ਪੜਚੋਲ ਕਰੋ

ਰਾਹੁਲ ਦੀ ਫੇਰੀ 'ਤੇ ਕਸੂਤੇ ਘਿਰੇ ਕੈਪਟਨ, ਕਿਸਾਨਾਂ ਖੋਲ੍ਹੇ 'ਕੱਚੇ ਚਿੱਠੇ'

ਕਾਂਗਰਸ ਆਪਣੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਸਹਾਰੇ ਪੰਜਾਬ ਵਿੱਚ ਕਿਸਾਨ ਸੰਘਰਸ਼ ਨੂੰ ਹੋਰ ਮਘਾਉਣ ਜਾ ਰਹੀ ਹੈ। ਰਾਹੁਲ ਗਾਂਧੀ ਅੱਜ ਤੋਂ ਪੰਜਾਬ ਵਿੱਚ ਟਰੈਕਟਰ ਰੈਲੀਆਂ ਕਰ ਰਹੇ ਹਨ। ਦੂਜੇ ਪਾਸੇ ਕਿਸਾਨਾਂ ਨੇ ਰਾਹੁਲ ਦੀ ਪੰਜਾਬ ਫੇਰੀ ਉੱਪਰ ਸਵਾਲ ਉਠਾਏ ਹਨ।

ਚੰਡੀਗੜ੍ਹ: ਕਾਂਗਰਸ ਆਪਣੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਸਹਾਰੇ ਪੰਜਾਬ ਵਿੱਚ ਕਿਸਾਨ ਸੰਘਰਸ਼ ਨੂੰ ਹੋਰ ਮਘਾਉਣ ਜਾ ਰਹੀ ਹੈ। ਰਾਹੁਲ ਗਾਂਧੀ ਅੱਜ ਤੋਂ ਪੰਜਾਬ ਵਿੱਚ ਟਰੈਕਟਰ ਰੈਲੀਆਂ ਕਰ ਰਹੇ ਹਨ। ਦੂਜੇ ਪਾਸੇ ਕਿਸਾਨਾਂ ਨੇ ਰਾਹੁਲ ਦੀ ਪੰਜਾਬ ਫੇਰੀ ਉੱਪਰ ਸਵਾਲ ਉਠਾਏ ਹਨ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਰਾਹੁਲ ਗਾਂਧੀ ਵੱਲੋਂ ਪੰਜਾਬ ’ਚ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਵੱਲੋਂ 2017 ’ਚ ਲਿਆਂਦੇ ਨਵੇਂ ਮੰਡੀਕਰਨ ਐਕਟ ਬਾਰੇ ਸਵਾਲ ਪੁੱਛੇ ਹਨ। ਕਿਸਾਨ ਜਥੇਬੰਦੀ ਨੇ ਕਿਹਾ ਹੈ ਕਿ ਇਹ ਐਕਟ ਕੇਂਦਰੀ ਹਕੂਮਤ ਵੱਲੋਂ ਲਿਆਂਦੇ ਕਾਨੂੰਨਾਂ ਤੋਂ ਪਹਿਲਾਂ ਹੀ ਸਰਕਾਰੀ ਮੰਡੀਆਂ ਨੂੰ ਸੁੰਗੇੜਨ ਤੇ ਪ੍ਰਾਈਵੇਟ ਮੰਡੀਆਂ ਉਸਾਰਨ ਦਾ ਰਾਹ ਖੋਲ੍ਹਦਾ ਹੈ। ਯੂਨੀਅਨ ਦੀ ਕਹਿਣਾ ਹੈ ਕਿ ਇਹ ਖੇਤੀ ਜਿਣਸਾਂ ਦੇ ਵਪਾਰ ’ਚ ਵੱਡੇ ਵਪਾਰੀਆਂ ਨੂੰ ਦਾਖਲ ਹੋਣ ਤੇ ਕਿਸਾਨਾਂ ਦੀ ਮਨਚਾਹੀ ਲੁੱਟ ਕਰਨ ਦਾ ਰਾਹ ਪੱਧਰਾ ਕਰਦਾ ਹੈ। ਫਰਕ ਇੰਨਾ ਹੀ ਹੈ ਕਿ ਪੰਜਾਬ ਦਾ ਇਹ ਐਕਟ ਪ੍ਰਾਈਵੇਟ ਖਰੀਦ ਲਈ ਕੁਝ ਮਾਮੂਲੀ ਸ਼ਰਤਾਂ ਰੱਖਦਾ ਹੈ ਜਦਕਿ ਕੇਂਦਰੀ ਕਾਨੂੰਨਾਂ ਨੇ ਉਹ ਸ਼ਰਤਾਂ ਵੀ ਚੱਕ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੀ ਉਹ ਪੰਜਾਬ ਦੀ ਕੈਪਟਨ ਸਰਕਾਰ ਨੂੰ ਇਸ ਕਾਨੂੰਨ ’ਚ ਕੀਤੀਆਂ ਕਿਸਾਨ ਵਿਰੋਧੀ ਸੋਧਾਂ ਰੱਦ ਕਰਨ ਲਈ ਕਹਿਣਗੇ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਠੇਕਾ ਖੇਤੀ ਦੀ ਤਿਆਰੀ ਕਰੀ ਬੈਠੀ ਹੈ ਜੋ ਕਾਰਪੋਰੇਟਾਂ ਨੂੰ ਖੇਤੀ ਖੇਤਰ ’ਚ ਪੈਰ ਪਸਾਰਨ ਲਈ ਰਾਹ ਪੱਧਰਾ ਕਰਨ ਵੱਲ ਕਦਮ ਹਨ। ਉਨ੍ਹਾਂ ਕਿਹਾ ਕਿ ਕੈਪਟਨ ਹਕੂਮਤ ਨਾ ਸਿਰਫ ਖੇਤੀ ਖੇਤਰ ਵਿੱਚ ਕਿਸਾਨ ਵਿਰੋਧੀ ਕਦਮ ਚੁੱਕ ਰਹੀ ਹੈ ਸਗੋਂ ਸੂਬੇ ਦੇ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੇ ਕਦਮ ਵੀ ਤੇਜ਼ੀ ਨਾਲ ਚੁੱਕ ਰਹੀ ਹੈ। ਸੂਬਾ ਸਰਕਾਰ ਨੇ ਸਰਕਾਰੀ ਥਰਮਲ ਬੰਦ ਕਰਕੇ ਪ੍ਰਾਈਵੇਟ ਥਰਮਲਾਂ ਨੂੰ ਮੁਨਾਫੇ ਦੇਣ ਦਾ ਰਾਹ ਫੜ ਲਿਆ ਗਿਆ ਹੈ। ਇਸ ਤਰ੍ਹਾਂ ਹੀ ਜਲ ਸਪਲਾਈ ਵਿਭਾਗ ਤੇ ਹੋਰ ਅਦਾਰੇ ਵੀ ਨਿੱਜੀਕਰਨ ਦੇ ਏੇਜੰਡੇ ’ਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget