ਚੰਡੀਗੜ੍ਹ: ਪੰਜਾਬ ਸਰਕਾਰ ਲਈ ਹੁਣ ਅਗਲੀ ਮੁਸੀਬਤ ਕਣਕ ਦੀ ਫਸਲ ਸੰਭਾਲਣ ਦੀ ਹੈ। ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫਸਰਾਂ ਨੂੰ ਸਖਤ ਹੁਕਮ ਦਿੱਤੇ ਹਨ ਕਿ ਕਣਕ ਦੀ ਕਟਾਈ ਸਬੰਧੀ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਕੈਪਟਨ ਦੇ ਹੁਕਮਾਂ ਮਗਰੋਂ ਅਫਸਰ ਸਰਗਰਮ ਹੋ ਗਏ ਹਨ।
ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਹੁਕਮਾਂ ’ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਦੀ ਸਹੂਲਤ ਲਈ ਰਾਜ ਪੱਧਰੀ ਕੰਟਰੋਲ ਸਥਾਪਤ ਕੀਤਾ ਹੈ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਹਾੜੀ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਦੀ ਨਿਰਵਿਘਨ ਵਾਢੀ ਤੇ ਮੰਡੀਕਰਨ ਦੇ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸਰਕਾਰ ਦੀਆਂ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਦੇ ਮੱਦੇਨਜ਼ਰ ਖੇਤੀਬਾੜੀ ਵਿਭਾਗ ਨੂੰ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕਰਨ ਲਈ ਆਖਿਆ ਹੈ। ਇਸੇ ਦੌਰਾਨ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦੱਸਿਆ ਕਿ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕਰਕੇ ਖੇਤੀਬਾੜੀ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਤੇ ਅਧਿਕਾਰੀਆਂ ਦੇ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ।
ਉਧਰ, ਪਤਾ ਲੱਗਾ ਹੈ ਕਿ ਦੇਸ਼ ਪੱਧਰੀ 21 ਰੋਜ਼ਾ ਲੌਕਡਾਊਨ 14 ਅਪਰੈਲ ਨੂੰ ਖਤਮ ਹੋਣ ਕਾਰਨ ਕਣਕ ਦੀ ਖਰੀਦ ਅਗਲੇ ਮਹੀਨੇ ਦੇ ਅੱਧ ਤੱਕ ਹੀ ਸ਼ੁਰੂ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਭਾਰਤੀ ਖੁਰਾਕ ਕਾਰਪੋਰੇਸ਼ਨ (ਐਫਸੀਆਈ) ਨੇ ਅਜੇ ਤੱਕ ਕਣਕ ਦੀ ਸਰਕਾਰੀ ਖਰੀਦ ਤੇ ਇਸ ਦੀ ਸੰਭਾਲ ਸਬੰਧੀ ਕੋਈ ਨਵਾਂ ਹੁਕਮ ਜਾਰੀ ਨਹੀਂ ਕੀਤਾ। ਉਂਝ ਪੰਜਾਬ ਦੀਆਂ ਖਰੀਦ ਏਜੰਸੀਆਂ ਸਰਗਰਮ ਹੋ ਗਈਆਂ ਹਨ।
ਕਿਸਾਨਾਂ ਹੋ ਜਾਣ ਬੇਫਿਕਰ! ਕੈਪਟਨ ਦੇ ਹੁਕਮਾਂ ਮਗਰੋਂ ਖੇਤੀਬਾੜੀ ਮਹਿਕਮੇ ਨੇ ਸੰਭਾਲੀ ਕਮਾਨ
ਏਬੀਪੀ ਸਾਂਝਾ
Updated at:
30 Mar 2020 12:35 PM (IST)
ਪੰਜਾਬ ਸਰਕਾਰ ਲਈ ਹੁਣ ਅਗਲੀ ਮੁਸੀਬਤ ਕਣਕ ਦੀ ਫਸਲ ਸੰਭਾਲਣ ਦੀ ਹੈ। ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਫਸਰਾਂ ਨੂੰ ਸਖਤ ਹੁਕਮ ਦਿੱਤੇ ਹਨ ਕਿ ਕਣਕ ਦੀ ਕਟਾਈ ਸਬੰਧੀ ਕਿਸਾਨਾਂ ਨੂੰ ਕੋਈ ਸਮੱਸਿਆ ਨਾ ਆਵੇ। ਕੈਪਟਨ ਦੇ ਹੁਕਮਾਂ ਮਗਰੋਂ ਅਫਸਰ ਸਰਗਰਮ ਹੋ ਗਏ ਹਨ।
- - - - - - - - - Advertisement - - - - - - - - -