Farmer Protest:  ਕਿਸਾਨਾਂ ਦੇ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੂਰਾ ਦਿਨ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਗਿਆ। ਹਾਲਾਂਕਿ ਇਸ ਦੇ ਲਈ ਕਿਸਾਨ ਦੋ ਵੱਖ-ਵੱਖ ਪਲੇਟਫਾਰਮਾਂ 'ਤੇ ਲੱਗੇ ਹੋਏ ਸਨ। ਜਿੱਥੇ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਵੱਲੋਂ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ, ਉਥੇ ਹੀ ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਦੇ ਇੱਕ ਜਥੇ ਨੇ ਸੈਕਟਰ-34 ਤੋਂ ਮਟਕਾ ਚੌਂਕ ਮਾਰਚ ਕੱਢਿਆ। 


ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਟਕਾ ਚੌਕ ਵਿਖੇ ਪਹੁੰਚ ਕੇ ਮੰਗ ਪੱਤਰ ਲਿਆ। ਉਨ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਸੰਘਰਸ਼ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਯੂਨੀਅਨਾਂ ਵੱਲੋਂ ਦਿੱਤੇ ਮੰਗ ਪੱਤਰ ਨੂੰ ਉਹ ਉਨ੍ਹਾਂ ਦਾ ਵਕੀਲ ਬਣ ਕੇ ਮੁੱਖ ਮੰਤਰੀ ਦੇ ਸਾਹਮਣੇ ਪੇਸ਼ ਕਰਨਗੇ। 


ਇਸ ਦੇ ਨਾਲ ਹੀ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਦੋਂ ਤੱਕ ਸੈਸ਼ਨ ਚੱਲਦਾ ਰਹੇਗਾ ਉਨ੍ਹਾਂ ਦਾ ਮਾਰਚ ਜਾਰੀ ਰਹੇਗਾ। ਮੀਟਿੰਗ ਕਰਕੇ ਅਗਲੇਰੀ ਰਣਨੀਤੀ ਬਣਾਉਣਗੇ।  ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਸੰਘਰਸ਼ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਉਹ ਉਗਰਾਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗ ਬਿਲਕੁਲ ਜਾਇਜ਼ ਹੈ। ਇਸ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕੀਤਾ ਜਾਣਾ ਚਾਹੀਦਾ ਹੈ। ਕਿਸਾਨਾਂ ਵੱਲੋਂ ਮੰਗ ਪੱਤਰ ਦਿੱਤੇ ਜਾਣ ਤੋਂ ਬਾਅਦ ਕਿਸਾਨਾਂ ਨੂੰ ਬੱਸਾਂ ਵਿੱਚ ਸੈਕਟਰ-34 ਭੇਜਿਆ ਗਿਆ ਤਾਂ ਜੋ ਕਿਸੇ ਕਿਸਮ ਦਾ ਜਾਮ ਨਾ ਲੱਗੇ।


ਇਸ ਤੋਂ ਪਹਿਲਾਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। 700 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਅਰਧ ਸੈਨਿਕ ਬਲ ਵੀ ਤਾਇਨਾਤ ਕੀਤਾ ਗਿਆ ਸੀ। ਟਰੱਕ ਆਦਿ ਸੜਕਾਂ 'ਤੇ ਖੜ੍ਹੇ ਸਨ। ਤਾਂ ਜੋ ਕੋਈ ਵੀ ਨਿਯਮਾਂ ਦੀ ਉਲੰਘਣਾ ਨਾ ਕਰ ਸਕੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।