Punjab News : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਮੋਗਾ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਡੱਲੇਵਾਲੀਆ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਗੋਪੀ ਡੱਲੇਵਾਲੀਆ ਮੋਗਾ ਦੇ ਸੰਤੋਖ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
ਡੀ.ਜੀ.ਪੀ. ਪੰਜਾਬ ਨੇ ਲਿਖਿਆ, “ਗੋਪੀ ਡੱਲੇਵਾਲੀਆ ਜੁਲਾਈ 2023 ਮੋਗਾ ਦੇ ਸੰਤੋਖ ਸਿੰਘ ਕਤਲ ਕਾਂਡ ਦਾ ਮੁੱਖ ਸਾਥੀ ਸੀ। ਪੁਲਿਸ ਨੇ ਉਸ ਕੋਲੋਂ ਇੱਕ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਗੋਪੀ ਪਿੰਡ ਡੱਲੇਵਾਲ, ਗੁਰਾਇਆ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਗੋਪੀ ਡੱਲੇਵਾਲੀਆ ‘ਤੇ 4 ਅਪਰਾਧਿਕ ਮਾਮਲੇ ਦਰਜ ਸਨ। 2016 ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਅਤੇ 2016 ਵਿੱਚ ਗੁਰਾਇਆ ਵਿੱਚ ਇੱਕ ਕਤਲ ਕੇਸ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ ।
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਗੋਪੀ ਡੱਲੇਵਾਲੀਆ ਗੋਰੂ ਬੱਚਾ ਗਰੁੱਪ ਦਾ ਮੈਂਬਰ ਹੈ। ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਸੰਤੋਖ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਹਨ। ਗੋਪੀ ਡੱਲੇਵਾਲੀਆ ਵੀ ਭਗੌੜਾ ਸੀ। ਉਸਦੇ ਖਿਲਾਫ 12 ਤੋਂ ਵੱਧ ਅਪਰਾਧਿਕ ਮਾਮਲੇ ਜਿਵੇਂ ਕਿ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਅਸਲਾ ਐਕਟ ਆਦਿ ਦਰਜ ਹਨ।ਸੰਤੋਖ ਸਿੰਘ ਕਤਲ ਕੇਸ ਵਿੱਚ ਮੋਗਾ ਦੇ ਥਾਣਾ ਸਿਟੀ ਵਨ ਦੀ ਪੁਲੀਸ ਨੇ 16 ਜੁਲਾਈ ਨੂੰ ਕਤਲ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ