ਪੜਚੋਲ ਕਰੋ

ਖੇਤੀ ਬਿੱਲਾਂ 'ਤੇ ਅਕਾਲੀ ਦਲ ਦਾ ਨਵਾਂ ਪੈਂਤੜਾ, ਭੜਕ ਉੱਠੇ ਕੈਪਟਨ ਅਮਰਿੰਦਰ

ਚੁਫੇਰਿਓਂ ਅਲੋਚਨਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਖੁੱਲ੍ਹ ਕੇ ਕਿਸਾਨਾਂ ਨਾਲ ਡਟ ਗਿਆ ਹੈ। ਅਕਾਲੀ ਦਲ ਨੇ ਖੇਤੀਬਾੜੀ ਬਿੱਲਾਂ ਖਿਲਾਫ਼ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਤਹਿਤ ਪੰਜਾਬ ਵਿੱਚ 25 ਸਤੰਬਰ ਨੂੰ ‘ਚੱਕਾ ਜਾਮ’ ਕਰਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਇਸ ਸੰਘਰਸ਼ ਨੂੰ ਧਾਰਮਿਕ ਰੰਗਤ ਦੇਣ ਦੀ ਵੀ ਕੋਸ਼ਿਸ਼ ਕਰ ਰਿਹਾ ਹੈ। ਇਸ ਤਹਿਤ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ 1 ਅਕਤੂਬਰ ਨੂੰ ਤਿੰਨੇ ਤਖਤਾਂ ਤੋਂ ਮੁਹਾਲੀ ਤੱਕ ਕਿਸਾਨ ਮਾਰਚ ਕੱਢਿਆ ਜਾਵੇਗਾ ਤੇ ਸੂਬੇ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ।

ਚੰਡੀਗੜ੍ਹ: ਚੁਫੇਰਿਓਂ ਅਲੋਚਨਾ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੀ ਖੁੱਲ੍ਹ ਕੇ ਕਿਸਾਨਾਂ ਨਾਲ ਡਟ ਗਿਆ ਹੈ। ਅਕਾਲੀ ਦਲ ਨੇ ਖੇਤੀਬਾੜੀ ਬਿੱਲਾਂ ਖਿਲਾਫ਼ ਕਿਸਾਨਾਂ ਵੱਲੋਂ ਵਿੱਢੇ ਸੰਘਰਸ਼ ਤਹਿਤ ਪੰਜਾਬ ਵਿੱਚ 25 ਸਤੰਬਰ ਨੂੰ ‘ਚੱਕਾ ਜਾਮ’ ਕਰਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਇਸ ਸੰਘਰਸ਼ ਨੂੰ ਧਾਰਮਿਕ ਰੰਗਤ ਦੇਣ ਦੀ ਵੀ ਕੋਸ਼ਿਸ਼ ਕਰ ਰਿਹਾ ਹੈ। ਇਸ ਤਹਿਤ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ 1 ਅਕਤੂਬਰ ਨੂੰ ਤਿੰਨੇ ਤਖਤਾਂ ਤੋਂ ਮੁਹਾਲੀ ਤੱਕ ਕਿਸਾਨ ਮਾਰਚ ਕੱਢਿਆ ਜਾਵੇਗਾ ਤੇ ਸੂਬੇ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ। ਖੇਤੀ ਬਿੱਲਾਂ 'ਤੇ ਅਕਾਲੀ ਦਲ ਦੇ ਲਗਾਤਾਰ ਬਦਲਦੇ ਸਟੈਂਡ ਕਰਕੇ ਲੋਕਾਂ ਵਿੱਚ ਪੈਦਾ ਹੋਏ ਰੋਹ ਨੂੰ ਸ਼ਾਂਤ ਕਰਨ ਲਈ ਰਣਨੀਤੀ ਉਲੀਕੀ ਗਈ ਹੈ। ਮੰਗਲਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪਾਰਟੀ ਪ੍ਰਧਾਨ 26 ਤੋਂ 29 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕ ਕੇ ਪਾਰਟੀ ਕੇਡਰ ਨਾਲ ਗੱਲਬਾਤ ਕਰਨਗੇ। ਸੁਖਬੀਰ ਬਾਦਲ ਜਿੱਥੇ ਲੋਕਾਂ ਨੂੰ ਖੇਤੀ ਬਿੱਲਾਂ ਬਾਰੇ ਦੱਸਣਗੇ, ਉੱਥੇ ਹੀ ਅਗਲੀ ਰਣਨੀਤੀ ਵੀ ਦੱਸਣਗੇ। ਉਧਰ, ਅਕਾਲੀ ਦਲ ਦੇ ਇਸ ਪੈਂਤੜੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਸ਼੍ਰੋਮਣੀ ਅਕਾਲੀ ਦਲ ਕਿਸਾਨੀ ਸੰਘਰਸ਼ ਨੂੰ ਸਾਬੋਤਾਜ ਕਰਨ ਲਈ 25 ਸਤੰਬਰ ਨੂੰ ਚੱਕਾ ਜਾਮ ਕਰ ਰਿਹਾ ਹੈ ਜਦੋਂਕਿ ਕਿਸਾਨ ਧਿਰਾਂ ਵੱਲੋਂ ਪਹਿਲਾਂ ਹੀ 25 ਸਤੰਬਰ ਦੇ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਸੇ ਦਿਨ ਨੂੰ ਚੱਕਾ ਜਾਮ ਦਾ ਪ੍ਰੋਗਰਾਮ ਉਲੀਕ ਕੇ ਗਲਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਨੇ ਅਕਾਲੀ ਆਗੂਆਂ ਨੂੰ ਆਖਿਆ ਕਿ ਉਹ ਦਿੱਲੀ ਜਾ ਕੇ ਉਥੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਕਾ ਜਾਮ ਕਿਉਂ ਨਹੀਂ ਕਰਦੇ ਜਿਨ੍ਹਾਂ ਨੇ ਕਾਰਪੋਰੇਟ ਘਰਾਣਿਆਂ ਕੋਲ ਪੰਜਾਬ ਦੇ ਕਿਸਾਨਾਂ ਦੇ ਹਿੱਤ ਵੇਚ ਦਿੱਤੇ ਹਨ। ਮੁੱਖ ਮੰਤਰੀ ਨੇ ਚੁਣੌਤੀ ਦਿੱਤੀ ਕਿ ਜੇ ਅਕਾਲੀ ਦਲ ਕਿਸਾਨੀ ਪ੍ਰਤੀ ਫਿਕਰਮੰਦ ਹੈ ਤਾਂ ਉਹ ਕੇਂਦਰ ਸਰਕਾਰ ਨਾਲੋਂ ਆਪਣਾ ਨਾਤਾ ਤੋੜੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਕਿਸਾਨਾਂ ਨਾਲ ਖੜ੍ਹਨ ਦਾ ਪਾਖੰਡ ਕਰ ਰਹੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget