ਚੰਡੀਗੜ੍ਹ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲ੍ਹਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਪੜਤਾਲ ਵਿੱਚ ਇੱਕ ਗੱਲ ਸਪਸ਼ਟ ਹੋ ਗਈ ਹੈ ਕਿ ਇਹ ਬੇਅਦਬੀ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਸੀ। ਉਂਝ ਪੁਲਿਸ ਅਜੇ ਇਹ ਪਤਾ ਲਾਉਣ ਵਿੱਚ ਜੁਟੀ ਹੋਈ ਹੈ ਕਿ ਇਸ ਪਿੱਛੇ ਕੀ ਕਾਰਨ ਸੀ ਤੇ ਕਿਸ-ਕਿਸ ਦਾ ਹੱਥ ਸੀ।
ਪੁਲਿਸ ਪੜਤਾਲ ਵਿੱਚ ਇਹ ਵੀ ਪਤਾ ਲੱਗਾ ਹੈ ਕਿ ਬੇਅਦਬੀ ਕਰਨ ਵਾਲਾ ਨੌਜਵਾਨ ਬੇਹੱਦ ਸ਼ਾਤਰ ਹੈ। ਉਸ ਨੇ ਸ਼ੁਰੂ ਵਿੱਚ ਪੁਲਿਸ ਨੂੰ ਉਲਝਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਉਹ ਆਪਣਾ ਨਾਂ-ਪਤਾ ਗਲਤ ਦੱਸਦਾ ਰਿਹਾ ਪਰ ਬਾਅਦ 'ਚ ਪਤਾ ਲੱਗਾ ਕਿ ਉਹ ਪਟਿਆਲਾ ਜ਼ਿਲ੍ਹੇ ਦੇ ਇੱਕ ਪਿੰਡ ਦਾ ਰਹਿਣ ਵਾਲਾ ਹੈ।
ਉਧਰ, ਕਿਸਾਨ ਲੀਡਰਾਂ ਨੇ ਖਦਸਾ ਜਤਾਇਆ ਹੈ ਕਿ ਇਹ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਨੂੰ ਲੀਹੋਂ ਲਾਹੁਣ ਦੀ ਸਾਜਿਸ਼ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਜਦੋਂ ਕਿਸਾਨ ਅੰਦੋਲਨ ਸ਼ਿਖਰ 'ਤੇ ਸੀ ਤਾਂ ਬਰਗਾੜੀ ਬੇਅਦਬੀ ਕਾਂਡ ਵਾਪਰ ਗਿਆ ਸੀ। ਠੀਕ ਉਸੇ ਤਰ੍ਹਾਂ ਹੀ ਹੁਣ ਮਾਹੌਲ ਬਣਿਆ ਹੋਇਆ ਹੈ ਤੇ ਅਚਾਨਕ ਸ਼ੱਕੀ ਲੋਕਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰ ਦਿੱਤੀ ਜਾਂਦੀ ਹੈ। ਇਹ ਸਭ ਵੱਡੀ ਸਾਜਿਸ਼ ਦਾ ਹਿੱਸਾ ਹੈ।
ਇਸੇ ਤਰ੍ਹਾਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਖ਼ਦਸ਼ਾ ਜ਼ਾਹਰ ਕੀਤਾ ਕਿ ਇਹ ਕਿਸਾਨ ਅੰਦੋਲਨ ਨੂੰ ਅਸਫ਼ਲ ਕਰਨ ਦੀ ਸਾਜ਼ਿਸ਼ ਹੋ ਸਕਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਬਰਗਾੜੀ ਵਿਖੇ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਵੀ ਕਿਸਾਨ ਅੰਦੋਲਨ ਚੱਲ ਰਿਹਾ ਸੀ ਤੇ ਹੁਣ ਵੀ ਕਿਸਾਨ ਅੰਦੋਲਨ ਸਿਖਰ ’ਤੇ ਹੈ। ਉਨ੍ਹਾਂ ਸ਼ੰਕਾ ਪ੍ਰਗਟਾਈ ਕਿ ਫੜੇ ਗਏ ਵਿਅਕਤੀ ਨੂੰ ਪਾਗਲ ਜਾਂ ਮੰਦਬੁੱਧੀ ਕਰਾਰ ਦੇ ਕੇ ਮਾਮਲਾ ਰਫਾ-ਦਫਾ ਕੀਤਾ ਜਾ ਸਕਦਾ ਹੈ।
ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਆਖਿਆ ਕਿ ਬੇਅਦਬੀ ਕਰਨ ਵਾਲੇ ਨੂੰ ਬੇਸ਼ੱਕ ਗ੍ਰਿਫ਼ਤਾਰ ਕਰ ਕੇ ਪੁਲਿਸ ਹਵਾਲੇ ਕੀਤਾ ਗਿਆ ਹੈ, ਪਰ ਇਸ ਪਿੱਛੇ ਕੰਮ ਕਰਦੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣ ਦੀ ਲੋੜ ਹੈ। ਲੌਂਗੋਵਾਲ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ।
ਵੱਡੇ ਸਵਾਲ? ਕਿਸਾਨ ਅੰਦੋਲਨ ਨੂੰ ਸਾਬੋਤਾਜ਼ ਕਰਨ ਦੀ ਕੌਣ ਕਰ ਰਿਹਾ ਕੋਸ਼ਿਸ਼? ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਪਿੱਛੇ ਕਿਸ ਦਾ ਹੱਥ?
ਏਬੀਪੀ ਸਾਂਝਾ
Updated at:
14 Oct 2020 11:04 AM (IST)
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਤੇ ਪਿੰਡ ਜੱਲ੍ਹਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਨੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਿਸ ਪੜਤਾਲ ਵਿੱਚ ਇੱਕ ਗੱਲ ਸਪਸ਼ਟ ਹੋ ਗਈ ਹੈ ਕਿ ਇਹ ਬੇਅਦਬੀ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਸੀ। ਉਂਝ ਪੁਲਿਸ ਅਜੇ ਇਹ ਪਤਾ ਲਾਉਣ ਵਿੱਚ ਜੁਟੀ ਹੋਈ ਹੈ ਕਿ ਇਸ ਪਿੱਛੇ ਕੀ ਕਾਰਨ ਸੀ ਤੇ ਕਿਸ-ਕਿਸ ਦਾ ਹੱਥ ਸੀ।
- - - - - - - - - Advertisement - - - - - - - - -