕਿਹਾ ਕਿ ਇਹ ਕਾਨੂੰਨ ਪਹਿਲਾਂ ਹੀ ਕੇਂਦਰ ਸਰਕਾਰ ਨੂੰ ਰੱਦ ਕਰ ਦੇਣੇ ਚਾਹੀਦੇ ਸੀ। ਬੀਜੇਪੀ ਤੇ ਅਕਾਲੀ ਦਲ ਨੇ ਮਿਲ ਕੇ ਇਹ ਖੇਤੀ ਕਾਨੂੰਨ ਲਿਆਂਦੇ ਸੀ। ਵੱਡੀਆਂ ਕੀਮਤਾਂ ਕਿਸਾਨਾਂ ਅਤੇ ਮਜ਼ਦੂਰਾਂ ਨੇ ਚੁਕਾਈਆਂ ਹਨ। ਸੁਪਰੀਮ ਕੋਰਟ ਨੇ ਵੀ ਕਾਨੂੰਨਾਂ ਤੇ ਰੋਕ ਲਾ ਦਿਤੀ ਸੀ, ਫਿਰ ਵੀ ਕਾਨੂੰਨ ਵਾਪਸ ਨਹੀਂ ਲਏ ਗਏ। ਜਦੋਂ ਤਕ ਇਹ ਕਾਨੂੰਨ ਰੱਦ ਨਹੀਂ ਹੁੰਦੇ ਸਾਨੂੰ ਵਿਸ਼ਵਾਸ ਨਹੀਂ ਹੈ । ਸੀਐਮ ਚੰਨੀ ਨੇ ਕੇਂਦਰ ਸਰਕਾਰ ਤੋਂ MSP ਦੀ ਗਾਰੰਟੀ ਦੀ ਮੰਗ ਕੀਤੀ ਹੈ। ਸੀਐਮ ਨੇ ਕਿਹਾ ਕਿ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਨੂੰ ਪਿੱਛੇ ਕਰਨ ਦੀ ਸਾਜਿਸ਼ ਰਚੀ ਗਈ ਸੀ । ਅੱਜ ਲੋਕਤੰਤਰ ਦੀ ਜਿੱਤ ਹੋਈ ਹੈ । ਸੰਯੁਕਤ ਕਿਸਾਨ ਮੋਰਚਾ ਦੀ ਜਿੱਤ ਹੋਈ ਹੈ । ਜੇ ਅਕਾਲੀ ਦਲ ਬੀਜੇਪੀ ਦਾ ਸਾਥ ਨਾ ਦਿੰਦਾ ਤਾਂ ਖੇਤੀ ਕਾਨੂੰਨ ਨਹੀਂ ਆਉਣੇ ਸੀ।