Agniveer Soldier: ਬਰਨਾਲਾ ਦੇ ਪਿੰਡ ਮਹਿਤਾ ਦੇ 22 ਸਾਲਾ ਅਗਨੀਵੀਰ ਸੁਖਵਿੰਦਰ ਸਿੰਘ ਦੀ ਜੰਮੂ ਵਿਖੇ ਡਿਊਟੀ ਦੌਰਾਨ ਮੌਤ ਹੋ ਗਈ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅਗਨੀਵੀਰ 1 ਸਾਲ 9 ਮਹੀਨੇ ਪਹਿਲਾਂ ਫੌਜ ‘ਚ ਭਰਤੀ ਹੋਇਆ ਸੀ। ਅਗਨੀਵੀਰ ਸੁਖਵਿੰਦਰ ਸਿੰਘ ਦੀ ਮੌਤ ਦੀ ਖਬਰ ਦੇ ਨਾਲ ਸਾਰੇ ਪਿੰਡ ਦੇ ਵਿੱਚ ਮਾਤਮ ਦੀ ਲਹਿਰ ਫੈਲ ਗਈ। ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਪਿਆ ਸੀ। 



ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਵੀ ਮੌਕੇ ’ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ ਸਿਪਾਹੀ ਸੁਖਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ।ਸੁਖਵਿੰਦਰ ਸਿੰਘ ਫੋਰ ਸਿੱਖ ਲਾਈ ਯੂਨਿਟ ਵਿੱਚ ਆਪਣੀ ਸੇਵਾਵਾਂ ਨਿਭਾ ਰਿਹਾ ਸੀ।


ਜਿੱਦ ਪਿੰਡ ਵਿਖੇ ਹੋਇਆ ਅੰਤਿਮ ਸੰਸਕਾਰ


ਪਰਿਵਾਰ ਵੱਲੋਂ ਸ਼ਹੀਦ ਪੁੱਤ ਦੇ ਸਿਰ 'ਤੇ ਸਿਹਰਾ ਬੰਦੀ ਕੀਤੀ ਗਈ। ਇਸ ਮੌਕੇ ਹਰ ਇੱਕ ਦੀ ਅੱਖ ਨਾਮ ਨਜ਼ਰ ਆਈ। ਸਾਬਕਾ ਸੈਨਿਕਾਂ ਦੇ ਇੱਕ ਸਮੂਹ ਨੇ ਦੇਸ਼ ਦਾ ਤਿਰੰਗਾ ਝੰਡਾ ਲਹਿਰਾਇਆ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਸਲਾਮੀ ਦਿੱਤੀ।




ਆਪ ਵਿਧਾਇਕ ਲਾਭ ਸਿੰਘ ਉਗੋਕੇ ਨੇ ਵੀ ਪਰਿਵਾਰ ਨਾਲ ਦੁੱਖ ਸਾਂਝੀ ਕੀਤਾ


ਇਸ ਮੌਕੇ ਹਲਕਾ ਭਦੌੜ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਸੁਖਵਿੰਦਰ ਸਿੰਘ ਦਾ ਸਨਮਾਨ ਕਰੇਗੀ। ਜਿਸ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਦਿੱਤੀ ਜਾਵੇਗੀ। ਪਹਿਲਾਂ ਵੀ ਪੰਜਾਬ ਸਰਕਾਰ ਪੰਜਾਬ ਦੇ ਸ਼ਹੀਦ ਹੋਏ ਅਗਨੀਵੀਰਾਂ ਦੀ ਮਦਦ ਕਰ ਚੁੱਕੀ ਹੈ ਉਸੇ ਤਰ੍ਹਾਂ ਇਸ ਪਰਿਵਾਰ ਦੀ ਵੀ ਮਦਦ ਕੀਤੀ ਜਾਵੇਗੀ।


ਇਸ ਮੌਕੇ ਐਕਸ ਸਰਵਿਸਮੈਨ ਐਕਸ਼ਨ ਗਰੁੱਪ ਪੰਜਾਬ ਦੇ ਸੂਬਾ ਪ੍ਰਧਾਨ ਜਥੇਦਾਰ ਗੁਰਤੇਜ ਸਿੰਘ ਦਾਨਗੜ੍ਹ ਨੇ ਵੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਪਰਿਵਾਰ ਦੀ ਹਰ ਤਰ੍ਹਾਂ ਦੀ ਮਦਦ ਕਰਨ ਅਤੇ ਪਰਿਵਾਰ ਲਈ ਅੱਗੇ ਆਉਣ ਦੀ ਅਪੀਲ ਕੀਤੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।