Barnala News : ਬਰਨਾਲਾ 'ਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰਾਂ ਵਿਚਾਲੇ ਮੁੱਠਭੇੜ ਹੋਈ ਹੈ। ਪੰਜਾਬ ਪੁਲਿਸ ਦੀ ਏ.ਜੀ.ਟੀ.ਐੱਫ (AGTF) ਨੇ ਬਰਨਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ ਬੰਬੀਹਾ ਗੈਂਗ ਦੇ ਮੁੱਖ ਗੁਰਗੇ ਸੁਖਜਿੰਦਰ ਸਿੰਘ ਉਰਫ ਸੁੱਖੀ ਖਾਨ ਵਾਸੀ ਲੌਂਗੋਵਾਲ ਨੂੰ ਗ੍ਰਿਫਤਾਰ ਕੀਤਾ ਹੈ।
ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ ਅਤੇ ਜਵਾਬੀ ਕਾਰਵਾਈ ਵਿੱਚ ਪੁਲਿਸ ਪਾਰਟੀ ਨੇ ਵੀ ਗੋਲੀ ਚਲਾ ਦਿੱਤੀ, ਜਿਸ ਕਾਰਨ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ। ਗੈਂਗ ਦੇ 3 ਹੋਰ ਮੈਂਬਰਾਂ ਨੂੰ 3 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਅਤੇ ਇੱਕ ਖੋਹੀ ਕਾਰ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਸੁੱਖੀ ਖ਼ਾਨ 'ਤੇ ਫਿਰੌਤੀ ਦੇ ਕੇਸ ਵੀ ਦਰਜ ਹਨ।
ਇਸ ਮੌਕੇ ਐਸ.ਐਸ.ਪੀ ਬਰਨਾਲਾ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਏ.ਜੀ.ਟੀ.ਐਫ ਅਤੇ ਬਰਨਾਲਾ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਕਾਰਵਾਈ ਕੀਤੀ ਗਈ ਹੈ। ਜਿਸ ਵਿਚ ਸੁਖਜਿੰਦਰ ਸਿੰਘ ਉਰਫ ਸੁੱਖੀ ਖਾਨ ਵਾਸੀ ਲੌਂਗੋਵਾਲ, ਯਾਦਵਿੰਦਰ ਸਿੰਘ ਮੁੱਲਾਪੁਰ, ਹੁਸ਼ਨਪ੍ਰੀਤ ਸਿੰਘ ਉਰਫ ਗਿੱਲ ਅਤੇ ਜਗਸੀਰ ਸਿੰਘ ਉਰਫ ਬਿੱਲਾ ਵਾਸੀ ਲੌਂਗੋਵਾਲ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਹ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਰਗਰਮ ਸੀ।
ਦੱਸ ਦੇਈਏ ਕਿ ਇਸ ਸਬੰਧੀ ਏਜੀਟੀਐਫ ਨੂੰ ਸੂਚਨਾ ਮਿਲੀ ਸੀ ਕਿ ਇਹ ਚਾਰੇ ਬੀਤੀ ਰਾਤ ਅੰਮ੍ਰਿਤਸਰ ਤੋਂ ਜਲੰਧਰ ਪੁੱਜੇ ਸਨ ਅਤੇ ਜਲੰਧਰ ਵਿੱਚ ਉਨ੍ਹਾਂ ਨੇ ਇੱਕ ਗੱਡੀ ਖੋਹੀ ਸੀ। ਇਸ ਤੋਂ ਬਾਅਦ ਉਹ ਜਲੰਧਰ ਤੋਂ ਬਠਿੰਡਾ ਪਹੁੰਚੇ ਸੀ ਅਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਅਸਲੇ ਸਮੇਤ ਅੱਜ ਮੋਹਾਲੀ ਜਾ ਰਹੇ ਸੀ। ਏਜੀਟੀਐਫ ਅਤੇ ਬਰਨਾਲਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਉਨ੍ਹਾਂ ਨੂੰ ਹੰਡਿਆਇਆ ਨੇੜੇ ਘੇਰ ਲਿਆ। ਜਿੱਥੇ ਕਰਾਸ ਫਾਇਰਿੰਗ ਵੀ ਹੋਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ