ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਵਿਰੋਧ ਦਾ ਸੇਕ ਅਡਾਨੀ-ਅੰਬਾਨੀ ਵਰਗੇ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲੱਗਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਦਾ ਘਿਰਾਓ ਤੇ ਪੂੰਜੀਪਤੀਆਂ ਖ਼ਿਲਾਫ਼ ਮੁਹਿੰਮ ਵਿੱਢਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ 'ਤੇ ਵੀ ਅਡਾਨੀ-ਅੰਬਾਨੀ ਲੋਕ ਕਾਫੀ ਭੜਾਸ ਕੱਢ ਰਹੇ ਹਨ। ਇਸ ਗੱਲ ਦੀ ਚਰਚਾ ਚੱਲ ਰਹੀ ਹੈ ਕਿ ਰਿਲਾਇੰਸ ਜੀਓ ਤੇ ਹੋਰ ਉਤਪਾਦਾਂ ਦਾ ਬਾਈਕਾਟ ਕੀਤਾ ਜਾਏ।
ਖੇਤੀ ਕਾਨੂੰਨਾਂ ਖਿਲਾਫ ਡਟੀਆਂ ਜਥੇਬੰਦੀਆਂ ਦਾ ਕਹਿਣਾ ਹੈ ਕਿ ਰਿਲਾਇੰਸ ਸਮੇਤ ਕਾਰਪੋਰੇਟ ਘਰਾਣਿਆਂ ਤੇ ਉਸ ਦੇ ਜੋਟੀਦਾਰ ਮੋਦੀ ਸਰਕਾਰ ਨੂੰ ਸਬਕ ਸਿਖਾਉਣ ਲਈ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ, ਪੈਟਰੋਲ ਪੰਪਾਂ, ਸਾਈਲੋ ਗੁਦਾਮਾਂ, ਮਾਲਜ਼, ਟੌਲ ਪਲਾਜ਼ਿਆਂ, ਬਰਾਂਡਿਡ ਕੱਪੜਿਆਂ ਆਦਿ ਦਾ ਬਾਈਕਾਟ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਦੇਸ਼ ਦੀਆਂ ਸਰਕਾਰਾਂ ਨੂੰ ਕਾਰਪੋਰੇਟ ਘਰਾਣਿਆਂ ਵੱਲੋਂ ਚਲਾਇਆ ਜਾ ਰਿਹਾ ਹੈ। ਇਹ ਸਰਕਾਰਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਕਾਰਪੋਰੇਟ ਘਰਾਣੇ ਭਾਜਪਾ ਸਰਕਾਰ ਕੋਲੋਂ ਦਬਾਅ ਬਣਵਾ ਕੇ ਆਪਣੇ ਨਿੱਜੀ ਹਿੱਤਾਂ ਲਈ ਦੇਸ਼ ਵਿਰੋਧੀ ਫ਼ੈਸਲੇ ਕਰਵਾ ਰਹੇ ਹਨ। ਇਸ ਲਈ ਲੋਕਾਂ ਨੂੰ ਰਿਲਾਇੰਸ, ਜੀਓ ਸਣੇ ਅੰਬਾਨੀ, ਅਡਾਨੀ ਦੀਆਂ ਕੰਪਨੀਆਂ ਦੀਆਂ ਵਸਤੂਆਂ ਦਾ ਪੂਰਨ ਤੌਰ ’ਤੇ ਬਾਈਕਾਟ ਕਰਨਾ ਚਾਹੀਦਾ ਹੈ। ਕਿਸਾਨ ਜਥੇਬੰਦੀ ਨੇ ਪੂਰੇ ਭਾਰਤ ਵਿਚ ਵੱਸਦੇ ਗਾਇਕ, ਅਦਾਕਾਰ, ਬੁੱਧੀਜੀਵੀਆਂ, ਟਰੇਡ ਯੂਨੀਅਨਾਂ, ਕਿਰਤੀ ਲੋਕਾਂ ਤੇ ਸਾਰੀਆਂ ਜਥੇਬੰਦੀਆਂ ਨੂੰ ਰਿਲਾਇੰਸ ਤੇ ਜੀਓ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ।
ਅਡਾਨੀ-ਅੰਬਾਨੀ ਵਰਗੇ ਵੱਡੇ ਘਰਾਣਿਆਂ ਨੂੰ ਲੱਗਿਆ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦਾ ਸੇਕ
ਏਬੀਪੀ ਸਾਂਝਾ
Updated at:
30 Sep 2020 10:37 AM (IST)
ਖੇਤੀ ਕਾਨੂੰਨਾਂ ਖਿਲਾਫ ਵਿਰੋਧ ਦਾ ਸੇਕ ਅਡਾਨੀ-ਅੰਬਾਨੀ ਵਰਗੇ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲੱਗਣਾ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਦਾ ਘਿਰਾਓ ਤੇ ਪੂੰਜੀਪਤੀਆਂ ਖ਼ਿਲਾਫ਼ ਮੁਹਿੰਮ ਵਿੱਢਣ ਦਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ 'ਤੇ ਵੀ ਅਡਾਨੀ-ਅੰਬਾਨੀ ਲੋਕ ਕਾਫੀ ਭੜਾਸ ਕੱਢ ਰਹੇ ਹਨ। ਇਸ ਗੱਲ ਦੀ ਚਰਚਾ ਚੱਲ ਰਹੀ ਹੈ ਕਿ ਰਿਲਾਇੰਸ ਜੀਓ ਤੇ ਹੋਰ ਉਤਪਾਦਾਂ ਦਾ ਬਾਈਕਾਟ ਕੀਤਾ ਜਾਏ।
- - - - - - - - - Advertisement - - - - - - - - -