Punjab Vidhan Sabha: ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਦੇ ਹੰਗਮੇ ਮਗਰੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੰਮ ਕੇ ਵਰ੍ਹੇ ਹਨ। ਉਨ੍ਹਾਂ ਕਿਹਾ ਹੈ ਕਿ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੇ ਹੰਗਾਮਾ ਕਰਕੇ ਸੰਵਿਧਾਨਕ ਮਰਿਆਦਾ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਆਪਣੇ ਸਮੇਂ ਦੌਰਾਨ ਪੰਜਾਬ ਨੂੰ ਬਹੁਤ ਲੁੱਟਿਆ, ਹੁਣ ਜਦੋਂ ਪੰਜਾਬ ਨੂੰ ਇੱਕ ਇਮਾਨਦਾਰ ਸਰਕਾਰ ਤੇ ਇੱਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ ਤਾਂ ਰਾਜਪਾਲ ਦੇ ਭਾਸ਼ਣ ਉਪਰ ਵੀ ਇਤਰਾਜ਼ ਹੈ।


ਉਨ੍ਹਾਂ ਨੇ ਵਿਰੋਧੀਆਂ ਨੂੰ ਨਸੀਹਤ ਦਿੱਤੀ ਕਿ ਰਾਜਪਾਲ ਦੇ ਭਾਸ਼ਣ ਤੋਂ ਬਾਅਦ ਉਹ ਜੋ ਵੀ ਬੋਲਣਾ ਚਾਹੁੰਦੇ ਹਨ ਤੇ ਤੱਥਾਂ ਬਾਰੇ ਗੱਲ ਕਰਨਾ ਚਾਹੁੰਦੇ ਹਨ, ਉਹ ਕਰ ਸਕਦੇ ਹਨ ਪਰ ਵਿਰੋਧੀ ਧਿਰ ਦੇ ਵਿਧਾਇਕਾਂ ਵੱਲੋਂ ਹੰਗਾਮਾ ਕਰਨਾ ਠੀਕ ਨਹੀਂ। ਇਸ ਦੌਰਾਨ ਬੈਂਸ ਨੇ ਸਿੰਗਾਪੁਰ ਸਿਖਲਾਈ ਲਈ ਗਏ ਸਕੂਲ ਪ੍ਰਿੰਸੀਪਲਾਂ ਦੇ ਦੂਜੇ ਬੈਚ ਦੀ ਰਵਾਨਗੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।


ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਹੀ ਹੰਗਾਮੇ ਨਾਲ ਸ਼ੁਰੂ ਹੋਇਆ ਹੈ। ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਹੋਈ। ਪੰਜਾਬ ਦੇ ਰਾਜਪਾਲ ਬੀਐਲ ਪੁਰੋਹਿਤ ਨੇ ਸਰਕਾਰ ਦੇ ਪ੍ਰਸਤਾਵਿਤ ਕੰਮਾਂ ਬਾਰੇ ਜਾਣਕਾਰੀ ਦਿੱਤੀ ਪਰ ਇਸ ਤੋਂ ਪਹਿਲਾਂ ਹੀ ਵਿਰੋਧੀ ਪਾਰਟੀਆਂ ਨੇ ਪੰਜਾਬ ਨਾਲ ਜੁੜੇ ਕਈ ਮੁੱਦਿਆਂ 'ਤੇ ਹੰਗਾਮਾ ਸ਼ੁਰੂ ਕਰ ਦਿੱਤਾ।


ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਵਿਧਾਇਕ ਵਾਕਆਊਟ ਕਰਕੇ ਸਦਨ ਤੋਂ ਚਲੇ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ 'ਆਪ' ਦੇ ਸਾਰੇ 92 ਵਿਧਾਇਕ ਵਿਧਾਨ ਸਭਾ 'ਚ ਮੌਜੂਦ ਰਹੇ। ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 24 ਮਾਰਚ ਤੱਕ ਚੱਲੇਗਾ।


ਇਹ ਵੀ ਪੜ੍ਹੋ: Amitpal Singh: ਕੋਈ ਸਿਧਾਂਤਕ ਤੌਰ 'ਤੇ ਗਲਤ ਸਾਬਤ ਕਰ ਦੇਵੇ ਤਾਂ ਅਸੀਂ ਝੁਕ ਜਾਵਾਂਗੇ...ਭਾਈ ਅੰਮ੍ਰਿਤਪਾਲ ਸਿੰਘ ਦੀ ਵਿਰੋਧੀਆਂ ਨੂੰ ਚੁਣੌਤੀ


ਆਮ ਆਦਮੀ ਪਾਰਟੀ ਦਾ ਇਹ ਦੂਜੇ ਬਜਟ ਹੈ। ਕਰੀਬ 7 ਮਹੀਨੇ ਪਹਿਲਾਂ 'ਆਪ' ਸਰਕਾਰ ਨੇ ਆਪਣਾ ਪਹਿਲਾ ਬਜਟ ਪੇਸ਼ ਕੀਤਾ ਸੀ। ਉਸ ਸਮੇਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਵਿੱਚ 2022-23 ਲਈ ਇੱਕ ਲੱਖ 55 ਹਜ਼ਾਰ 860 ਕਰੋੜ ਰੁਪਏ ਦੇ ਬਜਟ ਖਰਚੇ ਦਾ ਅਨੁਮਾਨ ਲਗਾਇਆ ਸੀ, ਜੋ ਸਾਲ 2021-22 ਦੇ ਮੁਕਾਬਲੇ 14 ਫੀਸਦੀ ਵੱਧ ਹੈ। ਹਾਲਾਂਕਿ 'ਆਪ' ਸਰਕਾਰ ਵੱਲੋਂ ਉਸ ਸਮੇਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਕੁਝ ਵਾਅਦਿਆਂ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ।


ਇਹ ਵੀ ਪੜ੍ਹੋ: Health Tips: ਗਰਮੀਆਂ 'ਚ ਖਾਓ ਕੱਚੇ ਬਦਾਮ, ਸਿਹਤ ਲਈ ਸਾਬਤ ਹੋਣਗੇ ਵਰਦਾਨ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ