ਚੰਡੀਗੜ੍ਹ: ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਨੇ ਮੁੜ ਪਾਰਟੀ ਨਾਲ ਵੱਖਰੀ ਰਾਏ ਰੱਖੀ ਹੈ। ਉਨ੍ਹਾਂ ਨੇ ਬਰਗਾੜੀ ਮਾਮਲੇ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਹੋਰ ਲੀਡਰਾਂ ਦੇ ਰੁਖ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਇਨਸਾਫ਼ ਮਿਲਣ ਦੀ ਉਮੀਦ ਛੱਡਣਾ ਗਲਤ ਹੈ। ਅਰੋੜਾ ਪਿਛਲੇ ਸਮੇਂ ਤੋਂ ਹੀ ਪਾਰਟੀ ਲੀਡਰਸ਼ਿਪ ਨਾਲ ਥੋੜ੍ਹਾ ਟੇਢੇ ਚੱਲ ਰਹੇ ਹਨ।
ਅਰੋੜਾ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਪਿਛਲੇ ਚਾਰ ਸਾਲਾਂ ਵਿੱਚ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰ ਦੌਰਾਨ ਬਾਦਲ-ਕੈਪਟਨ ਦੀ ਜੋੜੀ ਨੇ ਆਪਣੀਆਂ ਨਾਕਾਮਯਾਬੀਆਂ ਤੇ ਗੁਨਾਹ ਛੁਪਾਉਣ ਲਈ ਬਰਗਾੜੀ ਤੇ ਬਹਿਬਲ ਕਲਾਂ ਘਟਨਾਵਾਂ ਉੱਪਰ ਸਿਆਸੀ ਰੋਟੀਆਂ ਸੇਕਣ ਲਈ ਜਾਂਚ ਕਰਨ ਵਾਲੀਆਂ ਸਾਰੀਆਂ ਸਟੇਟ ਏਜੰਸੀਆਂ ਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਸਿੱਖ ਕੌਮ ਨਾਲ ਧੋਖਾ ਕਮਾਇਆ ਹੈ। ਫਿਰ ਵੀ ਇਸ ਦਾ ਮਤਲਬ ਇਹ ਨਹੀਂ ਕਿ ਮੁੱਖ ਵਿਰੋਧੀ ਧਿਰ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਇਨਸਾਫ਼ ਮਿਲਣ ਦੀ ਉਮੀਦ ਛੱਡ ਦੇਵੇ।
ਅਰੋੜਾ ਨੇ ਕਿਹਾ ਕਿ ਪਾਰਟੀ ਦੇ ਇਸ ਨਕਾਰਾਤਮਕ ਬਿਆਨ ਨਾਲ ਉਨ੍ਹਾਂ ਨੂੰ ਨਮੋਸ਼ੀ ਹੋਈ ਹੈ। ਉਨ੍ਹਾਂ ਨੇ ਪਾਰਟੀ ਦੀ ਸਟੇਟ ਲੀਡਰਸ਼ਿਪ ਨੂੰ ਕਿਹਾ ਕਿ ਉਨ੍ਹਾਂ ਨੂੰ ਇਹ ਯਾਦ ਰੱਖਣ ਦੀ ਲੋੜ ਹੈ ਕਿ ਆਮ ਆਦਮੀ ਪਾਰਟੀ ਸੰਘਰਸ਼ ਵਿੱਚੋਂ ਨਿਕਲ ਕੇ ਆਈ ਪਾਰਟੀ ਹੈ ਤੇ ਜੇ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਭ੍ਰਿਸ਼ਟਾਚਾਰ ਵਿਰੁੱਧ ਆਪਣਾ ਸੰਘਰਸ਼ ਵਿਚਾਲੇ ਹੀ ਛੱਡ ਦਿੰਦੇ ਤਾਂ ਦਿੱਲੀ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਰਹਿਤ ਸਰਕਾਰ ਨਸੀਬ ਨਾ ਹੁੰਦੀ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਨ੍ਹਾਂ ਕੇਸਾਂ ਵਿੱਚ ਇਨਸਾਫ਼ ਲੈਣ ਲਈ ਸਿਆਸੀ ਮਾਹੌਲ ਅਨੁਕੂਲ ਨਾ ਹੋਣ ਦੇ ਬਾਵਜੂਦ ਉਮੀਦ ਕਾਇਮ ਰੱਖ ਕੇ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਸੰਘਰਸ਼ ਜਾਰੀ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜਿਸ ਦਿਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ, ਉਸੇ ਦਿਨ ਬੇਅਦਬੀ ਤੇ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਪੰਜਾਬ ਨੂੰ ਇਨਸਾਫ਼ ਦਿੱਤਾ ਜਾਵੇਗਾ।
'ਆਪ' 'ਚ ਫਿਰ ਕਲੇਸ਼, ਆਪਣੀ ਹੀ ਲੀਡਰਸ਼ਿਪ ਦੁਆਲੇ ਹੋਏ ਅਰੋੜਾ
ਏਬੀਪੀ ਸਾਂਝਾ
Updated at:
01 Sep 2019 12:04 PM (IST)
ਸੁਨਾਮ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਨ ਅਰੋੜਾ ਨੇ ਮੁੜ ਪਾਰਟੀ ਨਾਲ ਵੱਖਰੀ ਰਾਏ ਰੱਖੀ ਹੈ। ਉਨ੍ਹਾਂ ਨੇ ਬਰਗਾੜੀ ਮਾਮਲੇ ਬਾਰੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਹੋਰ ਲੀਡਰਾਂ ਦੇ ਰੁਖ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਲੀਡਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਇਨਸਾਫ਼ ਮਿਲਣ ਦੀ ਉਮੀਦ ਛੱਡਣਾ ਗਲਤ ਹੈ। ਅਰੋੜਾ ਪਿਛਲੇ ਸਮੇਂ ਤੋਂ ਹੀ ਪਾਰਟੀ ਲੀਡਰਸ਼ਿਪ ਨਾਲ ਥੋੜ੍ਹਾ ਟੇਢੇ ਚੱਲ ਰਹੇ ਹਨ।
- - - - - - - - - Advertisement - - - - - - - - -