ਪੜਚੋਲ ਕਰੋ

ਆਮ ਆਦਮੀ ਪਾਰਟੀ 'ਚ ਫਿਰ ਧਮਾਕੇ, ਅਰੋੜਾ ਖਿਲਾਫ ਬਿਆਨਬਾਜ਼ੀ ਮਗਰੋਂ ਕੋਰ ਕਮੇਟੀ ਦਾ ਵੱਡਾ ਫੈਸਲਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਅੰਦਰੂਨੀ ਕਲੇਸ਼ ਮੁੜ ਵਧ ਗਿਆ ਹੈ। ਵਿਧਾਇਕ ਅਮਨ ਅਰੋੜਾ ਵੱਲੋਂ ਬੇਅਦਬੀ ਮਾਮਲੇ ਬਾਰੇ ਪਾਰਟੀ ਦੇ ਸਟੈਂਡ 'ਤੇ ਸਵਾਲ ਉਠਾਉਣ ਮਗਰੋਂ ਧੜੇਬੰਦੀ ਉੱਭਰ ਆਈ ਹੈ। ਪਾਰਟੀ ਲੀਡਰ ਜਸਬੀਰ ਸਿੰਘ ਬੀਰ ਨੇ ਇਸ ਨੂੰ ਅਨੁਸਾਸ਼ਨਹੀਨਤਾ ਕਰਾਰ ਦਿੱਤਾ ਸੀ। ਉਨ੍ਹਾਂ ਨੇ ਅਰੋੜਾ ਤੋਂ ਜਵਾਬ ਤਲਬ ਕਰਨ ਲਈ ਕਿਹਾ ਸੀ। ਇਸ ਤੋਂ ਅਗਲੇ ਹੀ ਦਿਨ ਅੱਜ ਪਾਰਟੀ ਦੀ ਕੋਰ ਕਮੇਟੀ ਨੇ ਸਾਬਕਾ ਆਈਏਐਸ ਅਧਿਕਾਰੀ ਜਸਬੀਰ ਸਿੰਘ ਬੀਰ ਨੂੰ 'ਕਾਰਨ ਦੱਸੋ' ਨੋਟਿਸ ਭੇਜਣ ਦਾ ਫ਼ੈਸਲਾ ਲੈ ਲਿਆ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦਾ ਅੰਦਰੂਨੀ ਕਲੇਸ਼ ਮੁੜ ਵਧ ਗਿਆ ਹੈ। ਵਿਧਾਇਕ ਅਮਨ ਅਰੋੜਾ ਵੱਲੋਂ ਬੇਅਦਬੀ ਮਾਮਲੇ ਬਾਰੇ ਪਾਰਟੀ ਦੇ ਸਟੈਂਡ 'ਤੇ ਸਵਾਲ ਉਠਾਉਣ ਮਗਰੋਂ ਧੜੇਬੰਦੀ ਉੱਭਰ ਆਈ ਹੈ। ਪਾਰਟੀ ਲੀਡਰ ਜਸਬੀਰ ਸਿੰਘ ਬੀਰ ਨੇ ਇਸ ਨੂੰ ਅਨੁਸਾਸ਼ਨਹੀਨਤਾ ਕਰਾਰ ਦਿੱਤਾ ਸੀ। ਉਨ੍ਹਾਂ ਨੇ ਅਰੋੜਾ ਤੋਂ ਜਵਾਬ ਤਲਬ ਕਰਨ ਲਈ ਕਿਹਾ ਸੀ। ਇਸ ਤੋਂ ਅਗਲੇ ਹੀ ਦਿਨ ਅੱਜ ਪਾਰਟੀ ਦੀ ਕੋਰ ਕਮੇਟੀ ਨੇ ਸਾਬਕਾ ਆਈਏਐਸ ਅਧਿਕਾਰੀ ਜਸਬੀਰ ਸਿੰਘ ਬੀਰ ਨੂੰ 'ਕਾਰਨ ਦੱਸੋ' ਨੋਟਿਸ ਭੇਜਣ ਦਾ ਫ਼ੈਸਲਾ ਲੈ ਲਿਆ। ਸੋਮਵਾਰ ਨੂੰ ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਮੁੱਖ ਬੁਲਾਰੇ ਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਜਸਬੀਰ ਸਿੰਘ ਬੀਰ ਦੇ ਹਵਾਲੇ ਨਾਲ ਪਾਰਟੀ ਦੇ ਸੀਨੀਅਰ ਆਗੂ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਬਾਰੇ ਟਿੱਪਣੀਆਂ ਦਾ ਸੂਬਾ ਕੋਰ ਕਮੇਟੀ ਨੇ ਗੰਭੀਰ ਨੋਟਿਸ ਲੈਂਦਿਆਂ ਬੀਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ। ਸੋਮਵਾਰ ਸਵੇਰੇ ਫ਼ੋਨ 'ਤੇ ਹੋਈ ਕਾਨਫ਼ਰੰਸ ਕਾਲ ਦੌਰਾਨ ਸੂਬਾ ਪ੍ਰਧਾਨ ਤੇ ਸੰਸਦ ਭਗਵੰਤ ਮਾਨ, ਕੋਰ ਕਮੇਟੀ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਬਾਕੀ ਮੈਂਬਰਾਂ ਨੇ ਅਮਨ ਅਰੋੜਾ ਬਾਰੇ ਛਪੀਆਂ ਖ਼ਬਰਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਜਸਬੀਰ ਸਿੰਘ ਬੀਰ ਨਾ ਤਾਂ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ ਤੇ ਨਾ ਹੀ ਪਿਛਲੇ ਲੰਬੇ ਸਮੇਂ ਤੋਂ ਪਾਰਟੀ 'ਚ ਸਰਗਰਮ ਹਨ। ਬੀਰ ਨੇ ਕਿਸ ਹੈਸੀਅਤ 'ਚ ਅਮਨ ਅਰੋੜਾ ਨੂੰ ਲੈ ਕੇ ਅਨੁਸ਼ਾਸਨੀ ਕਮੇਟੀ ਦੀ 6 ਸਤੰਬਰ ਨੂੰ ਆਪਹੁਦਰੀ ਬੈਠਕ ਬੁਲਾਉਣ ਦਾ ਫ਼ੈਸਲਾ ਕਰ ਲਿਆ, ਇਸ ਬਾਰੇ ਬੀਰ ਨੂੰ ਪਾਰਟੀ ਦੇ ਸਬੰਧਤ ਪਲੇਟਫ਼ਾਰਮ 'ਤੇ ਸਪੱਸ਼ਟੀਕਰਨ ਦੇਣਾ ਪਵੇਗਾ। ਕੁਲਤਾਰ ਸਿੰਘ ਸੰਧਵਾਂ ਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਪਿੱਛੇ ਪਾਰਟੀ ਵਿਰੋਧੀ ਤਾਕਤਾਂ ਨਜ਼ਰ ਆ ਰਹੀਆਂ ਹਨ ਤੇ ਉਹ ਠੀਕ ਉਸ ਸਮੇਂ ਸਾਜ਼ਿਸ਼ ਤਹਿਤ ਕੋਈ ਨਾ ਕੋਈ ਅਜਿਹੀ ਸ਼ਰਾਰਤ ਕਰਨ ਦੀ ਕੋਸ਼ਿਸ਼ ਕਰਦੀਆਂ ਹਨ, ਜਦ ਆਮ ਆਦਮੀ ਪਾਰਟੀ ਸੂਬੇ ਦੀ ਸਿਆਸਤ ਦਾ ਕੇਂਦਰ ਬਿੰਦੂ ਬਣਦੀ ਹੈ ਤੇ ਕੈਪਟਨ, ਮੋਦੀ ਤੇ ਬਾਦਲਾਂ ਦੀਆਂ ਲੋਕ ਵਿਰੋਧੀ ਸਰਕਾਰਾਂ ਤੋਂ ਅੱਕੇ ਲੋਕ 'ਆਪ' ਵੱਲ ਝੁਕਣ ਲੱਗਦੇ ਹਨ। ਪ੍ਰੋ. ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹੈਰਾਨੀ ਇਸ ਗੱਲ ਦੀ ਹੈ ਕਿ ਅਮਨ ਅਰੋੜਾ ਦੇ ਕਿਸੇ ਬਿਆਨ ਨੂੰ ਲੈ ਕੇ ਜਸਬੀਰ ਸਿੰਘ ਬੀਰ ਦੀ ਪਾਰਟੀ ਪ੍ਰਧਾਨ ਭਗਵੰਤ ਮਾਨ ਨਾਲ ਕੋਈ ਗੱਲ ਨਹੀਂ ਹੋਈ, ਜਦਕਿ ਬੀਰ ਆਪਣੀ ਟਿੱਪਣੀ 'ਚ ਅਮਨ ਅਰੋੜਾ ਦੇ ਬਿਆਨ ਬਾਰੇ ਅਨੁਸ਼ਾਸਨੀ ਕਮੇਟੀ ਸੱਦਣ ਲਈ ਭਗਵੰਤ ਮਾਨ ਨਾਲ ਗੱਲ ਹੋਣ ਦਾ ਹਵਾਲਾ ਦੇ ਰਹੇ ਹਨ ਜੋ ਸਿੱਧੇ ਤੌਰ 'ਤੇ ਪਾਰਟੀ ਵਿਰੋਧੀ ਗਤੀਵਿਧੀ ਹੈ, ਜਿਸ ਲਈ ਜਸਬੀਰ ਸਿੰਘ ਬੀਰ ਤੋਂ ਸਪੱਸ਼ਟੀਕਰਨ ਮੰਗਿਆ ਜਾ ਰਿਹਾ ਹੈ। 'ਆਪ' ਆਗੂਆਂ ਨੇ ਪਾਰਟੀ ਪ੍ਰਧਾਨ ਭਗਵੰਤ ਮਾਨ ਦੇ ਹਵਾਲੇ ਨਾਲ ਦੱਸਿਆ ਕਿ 28 ਸਤੰਬਰ ਦੀ ਬੈਠਕ ਤੋਂ ਪਹਿਲਾਂ ਹੀ ਅਮਨ ਅਰੋੜਾ ਨੇ ਪਾਰਟੀ ਪ੍ਰਧਾਨ ਤੇ ਕੋਰ ਕਮੇਟੀ ਚੇਅਰਮੈਨ ਨੂੰ ਆਪਣੀ ਦਿੱਲੀ ਜਾਣ ਦੀ ਮਜਬੂਰੀ ਬਾਰੇ ਦੱਸ ਦਿੱਤਾ ਸੀ, ਇਸ ਲਈ ਅਮਨ ਅਰੋੜਾ ਦੀ ਮੀਟਿੰਗ ਚੋਂ ਗੈਰਹਾਜ਼ਰੀ ਕੋਈ ਮੁੱਦਾ ਹੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਜਸਬੀਰ ਸਿੰਘ ਬੀਰ ਨੇ ਇਸ ਗੱਲ ਨੂੰ ਵੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਪਾਰਟੀ ਪ੍ਰਧਾਨ ਵੱਲੋਂ ਉਨ੍ਹਾਂ ਨੂੰ ਵਰਜ ਦਿੱਤਾ ਗਿਆ ਸੀ। ਕੁਲਤਾਰ ਸਿੰਘ ਸੰਧਵਾਂ ਤੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਤੇ ਕੋਰ ਕਮੇਟੀ ਨਾਲ ਵਿਚਾਰ-ਚਰਚਾ ਕੀਤੇ ਬਗੈਰ ਕਿਸੇ ਨੂੰ ਵੀ 'ਅਨੁਸ਼ਾਸਨੀ ਕਮੇਟੀ' ਦੀ ਬੈਠਕ ਬੁਲਾਉਣ ਦੀ ਇਜਾਜ਼ਤ ਨਹੀਂ। ਪ੍ਰੋ. ਬਲਜਿੰਦਰ ਕੌਰ ਤੇ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਨ ਅਰੋੜਾ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ। ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਤੇ ਪੰਜਾਬ ਦੇ ਲੋਕਾਂ ਨੂੰ ਬਾਦਲਾਂ ਵਾਂਗ ਕੈਪਟਨ ਦੇ ਮਾਫ਼ੀਆ ਰਾਜ ਤੋਂ ਨਿਜਾਤ ਦਿਵਾਉਣ ਲਈ ਹਰ ਮੋਰਚੇ 'ਤੇ ਲੋਕਾਂ ਦੀ ਲੜਾਈ ਪਾਰਟੀ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ 'ਚ ਡਟ ਕੇ ਲੜੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਦਾ ਫੈਸਲਾ ! Akali Dal 'ਤੇ ਪਿਆ ਭਾਰੀ, ਵੱਡੀ ਗਿਣਤੀ 'ਚ ਇੱਕ ਧੜਾ ਹੋਰ ਹੋਇਆ ਵੱਖ! |Punjab News|Sunanda Sharma|Punjabi Singer|ਸੁਨੰਦਾ ਨੇ ਦੱਸਿਆ ਇੰਡਸਟਰੀ ਦਾ ਕਾਲਾ ਸੱਚ, ਜਾਨਵਰਾਂ ਵਾਂਗ ਟ੍ਰੀਟ ਕਰਦੇ ਪ੍ਰੋਡਿਊਸਰNew Canada PM Mark Carney| ਇੰਤਜ਼ਾਰ ਹੋਇਆ ਖਤਮ! ਕੈਨੇਡਾ ਨੂੰ ਮਿਲਿਆ ਨਵਾਂ ਪ੍ਰਧਾਨ ਮੰਤਰੀਜਥੇਦਾਰ ਦੀ ਤਾਜਪੋਸ਼ੀ ਦੌਰਾਨ ਮਰਿਆਦਾ ਦੀ ਉਲੰਘਣਾ, ਨਿਹੰਗ ਜਥੇਬੰਦੀਆਂ ਦਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ, ਬਠਿੰਡਾ ਅਤੇ ਮੋਹਾਲੀ ਜਾਣਗੇ, ਇਹ ਰਸਤੇ ਰਹਿਣਗੇ ਬੰਦ, ਨੋ ਫਲਾਇੰਗ ਜ਼ੋਨ ਐਲਾਨਿਆ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Canada News: ਕੀ ਟਰੰਪ ਦੇ ਨਕਸ਼ੇ ਕਦਮਾਂ 'ਤੇ ਚੱਲਣਗੇ ਕੈਨੇਡਾ ਦੇ ਨਵੇਂ PM, ਗੈਰ-ਕਾਨੂੰਨੀ ਭਾਰਤੀਆਂ ਨੂੰ ਕੱਢਣਗੇ ਦੇਸ਼ ਤੋਂ ਬਾਹਰ? ਦਿੱਤਾ ਵੱਡਾ ਬਿਆਨ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
Punjab News: ਪਟਿਆਲਾ ਪੁਲਿਸ ਦਾ ਵੱਡਾ ਐਕਸ਼ਨ! ਇਨਕਾਊਂਟਰ ਦੌਰਾਨ ਬੰਬੀਹਾ ਗਰੁੱਪ ਦਾ ਗੈਂਗਸਟਰ ਜ਼ਖ਼ਮੀ, ਰਿਵਾਲਵਰ ਸਣੇ ਨਸ਼ੀਲੇ ਪਦਾਰਥ ਬਰਾਮਦ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਵੱਡਾ ਹਾਦਸਾ! ਫੁੱਟਬਾਲ ਖਿਡਾਰੀਆਂ ਨਾਲ ਭਰੀ ਕਿਸ਼ਤੀ ਨਦੀ 'ਚ ਪਲਟੀ, 25 ਲੋਕਾਂ ਦੀ ਮੌਤ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਦੋ ਸਮੁੰਦਰੀ ਜਹਾਜ਼ਾਂ ਦੀ ਟੱਕਰ, ਅੱਗ ਲੱਗਣ ਕਾਰਨ 32 ਲੋਕ ਜ਼ਖ਼ਮੀ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰੌਸ਼ਨੀ ਲਈ ਸੱਤ ਮਤੇ ਕੀਤੇ ਪਾਸ
ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack
ED ਦੀ ਟੀਮ 'ਤੇ ਹਮਲਾ, ਛਾਪੇਮਾਰੀ ਤੋਂ ਬਾਅਦ ਘਰ ਤੋਂ ਨਿਕਲਦਾ ਹੋਇਆ ਕੀਤਾ Attack
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰੇਗੀ ਪੰਜਾਬ ਪੁਲਿਸ ! 24 ਨਸ਼ਾ ਤਸਕਰਾਂ ਦੇ ਢਹਿ ਢੇਰੀ ਕੀਤੇ ਘਰ, 19 ਤਸਕਰ ਗੋਲੀ ਲੱਗਣ ਨਾਲ ਜ਼ਖਮੀ
Embed widget