Stubble Burning: ਪਰਾਲੀ ਉੱਪਰ ਸਿਆਸੀ ਜੰਗ ਵਧਦੀ ਜਾ ਰਹੀ ਹੈ। ਬੀਜੇਪੀ ਤੇ ਆਮ ਆਦਮੀ ਪਾਰਟੀ ਵਿਚਾਲੇ ਇਲਜ਼ਾਮਬਾਜ਼ੀ ਵਿਚਾਲੇ ਦਿੱਲੀ ਦੇ ਉੱਪ ਰਾਜਪਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਪਰਾਲੀ ਸਾੜਨ ਉੱਪਰ ਲਗਾਮ ਲਾਉਣ ਲਈ ਕਿਹਾ ਹੈ। 


ਉਧਰ, ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਪਰਾਲੀ ਸਾੜਨ ਦਾ ਵਿਸ਼ਾ ਸਿਆਸੀ ਨਹੀਂ ਹੈ ਪਰ ਸੂਬਾ ਸਰਕਾਰਾਂ ਇਸ ਨੂੰ ਰੋਕਣ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰਾਜਾਂ ਨੂੰ ਪੈਸਾ ਤੇ ਮਸ਼ੀਨਾਂ ਦੇਣ ਦੇ ਬਾਵਜੂਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਧ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ।


ਇਸ ਤੋਂ ਪਹਿਲਾਂ ਪਰਾਲੀ ਉੱਪਰ ਸਿਆਸੀ ਜੰਗ ਵਿੱਚ ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੀ ਕੁੱਦ ਪਏ। ਉਨ੍ਹਾਂ ਨੇ ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। 


ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦਾ ਕਹਿਣਾ ਹੈ ਕਿ ਉਹ ਪੰਜਾਬ 'ਚ ਪਰਾਲੀ ਸਾੜਨ 'ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਠੋਸ ਉਪਾਅ ਕਰਨ ਦੀ ਬੇਨਤੀ ਕਰਦੇ ਹਨ। ਵਿਨੈ ਕੁਮਾਰ ਨੇ ਕਿਹਾ ਕਿ ਇਸ ਪਰਾਲੀ ਦੇ ਧੂੰਏ ਨਾਲ ਦਿੱਲੀ ਗੈਸ ਚੈਂਬਰ ਬਣ ਗਈ ਹੈ। ਦਿੱਲੀ 'ਚ 95 ਫ਼ੀਸਦੀ ਧੂੰਆ ਪੰਜਾਬ ਤੋਂ ਆ ਰਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: