Punjab News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਖਤ ਰੁਖ ਮਗਰੋਂ ਪੰਜਾਬ ਸਰਕਾਰ ਤੇ ਪੁਲਿਸ ਨਰਮ ਪਈ ਹੈ। ਬੇਸ਼ੱਕ ਪੰਜਾਬ ਸਰਕਾਰ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨਾਂ ਦਾ ਵਿਰੋਧ ਕੀਤਾ ਹੈ ਪਰ ਅੰਦਰੋਂ-ਅੰਦਰੀ 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਚਲਾਈ ਮੁਹਿੰਮ ਦੌਰਾਨ ਫੜੇ ਨੌਜਵਾਨਾਂ ਨੂੰ ਛੱਡਣਾ ਸ਼ੁਰੂ ਕਰ ਦਿੱਤਾ। ਹੁਣ ਤੱਕ 348 ਨੌਜਵਾਨ ਰਿਹਾਅ ਕਰ ਦਿੱਤੇ ਗਏ ਹਨ। ਇਹ ਅੰਕੜੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਕੋਲ ਪਹੁੰਚੇ ਹਨ।


ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਕੱਤਰੇਤ ਅਨੁਸਾਰ ਪਿਛਲੇ ਦਿਨਾਂ ਦੌਰਾਨ ਪੁਲਿਸ ਵੱਲੋਂ ਧਾਰਾ 107/151 ਤਹਿਤ ਗ੍ਰਿਫਤਾਰ ਕੀਤੇ ਗਏ 360 ਸਿੱਖ ਨੌਜਵਾਨਾਂ ਵਿੱਚੋਂ 348 ਨੌਜਵਾਨ ਰਿਹਾਅ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਸਰਕਾਰ ਪੱਧਰ ’ਤੇ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਦਿੱਤੀ ਗਈ ਹੈ। ਜਦੋਂਕਿ ਕੌਮੀ ਸੁਰੱਖਿਆ ਐਕਟ ਤੇ ਹੋਰ ਧਰਾਵਾਂ ਹੇਠ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।


ਦੱਸ ਦਈਏ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ 24 ਘੰਟਿਆਂ ਵਿੱਚ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਲਈ ਦਿੱਤੇ ਗਏ ਅਲਟੀਮੇਟਮ ਸਮੇਂ ਕੌਮੀ ਸੁਰੱਖਿਆ ਐਕਟ ਨੂੰ ਹਟਾਉਣ ਲਈ ਵੀ ਆਖਿਆ ਗਿਆ ਸੀ। ਉੱਧਰ ਦੂਜੇ ਪਾਸੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਉਂਝ ਮੰਨਿਆ ਜਾ ਰਿਹਾ ਹੈ ਕਿ ਉਹ ਪੰਜਾਬ ਵਿੱਚ ਹੀ ਹੈ।


ਇਸ ਦੇ ਮੱਦੇਨਜ਼ਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਨੋਟਿਸ ਰਾਹੀਂ ਲੋਕਾਂ ਨੂੰ ਸੂਚਿਤ ਕੀਤਾ ਕਿ ਜੇਕਰ ਕਿਸੇ ਵਿਅਕਤੀ ਨੂੰ ਅੰਮ੍ਰਿਤਪਾਲ ਸਿੰਘ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਇਸ ਬਾਰੇ ਪੁਲਿਸ ਨੂੰ ਸੂਚਨਾ ਦੇਵੇ। ਇਸ ਸਬੰਧ ’ਚ ਕੰਟਰੋਲ ਰੂਮ, ਐਸਐਸਪੀ ਦਫ਼ਤਰ ਦਾ ਨੰਬਰ, ਡੀਐਸਪੀ ਤੇ ਐਸਐਚਓ ਅਜਨਾਲਾ ਦਾ ਨੰਬਰ ਵੀ ਦਿੱਤਾ ਗਿਆ ਹੈ। ਨੋਟਿਸ ਵਿੱਚ ਅੰਮ੍ਰਿਤਪਾਲ ਸਿੰਘ ਦੀ ਤਸਵੀਰ ਤੇ ਉਸ ਦੇ ਹੁਲੀਏ ਬਾਰੇ ਜਾਣਕਾਰੀ ਦਿੱਤੀ ਗਈ ਹੈ, ਜਿਸ ’ਚ ਲਿਖਿਆ ਕਿ ਇਹ ਵਿਅਕਤੀ ਪੁਲਿਸ ਨੂੰ ਲੋੜੀਂਦਾ ਹੈ।


ਇਹ ਵੀ ਪੜ੍ਹੋ: Philippines: ਫਿਲੀਪੀਨਜ਼ 'ਚ ਵੱਡਾ ਹਾਦਸਾ! 250 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਨੂੰ ਲੱਗੀ ਅੱਗ, ਲੋਕ ਜ਼ਿੰਦਾ ਸੜੇ, ਕਈ ਲਾਪਤਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: 1 April ਤੋਂ ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ, ਵਧਣਗੀਆਂ ਕਈ ਚੀਜ਼ਾਂ ਦੀਆਂ ਕੀਮਤਾਂ, ਲਿਸਟ ਲੰਬੀ ਹੈ, ਤੁਰੰਤ ਦੇਖੋ