ਪੜਚੋਲ ਕਰੋ

ਕਿਸਾਨ ਅੰਦੋਲਨ ਨੂੰ ਹਲਕੇ 'ਚ ਹੀ ਲੈਂਦੀ ਰਹੀ ਮੋਦੀ ਸਰਕਾਰ, ਹਾਲਾਤ ਵਿਗੜਦੇ ਵੇਖ ਹੁਣ ਘੜੀ ਨਵੀਂ ਰਣਨੀਤੀ

ਖੇਤੀ ਕਾਨੂੰਨਾਂ ਖਿਲਾਫ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲਦਾ ਜਾ ਰਿਹਾ ਹੈ। ਪੰਜਾਬ ਵਿੱਚ 24 ਸਤੰਬਰ ਤੋਂ ਸ਼ੁਰੂ ਹੋਇਆ ਅੰਦੋਲਨ ਨਿੱਤ ਮਘਦਾ ਜਾ ਰਿਹਾ ਹੈ। ਮੋਦੀ ਸਰਕਾਰ ਸ਼ੁਰੂ ਵਿੱਚ ਇਸ ਨੂੰ ਬੜੇ ਹਲਕੇ ਵਿੱਚ ਲੈ ਰਹੀ ਸੀ। ਬੀਜੇਪੀ ਲੀਡਰਾਂ ਵੱਲੋਂ ਇਸ ਨੂੰ ਕਾਂਗਰਸ ਤੇ ਦੂਜੀਆਂ ਵਿਰੋਧੀ ਧਿਰਾਂ ਦੀ ਸ਼ਰਾਰਤ ਕਰਾਰ ਦਿੱਤਾ ਜਾ ਰਿਹਾ ਸੀ। ਹੁਣ ਜਿਉਂ-ਜਿਉਂ ਦੇਸ਼ ਭਰ ਦੇ ਕਿਸਾਨਾਂ ਅੰਦਰ ਰੋਸ ਵਧਣ ਲੱਗਾ ਤਾਂ ਕੇਂਦਰ ਵਿਚਲੀ ਬੀਜੇਪੀ ਸਰਕਾਰ ਹਰਕਤ ਵਿੱਚ ਆਈ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ ਅੰਦੋਲਨ ਪੂਰੇ ਦੇਸ਼ ਵਿੱਚ ਫੈਲਦਾ ਜਾ ਰਿਹਾ ਹੈ। ਪੰਜਾਬ ਵਿੱਚ 24 ਸਤੰਬਰ ਤੋਂ ਸ਼ੁਰੂ ਹੋਇਆ ਅੰਦੋਲਨ ਨਿੱਤ ਮਘਦਾ ਜਾ ਰਿਹਾ ਹੈ। ਮੋਦੀ ਸਰਕਾਰ ਸ਼ੁਰੂ ਵਿੱਚ ਇਸ ਨੂੰ ਬੜੇ ਹਲਕੇ ਵਿੱਚ ਲੈ ਰਹੀ ਸੀ। ਬੀਜੇਪੀ ਲੀਡਰਾਂ ਵੱਲੋਂ ਇਸ ਨੂੰ ਕਾਂਗਰਸ ਤੇ ਦੂਜੀਆਂ ਵਿਰੋਧੀ ਧਿਰਾਂ ਦੀ ਸ਼ਰਾਰਤ ਕਰਾਰ ਦਿੱਤਾ ਜਾ ਰਿਹਾ ਸੀ। ਹੁਣ ਜਿਉਂ-ਜਿਉਂ ਦੇਸ਼ ਭਰ ਦੇ ਕਿਸਾਨਾਂ ਅੰਦਰ ਰੋਸ ਵਧਣ ਲੱਗਾ ਤਾਂ ਕੇਂਦਰ ਵਿਚਲੀ ਬੀਜੇਪੀ ਸਰਕਾਰ ਹਰਕਤ ਵਿੱਚ ਆਈ ਹੈ। ਸੂਤਰਾਂ ਮੁਤਾਬਕ ਮੋਦੀ ਸਰਕਾਰ ਇਸ ਮਸਲੇ ਦਾ ਜਲਦ ਤੋਂ ਜਲਦ ਹੱਲ ਚਾਹੁੰਦੀ ਹੈ। ਇਸ ਲਈ ਸਰਕਾਰ ਨੇ ਖਾਸ ਰਣਨੀਤੀ ਉਲੀਕੀ ਹੈ। ਇੱਕ ਪਾਸੇ ਸਰਕਾਰ ਨੇ ਆਪਣੇ ਸੀਨੀਅਰ ਮੰਤਰੀ ਤੇ ਲੀਡਰ ਮੈਦਾਨ ਵਿੱਚ ਉਤਾਰੇ ਹਨ ਜੋ ਕਿਸਾਨਾਂ ਦੇ ਸ਼ੰਕੇ ਦੂਰ ਕਰਨ ਦੀ ਕੋਸ਼ਿਸ਼ ਕਰਨਗੇ। ਇਸ ਦੇ ਨਾਲ ਹੀ ਸਰਕਾਰ ਨੇ ਕਿਸਾਨ ਜਥੇਬੰਦੀਆਂ ਨਾਲ ਗੱਲ਼ਬਾਤ ਤੋਰਨ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਨੇ ਪਹਿਲਾਂ ਵੀ ਗੱਲ਼ਬਾਤ ਦਾ ਸੱਦਾ ਦਿੱਤਾ ਸੀ ਪਰ ਕਿਸਾਨਾਂ ਨੂੰ ਸਰਕਾਰ ਦੀ ਨੀਅਤ 'ਤੇ ਸ਼ੱਕ ਸੀ। ਹੁਣ ਕੇਂਦਰ ਸਰਕਾਰ ਨੇ ਦੁਬਾਰਾ ਕਿਸਾਨ ਧਿਰਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਕੇਂਦਰੀ ਖੇਤੀ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਸੰਜੇ ਅਗਰਵਾਲ ਨੇ 29 ਕਿਸਾਨ ਧਿਰਾਂ ਦੇ ਮੁਖੀਆਂ ਨੂੰ ਗੱਲਬਾਤ ਲਈ ਸੱਦਾ ਪੱਤਰ ਭੇਜਿਆ ਹੈ। ਕੇਂਦਰ ਸਰਕਾਰ ਵੱਲੋਂ ਇਹ ਮੀਟਿੰਗ 14 ਅਕਤੂਬਰ ਨੂੰ ਦਿੱਲੀ ਦੇ ਕ੍ਰਿਸ਼ੀ ਭਵਨ ’ਚ ਸੱਦੀ ਗਈ ਹੈ। ਉਧਰ, ਕਿਸਾਨ ਧਿਰਾਂ ਕੇਂਦਰ ਦੇ ਸੱਦੇ ਨੂੰ ਲੈ ਕੇ ਵੰਡੀਆਂ ਗਈਆਂ ਹਨ। ਕੁਝ ਧਿਰਾਂ ਨੇ ਗੱਲਬਾਤ ਦਾ ਸੱਦਾ ਰੱਦ ਕਰ ਦਿੱਤਾ ਹੈ ਜਦੋਂਕਿ ਕੁਝ ਧਿਰਾਂ ਸਹਿਮਤ ਨਜ਼ਰ ਆ ਰਹੀਆਂ ਹਨ। ਇਸ ਕਿਸਾਨ ਜਥੇਬੰਦੀਆਂ ਨੇ 13 ਅਕਤੂਬਰ ਨੂੰ ਚੰਡੀਗੜ੍ਹ ’ਚ ਸਾਂਝੀ ਮੀਟਿੰਗ ਸੱਦੀ ਹੈ ਜਿਸ ਵਿੱਚ ਅਗਲੀ ਰਣਨੀਤੀ ਬਾਰੇ ਫੈਸਲਾ ਲਿਆ ਜਾਵੇਗਾ। ਯਾਦ ਰਹੇ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਰੇਲ ਅੰਦੋਲਨ ਬਾਰੇ ਅਗਲੀ ਚਰਚਾ ਵਾਸਤੇ 15 ਅਕਤੂਬਰ ਨੂੰ ਮੀਟਿੰਗ ਰੱਖੀ ਹੋਈ ਹੈ। ਕੇਂਦਰ ਦੇ ਸੱਦੇ ਮਗਰੋਂ ਹੁਣ 13 ਅਕਤੂਬਰ ਨੂੰ ਹੋਵੇਗੀ। ਕੁਝ ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਭੇਜੇ ਗਏ ਸੱਦੇ ’ਚ ਗੱਲਬਾਤ ਬਕਾਇਦਾ ਕੇਂਦਰ ਸਰਕਾਰ ਵੱਲੋਂ ਕੀਤੇ ਜਾਣ ਦੀ ਗੱਲ ਲਿਖੀ ਗਈ ਹੈ ਜਦੋਂਕਿ ਪਹਿਲੇ ਪੱਤਰ ਵਿੱਚ ਅਜਿਹਾ ਨਹੀਂ ਸੀ। ਕਿਸਾਨਾਂ ਨੂੰ ਸੱਦਾ ਪੱਤਰ ’ਚ ਲਿਖਿਆ ਗਿਆ ਹੈ ਕਿ ਕੇਂਦਰ ਸਰਕਾਰ ਖੇਤੀ ਨੂੰ ਲੈ ਕੇ ਹਮੇਸ਼ਾ ਗੰਭੀਰ ਰਹੀ ਹੈ ਤੇ ਉਹ ਗੱਲਬਾਤ ਕਰਨਾ ਚਾਹੁੰਦੀ ਹੈ। ਪਹਿਲਾਂ ਕੇਂਦਰੀ ਖੇਤੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਧਿਰਾਂ ਨੂੰ 8 ਅਕਤੂਬਰ ਨੂੰ ਗੱਲਬਾਤ ਲਈ ਦਿੱਲੀ ਬੁਲਾਇਆ ਗਿਆ ਸੀ ਜਿਸ ਨੂੰ ਉਨ੍ਹਾਂ ਸਹਿਮਤੀ ਨਾਲ ਠੁਕਰਾ ਦਿੱਤਾ ਸੀ। ਕਿਸਾਨ ਧਿਰਾਂ ਦਾ ਇਤਰਾਜ਼ ਸੀ ਕਿ ਪੱਤਰ ਦੀ ਇਬਾਰਤ ਗੱਲਬਾਤ ਦੇ ਸੱਦੇ ਵਾਲੀ ਨਹੀਂ ਸੀ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget