Punjab News : ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਲਈ ਉਮਰ ਦੇ ਸਬੂਤ ਵੱਜੋ ਸੋਧ : ਡਾ. ਬਲਜੀਤ ਕੌਰ
Punjab News : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ
Punjab News : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸਨਰਾਂ ਲਈ ਮਾਲੀ ਸਹਾਇਤਾ ਗਰਾਂਟ ਦੇ ਨਿਯਮਾਂਵਲੀ 1966 ਦੇ ਨਿਯਮਾਂ ਵਿੱਚ ਉਮਰ ਦੇ ਸਬੂਤ ਸਬੰਧੀ ਨਿਯਮ ਵਿਚ ਸੋਧ ਕੀਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਬੰਧੀ ਅਧਿ-ਸੂਚਨਾ ਨੰ. 1670 ਮਿਤੀ 12 ਜੁਲਾਈ 2023 ਜਾਰੀ ਕੀਤੀ ਗਈ ਹੈ। ਨਵੀ ਸੋਧ ਅਨੁਸਾਰ ਉਮਰ ਦੇ ਸਬੂਤ ਵੱਜੋ ਅਧਾਰ ਕਾਰਡ ਜਰੂਰੀ ਕਰ ਦਿੱਤਾ ਗਿਆ ਹੈ। ਇਸ ਤੋ ਇਲਾਵਾ ਵੋਟਰ ਕਾਰਡ ਜਾਂ ਵੋਟਰ ਲਿਸਟ ਜਾਂ ਜਨਮ ਸਰਟੀਫਿਕੇਟ ਜੋ ਕਿ ਸਮੱਰਥ ਅਥਾਰਟੀ ਤੋ ਜਾਰੀ ਹੋਇਆ ਹੋਵੇ ਜਾਂ ਦਸਵੀਂ ਦਾ ਸਰਟੀਫਿਕੇਟ ਪੇਸ਼ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੀ ਸਹੂਲਤ ਲਈ ਇਹ ਸੋਧ ਕੀਤੀ ਗਈ ਹੈ ਕਿਉਂਕਿ ਪੈਨਸ਼ਨਰਾਂ ਨੂੰ ਸਕੂਲ ਸਰਟੀਫਿਕੇਟ ਪੇਸ਼ ਕਰਨ ਲਈ ਦਿੱਕਤ ਪੇਸ਼ ਆਉਂਦੀ ਸੀ। ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਬੁਢਾਪਾ ਪੈਨਸ਼ਨ, ਵਿਧਵਾ ਅਤੇ ਬੇਘਰ ਨਿਆਸਰਿਤ ਇਸਤਰੀਆਂ, ਆਸਰਿਤ ਬੱਚਿਆਂ ਅਤੇ ਅਪੰਗ ਵਿਅਕਤੀਆਂ ਲਈ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਨੇਦਿੱਲੀ 'ਚ ਯਮੁਨਾ ਦੇ ਪਾਣੀ ਦੇ ਪੱਧਰ ਨੇ ਤੋੜਿਆ 45 ਸਾਲ ਪੁਰਾਣਾ ਰਿਕਾਰਡ, ਨੀਵੇਂ ਇਲਾਕਿਆਂ 'ਚ ਹੜ੍ਹ ਦਾ ਖਤਰਾ
ਇਹ ਵੀ ਪੜ੍ਹੋ : ਓਡੀਸ਼ਾ ਰੇਲ ਹਾਦਸੇ 'ਚ 7 ਰੇਲਵੇ ਕਰਮਚਾਰੀ ਮੁਅੱਤਲ , 293 ਤੋਂ ਵੱਧ ਲੋਕਾਂ ਦੀ ਹੋਈ ਸੀ ਮੌਤ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ