Punjab News : ਸੂਬੇ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇਕ ਅਹਿਮ ਫੈਸਲਾ ਕੀਤਾ ਹੈ। ਸਰਕਾਰ ਨੇ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ (Agriculture Department) ਨੇ ਕੰਟਰੋਲ ਰੂਮ ਸਥਾਪਿਤ ਕੀਤਾ ਹੈ। 

 

ਦੱਸ ਦੇਈਏ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਕਿਸਾਨ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਤੋਂ ਹੈਲਪਲਾਈਨ ਨੰਬਰ 77106-65725 ‘ਤੇ ਸੰਪਰਕ ਕਰ ਸਕਦੇ ਹਨ ਅਤੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਕੰਟਰੋਲ ਰੂਮ ਨਾਲ ਸੰਪਰਕ ਕਰ ਸਕਦੇ ਹਨ। 



 

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 60 ਹਜ਼ਾਰ ਏਕੜ ਦੇ ਕਰੀਬ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ ਸਭ ਤੋਂ ਵੱਧ ਸੰਗਰੂਰ ਵਿੱਚ ਫਸਲਾਂ ਦਾ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ 18 ਜ਼ਿਲ੍ਹੇ ਸਿੱਧੇ ਪ੍ਰਭਾਵਿਤ ਹੋਏ ਹਨ। ਹੁਣ ਤੱਕ 5521.05 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਹੀ ਰਿਪੋਰਟ ਰਾਜ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ।

 

ਦੱਸਣਯੋਗ ਹੈ ਕਿ ਹੜ੍ਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆ ’ਚ ਕਾਫੀ ਨੁਕਸਾਨ ਹੋਇਆ ਹੈ। ਜਿੱਥੇ ਲੋਕਾਂ ਦੇ ਘਰ ਢਹਿ ਢੇਰੀ ਹੋਏ ਹਨ, ਉੱਥੇ ਕਿਸਾਨਾਂ ਦੀਆਂ ਫ਼ਸਲਾਂ ਵੀ ਤਬਾਹ ਹੋ ਚੁੱਕੀਆਂ ਹਨ। ਦੱਸ ਦਈਏ ਕਿ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ