Punjab News: ਪੰਜਾਬ ਕਾਂਗਰਸ ਵਿੱਚ ਨੌਜਵਾਨ ਲੀਡਰਾਂ ਲਈ ਖੁਸ਼ਖਬਰੀ ਹੈ। ਕਾਂਗਰਸ ਛੱਡਣ ਵਾਲੇ ਸੀਨੀਅਰ ਲੀਡਰਾਂ ਦੀ ਥਾਂ ਪਾਰਟੀ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਪਲਾਨਿੰਗ ਕਰ ਰਹੀ ਹੈ। ਇਸ ਲਈ ਭਵਿੱਖ ਵਿੱਚ ਕਈ ਯੂਥ ਲੀਡਰਾਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕਦਾ ਹੈ। ਦੱਸ ਦਈਏ ਕਿ ਕਾਂਗਰਸ ਦੇ ਕਈ ਸੀਨੀਅਰ ਲੀਡਰ ਪਾਰਟੀ ਛੱਡ ਕੇ ਬੀਜੇਪੀ ਵਿੱਚ ਚਲੇ ਗਏ ਹਨ। 


ਇਸ ਬਾਰੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਸੀਟਾਂ ਤੋਂ ਚੋਣ ਲੜ ਰਹੇ ਆਗੂ ਕਾਂਗਰਸ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਚਲੇ ਗਏ ਹਨ। ਹੁਣ ਉਨ੍ਹਾਂ ਸੀਟਾਂ ’ਤੇ ਸਿਰਫ਼ ਨੌਜਵਾਨਾਂ ਨੂੰ ਹੀ ਚੋਣ ਲੜਨ ਦਾ ਮੌਕਾ ਦਿੱਤਾ ਜਾਵੇਗਾ ਤੇ ਇਮਾਨਦਾਰੀ ਨਾਲ ਕੰਮ ਕਰਨ ਵਾਲੇ ਨੌਜਵਾਨਾਂ ਨੂੰ ਪਾਰਟੀ ਅੱਗੇ ਜ਼ਰੂਰ ਲੈ ਕੇ ਆਵੇਗੀ। 


ਰਾਜਾ ਵੜਿੰਗ ਨੇ ਪਾਰਟੀ ਆਗੂਆਂ ਤੇ ਕਾਰਕੁਨਾਂ ਨੂੰ ਕਿਹਾ ਕਿ ਉਹ ਰਾਹੁਲ ਗਾਂਧੀ ਵੱਲੋਂ ਚਲਾਈ ਮੁਹਿੰਮ ਤੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕ ਨਾਖੁਸ਼ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ‘ਆਪ’ ਵੱਲੋਂ ਹੁਣ ਵਾਅਦੇ ਪੂਰੇ ਕਰਨ ਦੀ ਬਜਾਏ ਇਸ਼ਤਿਹਾਰਾਂ ਰਾਹੀਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। 


ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਵਿਚਾਲੇ ਚੱਲ ਰਹੇ ਵਿਵਾਦ ਨੂੰ ਬਚਗਾਨਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਉਹ ‘ਹੱਥ ਨਾਲ ਹੱਥ ਜੋੜੋ ਮੁਹਿੰਮ’ ਤਹਿਤ ਪੰਜ ਜ਼ਿਲ੍ਹਿਆਂ ਦੇ 38 ਬਲਾਕ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ ਤੇ ਚੋਣ ਲੜ ਚੁੱਕੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ।


ਇਹ ਵੀ ਪੜ੍ਹੋ: Punjab News: ਗੈਂਗਸਟਰਾਂ ਤੇ ਨਸ਼ਾ ਤਸਕਰਾਂ ਦੀ ਹੁਣ ਖ਼ੈਰ ਨਹੀਂ ! ਪੰਜਾਬ ਪੁਲਿਸ ਬਣਾਉਣ ਜਾ ਰਹੀ ਹੈ ਸਪੈਸ਼ਲ ਯੂਨਿਟ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।