ਚੰਡੀਗੜ੍ਹ: ਅੱਜ ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਹੈ। ਬਾਜ਼ਾਰ ਬੰਦ ਹਨ ਤੇ ਸੜਕਾਂ 'ਤੇ ਆਵਾਜਾਈ ਠੱਪ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੱਕਾ ਜਾਮ ਦਾ ਐਲਾਨ ਕੀਤਾ ਹੈ ਪਰ ਸੰਘਰਸ਼ ਦੀ ਪੂਰਾ ਕਮਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਹੱਥ ਹੈ। ਕਿਸਾਨਾਂ ਨੇ ਪੰਜਾਬ ਬੰਦ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਹੈ ਕਿ ਕਿਸੇ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਨੂੰ ਦਿੱਕਤ ਨਾ ਆਵੇ।
ਕਿਸਾਨ ਜਥੇਬੰਦੀਆਂ ਦੇ ਲੀਡਰ ਡਾਕਟਰ ਦਰਸ਼ਨ ਪਾਲ ਨੇ ਸਪਸ਼ਟ ਕੀਤਾ ਕਿ ਧਰਨੇ ਸ਼ਾਮ 4.00 ਵਜੇ ਤੱਕ ਰਹਿਣਗੇ। ਇਸ ਲਈ ਵੱਖ-ਵੱਖ ਥਾਵਾਂ 'ਤੇ ਫਸੇ ਲੋਕ ਸ਼ਾਮ 4 ਵਜੇ ਮਗਰੋਂ ਆਪਣੀਆਂ ਮੰਜ਼ਲਾਂ ਵੱਲ ਜਾ ਸਕਣਗੇ। ਇਸ ਦੇ ਨਾਲ ਹੀ ਡਾਕਟਰੀ ਤੇ ਹੋਰ ਜ਼ਰੂਰੀ ਸੇਵਾਵਾਂ ਨੂੰ ਬੰਦ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ।
ਕਿਸਾਨ ਲੀਡਰ ਨੇ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਇਸ ਸੰਘਰਸ਼ ਵਿੱਚ ਬੀਜੇਪੀ ਲੀਡਰਾਂ ਦੇ ਬਾਈਕਾਟ ਦੇ ਸੱਦੇ ਨੂੰ ਪੁਰਅਮਨ ਤਰੀਕੇ ਨਾਲ ਲਾਗੂ ਕਰਨ ਕਿਉਂਕਿ ਹੋ ਸਕਦਾ ਹੈ ਕਿ ਕਿਸਾਨ, ਪੰਜਾਬ ਤੇ ਲੋਕ ਵਿਰੋਧੀ ਸ਼ਕਤੀਆਂ ਸੰਘਰਸ਼ ਦੀ ਪਿੱਠ ਵਿੱਚ ਛੁਰਾ ਖੋਭਣ ਲਈ ਸ਼ਰਾਰਤੀ ਅਨਸਰਾਂ ਨੂੰ ਭੜਕਾਊ ਅਤੇ ਗਲਤ ਹਰਕਤਾਂ ਕਰਨ ਲਈ ਭੇਜਣ।
ਸ਼ਾਮ 4 ਵਜੇ ਤੱਕ ਰਹੇਗਾ 'ਪੰਜਾਬ ਬੰਦ'
ਏਬੀਪੀ ਸਾਂਝਾ
Updated at:
25 Sep 2020 10:22 AM (IST)
ਖੇਤੀ ਬਿੱਲਾਂ ਖਿਲਾਫ ਪੰਜਾਬ ਬੰਦ ਤਹਿਤ ਬਾਜ਼ਾਰ ਬੰਦ ਹਨ ਤੇ ਸੜਕਾਂ 'ਤੇ ਆਵਾਜਾਈ ਠੱਪ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੱਕਾ ਜਾਮ ਦਾ ਐਲਾਨ ਕੀਤਾ ਹੈ ਪਰ ਸੰਘਰਸ਼ ਦੀ ਪੂਰਾ ਕਮਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਹੱਥ ਹੈ। ਕਿਸਾਨਾਂ ਨੇ ਪੰਜਾਬ ਬੰਦ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਹੈ ਕਿ ਕਿਸੇ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਨੂੰ ਦਿੱਕਤ ਨਾ ਆਵੇ।
- - - - - - - - - Advertisement - - - - - - - - -