ਚੰਡੀਗੜ੍ਹ: ਖੇਤੀ ਬਿੱਲਾਂ ਨੂੰ ਲੈ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਮਿਹਣੋ-ਮਿਹਣੀ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਸਵਾਲ ਚੁੱਕੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਲਟਾ ਬਾਦਲਾਂ ਸਾਹਮਣੇ ਸਵਾਲਾਂ ਦੀ ਝੜੀ ਲਾ ਦਿੱਤੀ। ਕੈਪਟਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੰਤਰੀ ਹਰਸਿਮਰਤ ਬਾਦਲ ਆਪਣੇ ਗੰਦੇ ਹੋਏ ਅਕਸ ’ਤੇ ਪੋਚਾ ਫੇਰਨ ਲਈ ਝੂਠ ਦਾ ਜਾਲ ਬੁਣ ਰਹੇ ਹਨ। ਕੈਪਟਨ ਨੇ ਬਾਦਲਾਂ ਨੂੰ ਸਵਾਲ ਕੀਤੇ ਹਨ।
ਮੁੱਖ ਮੰਤਰੀ ਨੇ ਪੁੱਛਿਆ ਹੈ-
1. ਲੋਕ ਸਭਾ ਵਿੱਚ ਖੇਤੀ ਬਿੱਲ ਪਾਸ ਹੋਣ ਤੱਕ ਕੀ ਤੁਹਾਡੇ ਦੋਵਾਂ ‘ਚੋਂ ਕਿਸੇ ਨੇ ਵੀ ਹੁਣ ਤੱਕ ਇਸ ਨੂੰ ਕਿਸਾਨ-ਵਿਰੋਧੀ ਬਿੱਲ ਕਿਹਾ?
2. ਕੀ ਹਰਸਿਮਰਤ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਨਹੀਂ ਸਨ, ਜਦੋਂ ਕਿਸੇ ਦੀ ਵੀ ਸਲਾਹ ਲਏ ਬਗੈਰ ਆਰਡੀਨੈਂਸ ਲਾਗੂ ਕੀਤੇ ਗਏ ਸਨ?
3. ਆਪਣੇ ਅਸਤੀਫੇ ਤੱਕ ਕੀ ਹਰਸਿਮਰਤ ਬਾਦਲ ਨੇ ਇੱਕ ਵਾਰ ਵੀ ਕਿਸਾਨਾਂ ਨੂੰ ਇਹ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਬਿੱਲ ‘ਤੇ ਮੁੜ ਵਿਚਾਰ ਕੀਤਾ ਜਾਵੇ, ਜਿਸ ਦਾ ਹੁਣ ਉਹ ਦਾਅਵਾ ਕਰ ਰਹੀ ਹੈ?
4. ਹੁਣ ਤੱਕ ਹਰਸਿਮਰਤ ਨੇ ਇੱਕ ਵਾਰ ਵੀ ਇਹ ਨਹੀਂ ਕਿਹਾ ਕਿ ਕਿਸਾਨ ਵਿਰੋਧੀ ਆਰਡੀਨੈਂਸ ਸਬੰਧੀ ਚਿੰਤਾਵਾਂ ਨਾ ਸਿਰਫ਼ ਕਿਸਾਨਾਂ ਦੀਆਂ ਸਗੋਂ ਉਸ ਦੀਆਂ ਵੀ ਹਨ? ਪਰ ਨਹੀਂ ਉਸ ਨੇ ਸਿਰਫ਼ ਇਨ੍ਹਾਂ ਚਿੰਤਾਵਾਂ ਨੂੰ ਕਿਸਾਨਾਂ ਦਾ ਹੀ ਦੱਸਿਆ ਹੈ।
5. ਕਿਉਂ ਸ਼੍ਰੋਮਣੀ ਅਕਾਲੀ ਦਲ ਹਾਲੇ ਤੱਕ ਭਾਜਪਾ ਦਾ ਹਿੱਸਾ ਹੈ?
6. ਕੀ ਤੁਸੀਂ ਇਕ ਵੀ ਕਿਸਾਨ ਪੱਖੀ ਪਹਿਲ ਦਾ ਹਵਾਲਾ ਦੇ ਸਕਦੇ ਹੋ ਜੋ ਤੁਸੀਂ ਪਿਛਲੇ 6 ਸਾਲਾਂ ਤੋਂ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਮੰਨਣ ਲਈ ਕਿਹਾ ਹੋਵੇ?
7. ਕੀ ਸੁਖਬੀਰ ਨੇ ਮੇਰੇ ਵੱਲੋਂ ਇਸ ਮੁੱਦੇ 'ਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਸਪਸ਼ਟ ਤੇ ਨਿਰਪੱਖਤਾ ਨਾਲ ਇਹ ਨਹੀਂ ਕਿਹਾ ਕਿ ਆਰਡੀਨੈਂਸ ਕਿਸਾਨ ਵਿਰੋਧੀ ਨਹੀਂ ਹਨ ਤੇ ਕਿਸਾਨੀ ਨੂੰ ਲਾਭ ਪਹੁੰਚਾਉਣਗੇ?
8. ਕੀ ਤੁਹਾਡੇ ਵਿਚੋਂ ਕੋਈ ਵੀ ਉੱਚ ਪੱਧਰੀ ਕਮੇਟੀ ਦੀ ਕਿਸੇ ਵੀ ਮੀਟਿੰਗ ਵਿਚ ਮੌਜੂਦ ਸੀ, ਜਿਸ 'ਤੇ ਤੁਸੀਂ ਮੇਰੀ ਸਰਕਾਰ ਦੇ ਸਟੈਂਡ ਤੇ ਜਵਾਬਾਂ ਪ੍ਰਤੀ ਬੇਬੁਨਿਆਦ ਦਾਅਵੇ ਕਰ ਰਹੇ ਹੋ?
9. ਤੁਸੀਂ ਤੇ ਤੁਹਾਡੀ ਪਾਰਟੀ ਨੇ ਕਾਂਗਰਸ ਪਾਰਟੀ ਦੇ ਸਾਲ 2019 ਦੇ ਲੋਕ ਸਭਾ ਚੋਣਾਂ ਮੈਨੀਫੈਸਟੋ ਤੇ ਸਾਲ 2017 ਦੇ ਚੋਣ ਮੈਨੀਫੈਸਟੋ ਵਿੱਚ ਖੇਤੀਬਾੜੀ ਨਾਲ ਜੁੜੇ ਪ੍ਰਮੁੱਖ ਹਿੱਸਿਆਂ ਨੂੰ ਜਾਣਬੁੱਝ ਕੇ ਕਿਉਂ ਨਜ਼ਰਅੰਦਾਜ਼ ਕੀਤਾ ਹੈ?
10. ਕੀ ਤੁਹਾਨੂੰ ਲੱਗਦਾ ਹੈ ਕਿ ਤੁਸੀਂ ਇਸੇ ਤਰ੍ਹਾਂ ਬਾਰ ਬਾਰ ਝੂਠ ਬੋਲ ਕੇ ਉਸਨੂੰ ਸੱਚ ਬਣਾ ਕੇ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾ ਸਕੋਗੇ? ਤੁਸੀਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਵਰਗੀਆਂ ਖੋਖਲੀਆਂ ਗੱਲਾਂ ਕਰਦੇ ਰਹੇ ਤੇ ਕਿਸਾਨ ਵਿਰੋਧੀ ਕੇਂਦਰ ਦੀ ਭਾਜਪਾ ਸਰਕਾਰ ਦਾ ਹਿੱਸਾ ਬਣੇ ਰਹੇ।
ਕੈਪਟਨ ਦੇ ਸੁਖਬੀਰ ਤੇ ਹਰਸਿਮਰਤ ਬਾਦਲ ਨੂੰ ਤਿੱਖੇ ਸਵਾਲ
ਏਬੀਪੀ ਸਾਂਝਾ
Updated at:
20 Sep 2020 10:45 AM (IST)
ਖੇਤੀ ਬਿੱਲਾਂ ਨੂੰ ਲੈ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਮਿਹਣੋ-ਮਿਹਣੀ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਸਵਾਲ ਚੁੱਕੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਲਟਾ ਬਾਦਲਾਂ ਸਾਹਮਣੇ ਸਵਾਲਾਂ ਦੀ ਝੜੀ ਲਾ ਦਿੱਤੀ। ਕੈਪਟਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੰਤਰੀ ਹਰਸਿਮਰਤ ਬਾਦਲ ਆਪਣੇ ਗੰਦੇ ਹੋਏ ਅਕਸ ’ਤੇ ਪੋਚਾ ਫੇਰਨ ਲਈ ਝੂਠ ਦਾ ਜਾਲ ਬੁਣ ਰਹੇ ਹਨ। ਕੈਪਟਨ ਨੇ ਬਾਦਲਾਂ ਨੂੰ ਸਵਾਲ ਕੀਤੇ ਹਨ।
- - - - - - - - - Advertisement - - - - - - - - -