ਪੜਚੋਲ ਕਰੋ

ਜਦੋਂ ਆਪਣੇ ਹੀ ਬੁਣੇ ਸਿਆਸੀ ਜਾਲ 'ਚ ਉਲਝਿਆ ਅਕਾਲੀ ਦਲ, ਵੇਖੋ ਸੁਖਬੀਰ ਬਾਦਲ ਦੇ ਦੋਹਰੇ ਸਟੈਂਡ

ਸ਼੍ਰੋਮਣੀ ਅਕਾਲੀ ਦਲ ਆਪਣੇ ਹੀ ਬੁਣੇ ਸਿਆਸੀ ਜਾਲ ਵਿੱਚ ਫਸ ਗਿਆ ਹੈ। ਹੁਣ ਤੱਕ ਅਕਾਲੀ ਲੀਡਰ ਦਾਅਵਾ ਕਰ ਰਹੇ ਸੀ ਕਿ ਖੇਤੀ ਬਿੱਲ ਕਿਸਾਨਾਂ ਲਈ ਫਾਇਦੇਮੰਦ ਹਨ ਤੇ ਵਿਰੋਧੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਗੁੰਮਰਾਹ ਕਰ ਰਹੀਆਂ ਹਨ ਪਰ ਲੋਕ ਸਭਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਅਕਾਲੀ ਦਲ ਦੀ ਪਲਟੀ ਨੇ ਸਭ ਨੂੰ ਹੈਰਾਨ ਕਰ ਦਿੱਤਾ। ਸੁਖਬੀਰ ਬਾਦਲ ਨੇ ਅਚਾਨਕ ਖੇਤੀ ਬਿੱਲਾਂ ਖਿਲਾਫ ਸਟੈਂਡ ਲੈ ਲਿਆ ਤੇ ਅਗਲੇ ਹੀ ਦਿਨ ਹਰਸਿਮਰਤ ਬਾਦਲ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਆਪਣੇ ਹੀ ਬੁਣੇ ਸਿਆਸੀ ਜਾਲ ਵਿੱਚ ਫਸ ਗਿਆ ਹੈ। ਹੁਣ ਤੱਕ ਅਕਾਲੀ ਲੀਡਰ ਦਾਅਵਾ ਕਰ ਰਹੇ ਸੀ ਕਿ ਖੇਤੀ ਬਿੱਲ ਕਿਸਾਨਾਂ ਲਈ ਫਾਇਦੇਮੰਦ ਹਨ ਤੇ ਵਿਰੋਧੀ ਧਿਰਾਂ ਤੇ ਕਿਸਾਨ ਜਥੇਬੰਦੀਆਂ ਗੁੰਮਰਾਹ ਕਰ ਰਹੀਆਂ ਹਨ ਪਰ ਲੋਕ ਸਭਾ ਸੈਸ਼ਨ ਸ਼ੁਰੂ ਹੁੰਦਿਆਂ ਹੀ ਅਕਾਲੀ ਦਲ ਦੀ ਪਲਟੀ ਨੇ ਸਭ ਨੂੰ ਹੈਰਾਨ ਕਰ ਦਿੱਤਾ। ਸੁਖਬੀਰ ਬਾਦਲ ਨੇ ਅਚਾਨਕ ਖੇਤੀ ਬਿੱਲਾਂ ਖਿਲਾਫ ਸਟੈਂਡ ਲੈ ਲਿਆ ਤੇ ਅਗਲੇ ਹੀ ਦਿਨ ਹਰਸਿਮਰਤ ਬਾਦਲ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਹੈਰਾਨੀ ਦੀ ਗੱਲ ਹੈ ਕਿ ਸੁਖਬੀਰ ਬਾਦਲ ਹਫਤਾ ਪਹਿਲਾਂ ਤੱਕ ਜਿਨ੍ਹਾਂ ਖੇਤੀ ਬਿੱਲਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਦਸ ਰਹੇ ਸੀ, ਉਨ੍ਹਾਂ ਬਾਰੇ ਲੋਕ ਸਭਾ ਵਿੱਚ ਕਿਹਾ ਕਿ ਇਹ ਬਿੱਲ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਦੀ ਤਬਾਹੀ ਦਾ ਕਾਰਨ ਬਣਨਗੇ ਤੇ ਜਿਣਸਾਂ ਦੇ ਖ਼ਰੀਦ ਪ੍ਰਬੰਧਾਂ ਨੂੰ ਖ਼ਤਮ ਕਰ ਦੇਣਗੇ। ਅਕਾਲੀ ਦਲ ਦਾ ਅਜਿਹਾ ਸਟੈਂਡ ਵੇਖ ਬੀਜੇਪੀ ਵੀ ਹੈਰਾਨ ਸੀ। ਅਕਾਲੀ ਦਲ ਦਾ ਪੱਖ
" ਉਂਝ ਅਕਾਲੀ ਦਲ ਇਸ ਬਾਰੇ ਆਪਣਾ ਵੱਖਰਾ ਹੀ ਤਰਕ ਦੇ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਵੀ ਹਨੇਰੇ ਵਿੱਚ ਰੱਖਿਆ। 'ਏਬੀਪੀ ਨਿਊਜ਼' ਨੇ ਜਦੋਂ ਸਵਾਲ ਕੀਤਾ ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਇਹ ਆਰਡੀਨੈਂਸ ਆਇਆ ਸੀ, ਤਾਂ ਅਸੀਂ ਸਰਕਾਰ ਨੂੰ ਆਰਡੀਨੈਂਸ ਨਾ ਲਿਆਉਣ ਤੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਹਾ ਸੀ।" ਅਸੀਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਤੇ ਜ਼ਮੀਨੀ ਹਕੀਕਤ ਜਾਣਦੀ ਹੈ। ਅਸੀਂ ਸਰਕਾਰ ਨੂੰ ਕਿਹਾ ਕਿ ਇਸ ਵਿੱਚ ਕਿਸਾਨਾਂ ਦੀ ਸਲਾਹ ਵੀ ਸ਼ਾਮਲ ਕੀਤੀ ਜਾਵੇ ਪਰ ਉਨ੍ਹਾਂ ਨੇ ਕਿਹਾ ਕਿ ਇਹ ਆਰਡੀਨੈਂਸ ਹੈ, ਬਿੱਲ ਬਾਅਦ ਵਿੱਚ ਆਵੇਗਾ।” "
-
ਦਰਅਸਲ ਅਕਾਲੀ ਦਲ ਨੇ ਸੋਚਿਆ ਵੀ ਨਹੀਂ ਸੀ ਕਿ ਪੰਜਾਬ ਦੇ ਕਿਸਾਨ ਸਭ ਸਿਆਸੀ ਹੱਦਬੰਦੀਆਂ ਤੋੜ ਖੇਤੀ ਬਿੱਲਾਂ ਖਿਲਾਫ ਇੱਕਜੁਟ ਹੋ ਜਾਣਗੇ। ਆਮ ਆਦਮੀ ਪਾਰਟੀ ਤੇ ਕਾਂਗਰਸ ਸਣੇ ਸਾਰੇ ਸਿਆਸੀ ਦਲ ਪਹਿਲਾਂ ਹੀ ਕਿਸਾਨਾਂ ਦੇ ਹੱਕ ਵਿੱਚ ਡਟੇ ਸੀ। ਸੰਘਰਸ਼ ਸ਼ੁਰੂ ਹੋਇਆ ਤਾਂ ਅਕਾਲੀ ਦਲ ਦੇ ਹਮਾਇਤੀ ਕਿਸਾਨ ਵੀ ਸੜਕਾਂ 'ਤੇ ਆ ਡਟੇ। ਇਹ ਰਿਪੋਰਟਾਂ ਅਕਾਲੀ ਲੀਡਰਸ਼ਿਪ ਕੋਲ ਪਹੁੰਚੀ ਤਾਂ ਉਨ੍ਹਾਂ ਰੂਹ ਕੰਬ ਗਈ। ਇਸ ਲਈ ਰਾਤੋ-ਰਾਤ ਸੁਖਬੀਰ ਬਾਦਲ ਨੇ ਆਪਣਾ ਸਟੈਂਡ ਬਦਲਣ ਦਾ ਫੈਸਲਾ ਲਾ ਲਿਆ। ਦਰਅਸਲ ਇਹ ਵੀ ਅਹਿਮ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾਂ ਕਿਸਾਨੀ ਵੋਟ ਬੈਂਕ ’ਤੇ ਹੀ ਟੇਕ ਰਹੀ ਹੈ। ਜਦੋਂ ਕਿ ਅਕਾਲੀ ਦਲ ਕੇਂਦਰ ਦਾ ਪੱਖ ਪੂਰਨ ਦੇ ਰਾਹ ਪੈ ਗਿਆ ਸੀ ਤਾਂ ਦਿਹਾਤੀ ਪੰਜਾਬ ਵਿੱਚ ਅਕਾਲੀ ਦਲ ਦੀ ਸਾਖ ਦਾਅ ’ਤੇ ਲੱਗ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੂੰ ਆਖ਼ਰਕਾਰ ਲੋਕਾਂ ਵਿੱਚ ਵਿਸ਼ਵਾਸ ਬਹਾਲ ਕਰਨ ਲਈ ਕੇਂਦਰੀ ਵਜ਼ਾਰਤ ਨੂੰ ਅਲਵਿਦਾ ਕਹਿਣਾ ਪਿਆ ਹੈ। ਬੇਸ਼ੱਕ ਹਰਸਿਰਤ ਨੇ ਵਜ਼ੀਰੀ ਛੱਡ ਦਿੱਤੀ ਪਰ ਹੁਣ ਸਵਾਲ ਖੜ੍ਹੇ ਹਨ ਕਿ ਅਕਾਲੀ ਦਲ ਹੁਣ ਤੱਕ ਕਿਸਾਨਾਂ ਨਾਲ ਝੂਠ ਹੀ ਬੋਲ ਰਿਹਾ ਸੀ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਰਸਿਮਰਤ ਬਾਦਲ ਦਾ ਅਸਤੀਫ਼ਾ ਅਕਾਲੀ ਦਲ ਵੱਲੋਂ ਰਚੇ ਜਾ ਰਹੇ ਡਰਾਮਿਆਂ ਦੀ ਇੱਕ ਹੋਰ ਨੌਟੰਕੀ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਦਾ ਕੇਂਦਰੀ ਕੈਬਨਿਟ ਵਿੱਚੋਂ ਅਸਤੀਫ਼ਾ ਬਹੁਤ ਦੇਰੀ ਨਾਲ ਲਿਆ ਫ਼ੈਸਲਾ ਹੈ, ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਕਿਸੇ ਕਿਸਮ ਦੀ ਮਦਦ ਨਹੀਂ ਹੋਣੀ। ਜੇ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਸਟੈਂਡ ਲਿਆ ਹੁੰਦਾ ਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਸੂਬਾ ਸਰਕਾਰ ਦਾ ਸਮਰਥਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਬਿੱਲ ਪਾਸ ਹੋਣ ਦੇ ਹਾਲਾਤ ਪੈਦਾ ਨਾ ਹੁੰਦੇ ਤੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ ਵਿੱਚ ਰੱਖਣ ਤੋਂ ਪਹਿਲਾਂ 10 ਵਾਰ ਸੋਚਣਾ ਪੈਂਦਾ। ਇਸੇ ਤਰ੍ਹਾਂ ਵਿਰੋਧੀ ਧਿਰ ਦੇ ਨੇਤਾ ਤੇ ‘ਆਪ’ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਰੋਹ ਦੇ ਡਰੋਂ ਹਰਸਿਮਰਤ ਨੇ ਅਸਤੀਫ਼ਾ ਦਿੱਤਾ ਹੈ। ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨੀ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਕਿਹਾ ਕਿ ਹਰਸਿਮਰਤ ਦੀ ਹਾਜ਼ਰੀ ਵਾਲੀ ਕੈਬਨਿਟ ਮੀਟਿੰਗ ਵਿੱਚ ਆਰਡੀਨੈਂਸਾਂ ਦਾ ਫ਼ੈਸਲਾ ਹੋਇਆ। ਹੁਣ ਜਦੋਂ ਕਿਸਾਨਾਂ ਨੇ ਪਿੰਡਾਂ ਵਿੱਚ ਅਕਾਲੀ ਦਲ ਨੂੰ ਵੜਨ ਨਾ ਦੇਣ ਫ਼ੈਸਲਾ ਕਰ ਲਿਆ ਤਾਂ ਅਸਤੀਫ਼ਾ ਦੇਣਾ ਪਿਆ ਹੈ। ਚੀਮਾ ਨੇ ਕਿਹਾ ਕਿ ਅਸਤੀਫ਼ਾ ਹਾਲੇ ਪ੍ਰਵਾਨ ਨਹੀਂ ਹੋਇਆ ਤੇ ਹੋ ਸਕਦਾ ਹੈ ਕਿ ਇਸ ਪਿੱਛੇ ਵੀ ਅਕਾਲੀ ਦਲ ਦੀ ਸਾਜਿਸ਼ ਹੋਵੇ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
ਪੰਜਾਬ ਸਿਆਸਤ 'ਚ ਘਮਸਾਣ, 'ਆਪ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget