ਪੜਚੋਲ ਕਰੋ
Advertisement
ਵਿਜੀਲੈਂਸ ਬਿਊਰੋ ਵੱਲੋਂ ਟੈਕਸ ਚੋਰੀ ਘੁਟਾਲੇ ਦਾ ਦੋਸ਼ੀ ਏਜੰਟ ਸੋਢੀ ਗ੍ਰਿਫਤਾਰ ,ਘਰੋਂ ਤਲਾਸ਼ੀ ਦੌਰਾਨ 21 ਲੱਖ ਦੀ ਨਕਦੀ ਬਰਾਮਦ
ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਚਲਾਈ ਮੁਹਿੰਮ ਦੌਰਾਨ ਅਧਿਕਾਰੀਆਂ ਨਾਲ ਮਿਲ ਕੇ ਟੈਕਸ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਮੁੱਖ ਏਜੰਟ ਸੋਢੀ ਨੂੰ ਅੱਜ ਅੰਬਾਲਾ, ਹਰਿਆਣਾ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਘਰੋਂ ਭਾਰੀ ਨਕਦੀ ਬਰਾਮਦ ਕੀਤੀ ਹੈ।
ਚੰਡੀਗੜ੍ਹ : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਚਲਾਈ ਮੁਹਿੰਮ ਦੌਰਾਨ ਅਧਿਕਾਰੀਆਂ ਨਾਲ ਮਿਲ ਕੇ ਟੈਕਸ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਮੁੱਖ ਏਜੰਟ (ਪਾਸਰ) ਰਜਿੰਦਰ ਸਿੰਘ ਸੋਢੀ ਉਰਫ਼ ਲਵਲੀ ਨੂੰ ਅੱਜ ਅੰਬਾਲਾ, ਹਰਿਆਣਾ ਤੋਂ ਗ੍ਰਿਫ਼ਤਾਰ ਕਰਕੇ ਉਸ ਦੇ ਘਰੋਂ ਭਾਰੀ ਨਕਦੀ ਬਰਾਮਦ ਕੀਤੀ ਹੈ। ਉਹ ਸੂਬੇ ਵਿੱਚ ਆਬਕਾਰੀ ਅਤੇ ਕਰ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਜੀਐਸਟੀ ਦੀ ਚੋਰੀ ਰਾਹੀਂ ਸਰਕਾਰੀ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿੱਚ ਲੋੜੀਂਦਾ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਘੁਟਾਲੇ ਸਬੰਧੀ ਐਫ.ਆਈ.ਆਰ. ਨੰਬਰ 8 ਮਿਤੀ 21.08.2020 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ, 201 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7(ਏ) ਅਤੇ 8 ਤਹਿਤ ਵਿਜੀਲੈਂਸ ਬਿਉਰੋ ਮੁਹਾਲੀ ਦੇ ਉਡਣ ਦਸਤਾ-1, ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕੀਤੀ ਹੋਈ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਾਕਿਆਂ ਤੋਂ ਚੋਰੀ ਗੱਡੀਆਂ ਲੰਘਾਉਣ ਵਾਲੇ ਏਜੰਟਾਂ (ਪਾਸਰ) ਨੂੰ ਜੀ.ਐਸ.ਟੀ. ਟੈਕਸ ਤੋਂ ਬਚਣ ਦੇ ਰਾਹ ਦੱਸਣ ਦੇ ਨਾਲ-ਨਾਲ ਕੱਚੇ ਮਾਲ (ਲੋਹੇ ਦਾ ਸਕਰੈਪ) ਅਤੇ ਤਿਆਰ ਮਾਲ ਲੈ ਕੇ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਦੌਰਾਨ ਜੁਰਮਾਨੇ ਦੀ ਘੱਟ ਰਕਮ ਵਸੂਲ ਕੇ ਸੂਬੇ ਦੇ ਖਜ਼ਾਨੇ ਨੂੰ ਢਾਹ ਲਾਉਣ ਦੇ ਦੋਸ਼ ਹੇਠ ਪੰਜਾਬ ਜੀਐਸਟੀ/ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਏਜੰਟਾਂ/ਵਿਚੋਲਿਆਂ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਆਬਕਾਰੀ ਤੇ ਕਰ ਵਿਭਾਗ ਦੇ ਕੁਝ ਅਧਿਕਾਰੀਆਂ ਅਤੇ ਏਜੰਟਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਹਨਾਂ ਅੱਗੇ ਕਿਹਾ ਕਿ ਇਹ ਏਜੰਟ/ਵਿਚੋਲੇ ਇਸ ਮੰਤਵ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਮਹੀਨਾਵਾਰ ਆਧਾਰ 'ਤੇ ਮੋਟੀ ਰਿਸ਼ਵਤ ਵੀ ਦਿੰਦੇ ਸਨ।
ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਾਸਰ ਰਜਿੰਦਰ ਸਿੰਘ ਸੋਢੀ ਦੀ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਦੇ ਘਰ ਦੀ ਤਲਾਸ਼ੀ ਲਈ ,ਜਿਸ ਦੌਰਾਨ ਵਿਜੀਲੈਂਸ ਦੀ ਟੀਮ ਨੇ ਗਵਾਹਾਂ ਦੀ ਹਾਜ਼ਰੀ ਵਿੱਚ 21,65,241 ਰੁਪਏ ਦੀ ਭਾਰੀ ਨਕਦੀ ਬਰਾਮਦ ਕੀਤੀ ਹੈ। ਇਸ ਸਬੰਧੀ ਅਗਲੇਰੀ ਤਫ਼ਤੀਸ਼ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਉਕਤ ਦੋਸ਼ੀਆਂ ਦਾ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਹੋਰ ਪੁੱਛਗਿੱਛ ਲਈ ਸਮਰੱਥ ਅਦਾਲਤ ਤੋਂ 6 ਦਿਨ ਦਾ ਪੁਲਿਸ ਰਿਮਾਂਡ ਵੀ ਹਾਸਲ ਕਰ ਲਿਆ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਸਪੋਰਟਸ
ਤਕਨਾਲੌਜੀ
ਵਿਸ਼ਵ
Advertisement