ਪੜਚੋਲ ਕਰੋ
ਕਿਸਾਨ ਜਥੇਬੰਦੀਆਂ ਤੇ ਕੈਪਟਨ ਸਰਕਾਰ ਵਿਚਾਲੇ ਖੜਕੀ, ਕਿਸਾਨਾਂ ਦੇ ਅਲਟੀਮੇਟਮ ਮਗਰੋਂ ਵਿਗੜੇ ਕੈਪਟਨ ਦੇ ਤੇਵਰ
ਹੁਣ ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵੀ ਖੜਕ ਗਈ ਹੈ। ਖੇਤੀ ਕਾਨੂੰਨਾਂ ਖਿਲਾਫ ਡਟੀਆਂ 30 ਕਿਸਾਨ ਜਥੇਬੰਦੀਆਂ ਨੇ ਕੈਪਟਨ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜੇਕਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਨਾ ਬੁਲਾਇਆ ਗਿਆ ਤਾਂ ਕਾਂਗਰਸੀ ਲੀਡਰਾਂ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਰੇਲ ਅੰਦੋਲਨ ਬੰਦ ਕਰਨ ਬਾਰੇ ਕੈਪਟਨ ਦੀ ਅਪੀਲ ਠੁਕਰਾ ਕੇ 15 ਅਕਤੂਬਰ ਤੱਕ ਜਾਮ ਜਾਰੀ ਰੱਖਣ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਹੁਣ ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਵੀ ਖੜਕ ਗਈ ਹੈ। ਖੇਤੀ ਕਾਨੂੰਨਾਂ ਖਿਲਾਫ ਡਟੀਆਂ 30 ਕਿਸਾਨ ਜਥੇਬੰਦੀਆਂ ਨੇ ਕੈਪਟਨ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜੇਕਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਨਾ ਬੁਲਾਇਆ ਗਿਆ ਤਾਂ ਕਾਂਗਰਸੀ ਲੀਡਰਾਂ ਦਾ ਵੀ ਘਿਰਾਓ ਕੀਤਾ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਰੇਲ ਅੰਦੋਲਨ ਬੰਦ ਕਰਨ ਬਾਰੇ ਕੈਪਟਨ ਦੀ ਅਪੀਲ ਠੁਕਰਾ ਕੇ 15 ਅਕਤੂਬਰ ਤੱਕ ਜਾਮ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਧਰ, ਕਿਸਾਨਾਂ ਦੇ ਫੈਸਲੇ ਤੋਂ ਖਫਾ ਕੈਪਟਨ ਨੇ ਕਹਿ ਦਿੱਤਾ ਹੈ ਕਿ ਉਹ ਉਹੀ ਕਦਮ ਚੁੱਕਣਗੇ, ਜੋ ਕਿਸਾਨਾਂ ਦੇ ਹਿੱਤ ਵਿੱਚ ਚੁੱਕੇ ਜਾਣਾ ਜ਼ਰੂਰੀ ਸਮਝਦੇ ਹਨ। ਉਨ੍ਹਾਂ ਕਿਹਾ ਹੈ ਕਿ ਉਹ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਬਿੱਲਾਂ ਸਬੰਧੀ ਲੋੜੀਂਦੀਆਂ ਸੋਧਾਂ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸਦਨ ਬੁਲਾ ਰਹੇ ਹਨ ਪਰ ਸਰਕਾਰ ਨੂੰ ਕਾਹਲੀ ਵਿੱਚ ਕਦਮ ਚੁੱਕਣ ਲਈ ਮਜਬੂਰ ਕਰਨ ਵਾਸਤੇ ਅਲਟੀਮੇਟਮ ਦੇਣਾ ਕੋਈ ਰਸਤਾ ਨਹੀਂ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















