ਪੜਚੋਲ ਕਰੋ

ਖੇਤੀ ਕਾਨੂੰਨ ਲਾਗੂ ਕਰਨ 'ਤੇ ਅੜੀ ਮੋਦੀ ਸਰਕਾਰ ਨੇ ਖੇਡਿਆ ਨਵਾਂ ਦਾਅ!

ਇਸ ਲਈ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਦੀ ਆਵਾਜਾਈ ਵੀ ਬੰਦ ਕਰ ਦਿੱਤੀ ਹੈ। ਕੇਂਦਰੀ ਰੇਲ ਮੰਤਰਾਲੇ ਨੇ 23 ਅਕਤੂਬਰ ਦੀ ਰਾਤ ਸਮੁੱਚੇ ਦੇਸ਼ ’ਚ ਉੱਚ ਰੇਲ ਅਧਿਕਾਰੀਆਂ ਨੂੰ ਜ਼ੁਬਾਨੀ ਸੁਨੇਹੇ ਲਾਏ। ਰੇਲ ਮੰਤਰਾਲੇ ਦੇ ਸਪੱਸ਼ਟ ਆਦੇਸ਼ ਹਨ ਕਿ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਕਰ ਦਿੱਤੀ ਜਾਵੇ। ਜੋ ਮਾਲ ਗੱਡੀਆਂ ਇਸ ਵੇਲੇ ਪੰਜਾਬ ਵਿੱਚ ਹਨ, ਉਨ੍ਹਾਂ ਨੂੰ ਵਾਪਸ ਬੁਲਾਏ ਜਾਣ ਲਈ ਆਖ ਦਿੱਤਾ ਹੈ।

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਹਰ ਹਾਲਤ ਵਿੱਚ ਲਾਗੂ ਕਰਨ 'ਤੇ ਅੜੀ ਮੋਦੀ ਸਰਕਾਰ ਨੇ ਹੁਣ ਨਵਾਂ ਦਾਅ ਖੇਡਿਆ ਹੈ। ਰੇਲਵੇ ਮਹਿਕਮੇ ਨੇ ਪੰਜਾਬ ਵਿੱਚ ਮਾਲ ਗੱਡੀਆਂ ਨਾ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਪੰਜਾਬ ਵਿੱਚ ਖਾਦ, ਕੋਲੇ ਤੇ ਹੋਰ ਸਾਮਾਨ ਦੀ ਕਿੱਲਤ ਹੋਰ ਵਧ ਸਕਦੀ ਹੈ। ਇਸ ਤੋਂ ਇਲਾਵਾ ਗੁਦਾਮਾਂ ਵਿੱਚੋਂ ਅਨਾਜ ਦੀ ਚੁਕਾਈ ਵੀ ਨਹੀਂ ਹੋ ਸਕੇਗੀ। ਇਸ ਸਭ ਨਾਲ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧ ਜਾਣਗੀਆਂ। ਉਧਰ, ਮੋਦੀ ਸਰਕਾਰ ਦੀ ਇਸ ਚਾਲ ਤੋਂ ਕਿਸਾਨਾਂ ਨੂੰ ਹੋਰ ਗੁੱਸਾ ਚੜ੍ਹ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਦੱਸ ਦਈਏ ਕਿ ਕਿਸਾਨਾਂ ਨੇ ਪੰਜਾਬ ਵਿੱਚ ਮਾਲ ਗੱਡੀਆਂ ਚਲਾਉਣ ਲਈ ਪਟੜੀਆਂ ਤੋਂ ਧਰਨੇ ਚੁੱਕ ਲਏ ਹਨ। ਦੂਜੇ ਪਾਸੇ ਰੇਲਵੇ ਨੇ ਸ਼ਰਤ ਲਾ ਦਿੱਤੀ ਹੈ ਕਿ ਯਾਤਰੀ ਗੱਡੀਆਂ ਵੀ ਚਲਾਉਣ ਦਿੱਤੀਆਂ ਜਾਣ। ਇਸ ਲਈ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਦੀ ਆਵਾਜਾਈ ਵੀ ਬੰਦ ਕਰ ਦਿੱਤੀ ਹੈ। ਕੇਂਦਰੀ ਰੇਲ ਮੰਤਰਾਲੇ ਨੇ 23 ਅਕਤੂਬਰ ਦੀ ਰਾਤ ਸਮੁੱਚੇ ਦੇਸ਼ ’ਚ ਉੱਚ ਰੇਲ ਅਧਿਕਾਰੀਆਂ ਨੂੰ ਜ਼ੁਬਾਨੀ ਸੁਨੇਹੇ ਲਾਏ। ਰੇਲ ਮੰਤਰਾਲੇ ਦੇ ਸਪੱਸ਼ਟ ਆਦੇਸ਼ ਹਨ ਕਿ ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਬੰਦ ਕਰ ਦਿੱਤੀ ਜਾਵੇ। ਜੋ ਮਾਲ ਗੱਡੀਆਂ ਇਸ ਵੇਲੇ ਪੰਜਾਬ ਵਿੱਚ ਹਨ, ਉਨ੍ਹਾਂ ਨੂੰ ਵਾਪਸ ਬੁਲਾਏ ਜਾਣ ਲਈ ਆਖ ਦਿੱਤਾ ਹੈ। ਉਧਰ, ਕੋਲੇ ਦੇ ਸੰਕਟ ਕਰਕੇ ਰਾਜਪੁਰਾ ਥਰਮਲ ਪਲਾਂਟ ਦੀ ਇੱਕ ਯੂਨਿਟ ਹੀ ਚੱਲ ਰਹੀ ਹੈ, ਜਦਕਿ ਤਲਵੰਡੀ ਸਾਬੋ ਦੀਆਂ ਤਿੰਨ ਤੇ ਗੋਇੰਦਵਾਲ ਸਾਹਿਬ ਦੀਆਂ ਦੋਵੇਂ ਯੂਨਿਟਾਂ ਬੰਦ ਹਨ। ਪਾਵਰਕੌਮ ਦੇ ਆਪਣੇ ਥਰਮਲ ਰੋਪੜ ਤੇ ਲਹਿਰਾ ਮੁਹੱਬਤ ਭਾਵੇਂ ਬਿਜਲੀ ਦੀ ਮੰਗ ਮਨਫ਼ੀ ਹੋਣ ਕਾਰਨ ਫ਼ਿਲਹਾਲ ਬੰਦ ਹਨ, ਪਰ ਮੁੜ ਭਖਾਉਣ ’ਤੇ ਵੀ ਇਨ੍ਹਾਂ ਕੋਲ ਵੱਧ ਤੋਂ ਵੱਧ ਤਿੰਨ-ਚਾਰ ਦਿਨ ਜੋਗਾ ਹੀ ਕੋਲੇ ਦਾ ਸਟਾਕ ਹੈ। ਇਸ ਤੋਂ ਇਲਾਵਾ ਖਾਦ ਦੀ ਸਪਲਾਈ ਵੀ ਪ੍ਰਭਾਵਿਤ ਹੋਏਗੀ। ਕਿਸਾਨ ਲੀਡਰਾਂ ਦਾ ਇਲਜ਼ਾਮ ਹੈ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਅਜਿਹਾ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਬਿਜਲੀ ਤੇ ਖਾਦ ਦਾ ਸੰਕਟ ਖੜ੍ਹਾ ਹੋ ਜਾਏ। ਮੋਦੀ ਸਰਕਾਰ ਇਸ ਤਰ੍ਹਾਂ ਕਰਕੇ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕਰਨਾ ਚਾਹੁੰਦੀ ਹੈ। ਉਧਰ, ਕਿਸਾਨਾਂ ਨੇ ਅਗਲੀ ਰਣਨੀਤੀ ਉਲੀਕਣ ਲਈ ਮੀਟਿੰਗ ਬੁਲਾ ਲਈ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget