ਵਿਧਾਇਕਾਂ ਦੇ ਪੁੱਤਰਾਂ ਮਗਰੋਂ ਕੈਬਨਿਟ ਮੰਤਰੀ ਦੇ ਜਵਾਈ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀ
ਜਿੱਥੇ ਇੱਕ ਪਾਸੇ ਹਰ ਦੂਜੇ ਦਿਨ ਬੇਰੁਜ਼ਗਾਰ ਪੰਜਾਬ ਸਰਕਾਰ ਖਿਲਾਫ ਧਰਨਾ ਦਿੰਦੇ ਹਨ ਉੱਥੇ ਹੀ ਦੂਜੇ ਪਾਸੇ ਕੈਪਟਨ ਸਰਕਾਰ ਨੌਕਰੀਆਂ ਵੰਢਣ ਵਿੱਚ ਆਪਣੇ ਹੀ ਮੰਤਰੀਆਂ ਤੇ ਮਹਿਰਬਾਨ ਹੈ।
ਚੰਡੀਗੜ੍ਹ: ਜਿੱਥੇ ਇੱਕ ਪਾਸੇ ਹਰ ਦੂਜੇ ਦਿਨ ਬੇਰੁਜ਼ਗਾਰ ਪੰਜਾਬ ਸਰਕਾਰ ਖਿਲਾਫ ਧਰਨਾ ਦਿੰਦੇ ਹਨ ਉੱਥੇ ਹੀ ਦੂਜੇ ਪਾਸੇ ਕੈਪਟਨ ਸਰਕਾਰ ਨੌਕਰੀਆਂ ਵੰਢਣ ਵਿੱਚ ਆਪਣੇ ਹੀ ਮੰਤਰੀਆਂ ਤੇ ਮਹਿਰਬਾਨ ਹੈ।ਅੱਜ ਪੰਜਾਬ ਕੈਬਨਿਟ ਨੇ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਗੁਰਸ਼ੇਰ ਸਿੰਘ ਨੂੰ ਤਰਸ ਦੇ ਆਧਾਰ 'ਤੇ ਆਬਕਾਰੀ ਇੰਸਪੈਕਟਰ ਵਜੋਂ ਭਰਤੀ ਕਰਨ ਦਾ ਫੈਸਲਾ ਲਿਆ ਹੈ।
ਪੰਜਾਬ ਮੰਤਰੀ ਮੰਡਲ ਦੀ ਇੱਕ ਵਰਚੁਅਲ ਮੀਟਿੰਗ ਸ਼ੁੱਕਰਵਾਰ ਯਾਨੀ ਅੱਜ ਹੋਈ।ਇਸ ਵਿੱਚ ਰਾਮਪੁਰਾ ਫੂਲ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਗੁਰਪ੍ਰੀਤ ਕਾਂਗੜ ਦੇ ਜਵਾਈ ਨੂੰ ਸਰਕਾਰੀ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ।
ਕਾਂਗੜ ਨੇ ਕੈਬਨਿਟ ਮੀਟਿੰਗ ਦੇ ਬਾਅਦ ਦੱਸਿਆ ਕਿ ਉਸਦੇ ਜਵਾਈ ਗੁਰਸ਼ੇਰ ਦੇ ਪਿਤਾ ਭੂਪਜਿਤ ਸਿੰਘ ਜੋ ਕਿ ਆਬਕਾਰੀ ਵਿਭਾਗ ਵਿੱਚ ਬਤੌਰ ਐਕਸਾਇਜ਼ ਐਂਡ ਟੈਕਸੇਸ਼ਨ ਅਫ਼ਸਰ ਕੰਮ ਕਰਦੇ ਸੀ, ਦਾ ਡਿਊਟੀ ਦੌਰਾਨ 2011 'ਚ ਦੇਹਾਂਤ ਹੋ ਗਿਆ ਸੀ ਅਤੇ ਉਸਦੇ ਬਾਅਦ ਹੀ ਗੁਰਸ਼ੇਰ ਨੇ ਤਰਸ ਦੇ ਆਧਾਰ 'ਤੇ ਨੌਕਰੀ ਲਈ ਅਰਜ਼ੀ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਭੂਪਜੀਤ ਸਿੰਘ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਸਾਬਕਾ ਚੇਅਰਮੈਨ ਰਵਿੰਦਰਪਾਲ ਸਿੰਘ ਸਿੱਧੂ ਵਿਰੁੱਧ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਸਨ।ਗੁਰਸ਼ੇਰ ਸਿੰਘ ਦੇ ਪਿਤਾ ਨੇ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਰਿਸ਼ਵਤ ਲੈਂਦੇ ਹੋਏ ਫੜਿਆ ਸੀ।ਰਵਿੰਦਰਪਾਲ ਸਿੱਧੂ ਨੂੰ ਅਸਾਧਾਰਣ ਸੰਪਤੀ ਦੇ ਮਾਮਲੇ ਵਿੱਚ 2018 ਵਿੱਚ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ।
ਹਾਲਾਂਕਿ, ਪਹਿਲਾਂ ਵਿਧਾਇਕ ਰਾਕੇਸ਼ ਪਾਂਡੇ ਅਤੇ ਫਤਿਹਜੰਗ ਸਿੰਘ ਬਾਜਵਾ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਸਨ। ਜਿਸ ‘ਤੇ ਕਾਫੀ ਹੰਗਾਮਾ ਹੋਇਆ ਸੀ । ਕਾਂਗਰਸ ਨੇ ਵਿਰੋਧੀਆਂ ਦੇ ਨਾਲ ਮਿਲ ਕੇ ਕੈਪਟਨ ਸਰਕਾਰ ਨੂੰ ਘੇਰ ਲਿਆ ਸੀ।
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :