ਪੜਚੋਲ ਕਰੋ
(Source: ECI/ABP News)
ਅਕਾਲੀ ਦਲ ਤੇ ਬੀਜੇਪੀ ਵਿਚਾਲੇ ਤੋੜ-ਵਿਛੋੜਾ ਤੈਅ !
ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਤੋੜ-ਵਿਛੋੜਾ ਤੈਅ ਮੰਨਿਆ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕੇਂਦਰ ਸਰਕਾਰ ਨਾਲ ਉਦੋਂ ਤੱਕ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਕੇਂਦਰ ਖੇਤੀਬਾੜੀ ਬਿੱਲਾਂ ਨੂੰ ਵਾਪਸ ਨਹੀਂ ਲੈਂਦਾ।
![ਅਕਾਲੀ ਦਲ ਤੇ ਬੀਜੇਪੀ ਵਿਚਾਲੇ ਤੋੜ-ਵਿਛੋੜਾ ਤੈਅ ! Agriculture Ordinance, will break sad bjp alliance ਅਕਾਲੀ ਦਲ ਤੇ ਬੀਜੇਪੀ ਵਿਚਾਲੇ ਤੋੜ-ਵਿਛੋੜਾ ਤੈਅ !](https://static.abplive.com/wp-content/uploads/sites/5/2020/02/27205437/SUKHBIR-BADAL.jpeg?impolicy=abp_cdn&imwidth=1200&height=675)
ਪੁਰਾਣੀ ਤਸਵੀਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਤੋੜ-ਵਿਛੋੜਾ ਤੈਅ ਮੰਨਿਆ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਬਾਦਲ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਕੇਂਦਰ ਸਰਕਾਰ ਨਾਲ ਉਦੋਂ ਤੱਕ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਕੇਂਦਰ ਖੇਤੀਬਾੜੀ ਬਿੱਲਾਂ ਨੂੰ ਵਾਪਸ ਨਹੀਂ ਲੈਂਦਾ।
ਦੂਜੇ ਪਾਸੇ ਬੀਜੇਪੀ ਸਰਕਾਰ ਨੇ ਦੋ-ਟੁੱਕ ਜਵਾਬ ਦਿੱਤਾ ਹੈ ਕਿ ਖੇਤੀਬਾੜੀ ਬਿੱਲਾਂ ਨੂੰ ਕਿਸੇ ਵੀ ਕੀਮਤ 'ਤੇ ਵਾਪਸ ਨਹੀਂ ਲਿਆ ਜਾਵੇਗਾ। ਬੀਜੇਪੀ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਸਹਿਮਤ ਕਰਨ ਦੀ ਕੋਸ਼ਿਸ਼ ਕੀਤਾ ਜਾਵੇਗੀ ਪਰ ਸਰਕਾਰ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟ ਸਕਦੀ। ਇਸ ਕਰਕੇ ਅਕਾਲੀ ਦਲ ਕੋਲ ਬੀਜੇਪੀ ਦਾ ਸਾਥ ਛੱਡਣ ਬਗੈਰ ਕੋਈ ਚਾਰਾ ਨਹੀਂ ਬਚਿਆ।
ਦਰਅਸਲ ਪੰਜਾਬ ਦੇ ਕਿਸਾਨਾਂ ਦੇ ਸਖ਼ਤ ਵਿਰੋਧ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੂੰ ਸੰਸਦ ਵਿੱਚ ਬਿੱਲਾਂ ਦਾ ਵਿਰੋਧ ਕਰਦੇ ਹੋਏ ਮੋਦੀ ਸਰਕਾਰ ਖ਼ਿਲਾਫ਼ ਸਟੈਂਡ ਲੈਣ ਲਈ ਮਜਬੂਰ ਹੋਣਾ ਪਿਆ ਹੈ। ਪੰਜਾਬ ਦੇ ਕਿਸਾਨਾਂ ਅੰਦਰ ਖੇਤੀ ਬਿੱਲਾਂ ਨੂੰ ਲੈ ਕੇ ਕਾਫੀ ਰੋਸ ਹੈ। ਅਜਿਹੇ ਵਿੱਚ ਅਕਾਲੀ ਦਲ ਲਈ ਮੁੜ ਬਿੱਲਾਂ ਦੀ ਹਮਾਇਤ ਕਰਨਾ ਸੌਖਾ ਨਹੀਂ।
ਇਸ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ। ਉਹ ਆਪਣੇ ਸਟੈਂਡ ਉੱਪਰ ਕਾਇਮ ਰਹਿ ਕੇ ਅੱਗੇ ਹੋ ਕੇ ਸੰਘਰਸ਼ ਕਰਨਗੇ। ਉਨ੍ਹਾਂ ਨੇ ਅਗਲੀ ਰਣਨੀਤੀ ਦੱਸਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਤੇ ਕਿਸਾਨਾਂ ਲਈ ਅੱਗੇ ਲੱਗ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉੱਦੋਂ ਤੱਕ ਕੇਂਦਰ ਨਾਲ ਗੱਲ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਇਹ ਬਿੱਲ ਵਾਪਸ ਨਹੀਂ ਲੈਂਦੀ।
ਉਂਝ, ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਐਨਡੀਏ ਵਿੱਚੋਂ ਬਾਹਰ ਆਉਣ ਬਾਰੇ ਫੈਸਲਾ ਕੋਰ ਕਮੇਟੀ ਕਰੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਿੱਖਿਆ
ਪੰਜਾਬ
ਸਿਹਤ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)