ਪੜਚੋਲ ਕਰੋ
Advertisement
ਅਕਾਲੀਆਂ ਵੱਲੋਂ ਕਾਰਾਂ 'ਤੇ ਸਵਾਰ ਹੋ ਕਿਸਾਨ ਮਾਰਚ, ਚੰਡੀਗੜ੍ਹ ਵੱਲ ਧਾਵਾ
ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਬਰਾਬਰ ਅੱਜ ਸ਼੍ਰੋਮਣੀ ਅਕਾਲੀ ਦਲ ਵੀ ਵੱਡਾ ਐਕਸ਼ਨ ਕਰ ਰਿਹਾ ਹੈ। ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਥਿਤ ਤਿੰਨਾਂ ਤਖ਼ਤ ਸਹਿਬਾਨ ਤੋਂ ਚੰਡੀਗੜ੍ਹ ਤੱਕ ਮਾਰਚ ਕੀਤਾ ਜਾ ਰਿਹਾ ਹੈ। ਤਿੰਨਾਂ ਮਾਰਚਾਂ ਦੀ ਅਗਵਾਈ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਪ੍ਰੇਮ ਸਿੰਘ ਚੰਦੂਮਾਜਰਾ ਕਰ ਰਹੇ ਹਨ। ਚੰਡੀਗੜ੍ਹ ਪਹੁੰਚ ਕੇ ਅਕਾਲੀ ਦਲ ਦੀ ਵਫਦ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇਗਾ।
ਚੰਡੀਗੜ੍ਹ: ਖੇਤੀ ਬਿੱਲਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਬਰਾਬਰ ਅੱਜ ਸ਼੍ਰੋਮਣੀ ਅਕਾਲੀ ਦਲ ਵੀ ਵੱਡਾ ਐਕਸ਼ਨ ਕਰ ਰਿਹਾ ਹੈ। ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਥਿਤ ਤਿੰਨਾਂ ਤਖ਼ਤ ਸਹਿਬਾਨ ਤੋਂ ਚੰਡੀਗੜ੍ਹ ਤੱਕ ਮਾਰਚ ਕੀਤਾ ਜਾ ਰਿਹਾ ਹੈ। ਤਿੰਨਾਂ ਮਾਰਚਾਂ ਦੀ ਅਗਵਾਈ ਸੁਖਬੀਰ ਬਾਦਲ, ਹਰਸਿਮਰਤ ਬਾਦਲ ਤੇ ਪ੍ਰੇਮ ਸਿੰਘ ਚੰਦੂਮਾਜਰਾ ਕਰ ਰਹੇ ਹਨ। ਚੰਡੀਗੜ੍ਹ ਪਹੁੰਚ ਕੇ ਅਕਾਲੀ ਦਲ ਦੀ ਵਫਦ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਰਚ ਸ਼ੁਰੂ ਹੋਇਆ ਹੈ ਜੋ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ। ਇਸੇ ਤਰ੍ਹਾਂ ਤਲਵੰਡੀ ਸਾਬੋ ਵਿਖੇ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹਰਸਿਮਰਤ ਬਾਦਲ ਦੀ ਅਗਵਾਈ ਹੇਠ ਸ਼ੁਰੂ ਹੋਇਆ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੇ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪੁੱਜੇਗਾ।
ਤੀਜਾ ਮਾਰਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਸ਼ੁਰੂ ਹੋਇਆ ਹੈ ਜੋ ਰੋਪੜ ਬਾਈਪਾਸ ’ਤੇ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਮਾਰਚ ਵਿੱਚ ਰਲ ਜਾਵੇਗਾ। ਅਕਾਲੀ ਦਲ ਦੇ ਮਾਰਚਾਂ ਨੂੰ ਵੇਖਦਿਆਂ ਚੰਡੀਗੜ੍ਹ ਪੁਲਿਸ ਨੇ ਪੰਜਾਬ ਦੀਆਂ ਹੱਦਾਂ 'ਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਸਿਹਤ
Advertisement