Anti Gangster Task Force Action: ਪੰਜਾਬ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਲੰਡਾ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਗੈਂਗਸਟਰਾਂ ਦੀ ਪਛਾਣ ਜੋਬਨਜੀਤ ਸਿੰਘ ਉਰਫ਼ ਜੋਬਨ, ਬਿਕਰਮਜੀਤ ਸਿੰਘ ਉਰਫ਼ ਬਿੱਕਾ ਅਤੇ ਕੁਲਵਿੰਦਰ ਸਿੰਘ ਉਰਫ਼ ਕਾਲਾ ਵਜੋਂ ਹੋਈ ਹੈ।


ਇਸ ਦੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹਨਾਂ ਮੁਲਜ਼ਮਾਂ ਕੋਲੋਂ ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ।


ਗ੍ਰਿਫਤਾਰ ਮੁਲਜ਼ਮ ਜੋਬਨ ਯੂਏਪੀਏ, ਆਰਮਜ਼ ਐਕਟ, ਐਨਡੀਪੀਐਸ ਐਕਟ ਅਤੇ ਆਈਟੀ ਐਕਟ ਦੇ ਜੁਰਮਾਂ ਵਿੱਚ ਲੋੜੀਂਦਾ ਸੀ ਅਤੇ ਲੰਬੇ ਸਮੇਂ ਤੋਂ ਫ਼ਰਾਰ ਸੀ। ਮੁਲਜ਼ਮ ਜੋਬਨ ਅਤੇ ਬਿੱਕਾ ਵੀ 307 ਆਈਪੀਸੀ ਤਹਿਤ ਇੱਕ ਤੋਂ ਵੱਧ ਮਾਮਲਿਆਂ ਵਿੱਚ ਲੋੜੀਂਦੇ ਹਨ।


 



 


ਜੋਬਨਜੀਤ ਸਿੰਘ RDX ਕੇਸ 'ਚ ਪਹਿਲਾਂ ਹੀ ਨਾਮਜ਼ਦ


ਪੁਲਿਸ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ। ਇਸ ਤੋਂ ਪਹਿਲਾਂ ਜੋਬਨਜੀਤ ਸਿੰਘ ਖ਼ਿਲਾਫ਼ ਯੂਏਪੀਏ, ਆਰਮਜ਼ ਐਕਟ, ਐਨਡੀਪੀਐਸ ਅਤੇ ਆਈਟੀ ਦੇ ਕੇਸ ਦਰਜ ਹਨ।


ਦੋਸ਼ ਹੈ ਕਿ ਉਸ ਨੂੰ ਦੋ ਸਾਲ ਪਹਿਲਾਂ ਆਰਡੀਐਕਸ ਨਾਲ ਸਬੰਧਤ ਇੱਕ ਕੇਸ ਵਿੱਚ ਫੜਿਆ ਗਿਆ ਸੀ। ਉਸ ਸਮੇਂ ਵੀ ਉਸ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਸੀ। ਉਸ ਸਮੇਂ ਉਸ ਨੂੰ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।


 
 
ਬਿਕਰਮਜੀਤ ਬਿੱਕਾ 'ਤੇ ਕਤਲ ਦਾ ਪਰਚਾ 


ਇਸੇ ਕੇਸ ਦੇ ਦੂਜੇ ਮੁਲਜ਼ਮ ਬਿਕਰਮਜੀਤ ਸਿੰਘ ਉਰਫ਼ ਬਿੱਕਾ ਦਾ ਵੀ ਅਪਰਾਧਿਕ ਰਿਕਾਰਡ ਹੈ। ਉਸ ਖਿਲਾਫ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਉਮੀਦ ਹੈ ਕਿ ਕੁਝ ਹੋਰ ਖੁਲਾਸੇ ਹੋਣਗੇ। ਜਦਕਿ ਪੁਲਿਸ ਮਾਮਲੇ ਦੇ ਤੀਜੇ ਸਾਥੀ ਕੁਲਵਿੰਦਰ ਸਿੰਘ ਉਰਫ਼ ਕਾਲਾ ਬਾਰੇ ਵੀ ਜਾਣਕਾਰੀ ਜੁਟਾ ਰਹੀ ਹੈ।


 


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l 


Join Our Official Telegram Channel: https://t.me/abpsanjhaofficial