ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਕਿਸਾਨ ਸੰਤੁਸ਼ਟ ਨਜ਼ਰ ਨਹੀਂ ਆ ਰਹੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਠੁਕਰਾਉਂਦਿਆਂ ਅੰਦੋਲਨ ਜਾਰੀ ਰੱਣ ਦਾ ਐਲਾਨ ਕੀਤਾ ਹੈ।
ਯੂਨੀਅਨ ਨੇ ਇਨ੍ਹਾਂ ਸੋਧਾਂ ਨੂੰ ਰਾਜਪਾਲ ਤੇ ਰਾਸ਼ਟਰਪਤੀ ਤੋਂ ਮਨਜੂਰੀ ਮਿਲਣ ਤੱਕ ਟੌਲ ਪਲਾਜ਼ਿਆਂ, ਕਾਰਪੋਰੇਟਰਾਂ ਦੇ ਪੈਟਰੋਲ/ਡੀਜ਼ਲ ਪੰਪਾਂ ਤੇ ਬੀਜੇਪੀ ਲੀਡਰਾਂ ਤੇ ਸਮਰਥਕਾਂ ਖਿਲਾਫ਼ ਅਣਮਿਥੇ ਸਮੇਂ ਦੇ ਧਰਨੇ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸੰਘਰਸ਼ ਜਾਰੀ ਰਹੇਗਾ। ਉਂਝ ਉਗਰਾਹਾਂ ਧੜੇ ਨੇ ਰੇਲ ਪਟੜੀਆਂ ਤੋਂ ਧਰਨਾ ਪਹਿਲਾਂ ਹੀ ਉਠਾ ਪਏ ਹਨ।
ਦੂਜੇ ਪਾਸੇ 29 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਮੀਟਿੰਗ ਚੱਲ ਰਹੀ ਹੈ। ਇਸ ਵਿੱਚ ਪੰਜਾਬ ਦੇ ਰੇਲਵੇ ਸਟੇਸ਼ਨਾਂ ਤੇ ਰੇਲਵੇ ਲਾਈਨਾਂ ਉਪਰ ਪਹਿਲੀ ਅਕਤੂਬਰ ਤੋਂ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਚੁੱਕਣ ਜਾਂ ਲਗਾਤਾਰ ਜਾਰੀ ਰੱਖਣ ਦਾ ਫੈਸਲਾ ਕੀਤਾ ਜਾਣਾ ਹੈ।
ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਪਰ ਮਾਲ ਗੱਡੀਆਂ ਦੀ ਆਵਾਜਾਈ ਬਾਰੇ ਅਹਿਮ ਫ਼ੈਸਲਾ ਅੱਜ ਦੀ ਇਸ ਇਕੱਤਰਤਾ ਵਿੱਚ ਲਿਆ ਜਾ ਰਿਹਾ ਹੈ।
ਕਿਸਾਨਾਂ ਨੇ ਠੁਕਰਾਈ ਕੈਪਟਨ ਦੀ ਅਪੀਲ, ਅੰਦੋਲਨ ਜਾਰੀ ਰੱਖਣ ਦਾ ਐਲਾਨ
ਏਬੀਪੀ ਸਾਂਝਾ
Updated at:
21 Oct 2020 01:05 PM (IST)
ਪੰਜਾਬ ਸਰਕਾਰ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਨਾਲ ਨਜਿੱਠਣ ਲਈ ਲਿਆਂਦੇ ਬਿੱਲਾਂ ਤੋਂ ਕਿਸਾਨ ਸੰਤੁਸ਼ਟ ਨਜ਼ਰ ਨਹੀਂ ਆ ਰਹੇ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਠੁਕਰਾਉਂਦਿਆਂ ਅੰਦੋਲਨ ਜਾਰੀ ਰੱਣ ਦਾ ਐਲਾਨ ਕੀਤਾ ਹੈ।
- - - - - - - - - Advertisement - - - - - - - - -