ਵਿਧਾਨ ਸਭਾ 'ਚੋਂ ਵਾਕਆਊਟ ਤੋਂ ਬਾਅਦ ਸੁਖਬੀਰ ਬਾਦਲ ਦੀ ਸਫਾਈ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ 'ਚ ਬੇਅਦਬੀ ਮਾਮਲਿਆਂ 'ਤੇ ਪੇਸ਼ ਕੀਤੀ ਰਿਪੋਰਟ 'ਚ ਅਕਾਲੀ ਦਲ ਦਾ ਨਾਂ ਆਉਣ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਵੱਲੋਂ ਲਿਖੀ ਇਹ ਰਿਪੋਰਟ ਗਲਤ ਤੱਥਾਂ 'ਤੇ ਆਧਾਰਤ ਹੈ ਤੇ ਇਹ ਲੋਕਾਂ ਨੂੰ ਗੁੰਮਰਾਹ ਕਰਦੀ ਹੈ। ਵਿਧਾਨ ਸਭਾ 'ਚ ਬਹਿਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਸਦਨ 'ਚੋਂ ਵਾਕਆਊਟ ਕਰ ਦਿੱਤਾ ਸੀ।
ਸੁਖਬੀਰ ਨੇ ਇਸ ਰਿਪੋਰਟ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਨੂੰ ਤਿਆਰ ਕਰਨ ਲਈ ਕਿੱਥੇ ਕਿਹੜੀ ਮੀਟਿੰਗ ਹੋਈ ਸਾਨੂੰ ਇਸ ਬਾਰੇ ਪੂਰੀ ਜਾਣਕਾਰੀ ਹੈ। ਸੁਖਬੀਰ ਨੇ ਕਿਹਾ ਕਿ ਅੱਜ ਵਿਧਾਨ ਸਭਾ 'ਚ ਰਿਪੋਰਟ 'ਤੇ ਬਹਿਸ ਹੋ ਰਹੀ ਹੈ ਪਰ ਸਾਨੂੰ ਬੋਲਣ ਲਈ ਸਿਰਫ 14 ਮਿੰਟ ਦਾ ਸਮਾਂ ਦਿੱਤਾ ਗਿਆ ਸੀ ਤੇ ਬੀਜੇਪੀ ਨੂੰ 3 ਮਿੰਟ ਦਾ ਸਮਾਂ ਦਿੱਤਾ ਗਿਆ ਸੀ।
ਸੁਖਬੀਰ ਨੇ ਕਿਹਾ ਕਿ ਅਸੀਂ ਇਸ ਰਿਪੋਰਟ ਨੂੰ ਖਾਰਜ ਕਰਦੇ ਹਾਂ ਤੇ ਇਸ ਨੂੰ ਕੂੜੇਦਾਨ 'ਚ ਸੁੱਟ ਦੇਣਾ ਚਾਹੀਦਾ ਹੈ। ਸੁਖਬੀਰ ਨੇ ਨੂੰ ਖਹਿਰਾ ਨੂੰ ਨਿਸ਼ਾਨੇ 'ਤੇ ਲੈਂਦਿਆਂ ਝੂਠਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਾਰੇ ਮਾਮਲੇ ਦੀ ਪੜਤਾਲ ਹੋਣੀ ਚਾਹੀਦੀ ਹੈ ਕਿ ਰਿਪੋਰਟ ਤਿਆਰ ਕਰਨ ਲਈ ਕੌਣ-ਕੌਣ ਮੁੱਖ ਮੰਤਰੀ ਦੇ ਘਰ ਗਏ ਸਨ।






















