ਚੰਡੀਗੜ੍ਹ: ਬਦਨਾਮ ਗੈਂਗਸਟਰ ਲਾਰੈਂਸ ਹੁਣ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਦੀ ਪਕੜ 'ਚ ਆ ਗਿਆ ਹੈ। ਲਾਰੈਂਸ ਨੂੰ ਸ਼ਨੀਵਾਰ ਨੂੰ ਬਟਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਲਾਰੈਂਸ ਨੂੰ ਉਸੇ ਰਸਤੇ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਜੱਜ ਅਦਾਲਤ ਵਿੱਚ ਜਾਂਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ।
ਅਦਾਲਤ ਵਿੱਚ ਪੇਸ਼ੀ ਦੌਰਾਨ ਮੌਜੂਦ ਏ.ਜੀ.ਟੀ.ਐਫ ਨੇ ਉਸਦਾ ਟਰਾਂਜ਼ਿਟ ਰਿਮਾਂਡ ਲੈ ਲਿਆ। ਜਿਸ ਤੋਂ ਬਾਅਦ ਉਸ ਨੂੰ ਮੋਹਾਲੀ ਲਿਆਂਦਾ ਗਿਆ। ਇੱਥੇ ਜਾਅਲੀ ਪਾਸਪੋਰਟ ਨੂੰ ਲੈ ਕੇ ਉਸ ਦੇ ਖਿਲਾਫ ਸਟੇਟ ਕ੍ਰਾਈਮ ਬ੍ਰਾਂਚ 'ਚ ਮਾਮਲਾ ਦਰਜ ਕੀਤਾ ਗਿਆ ਹੈ। ਕਤਲ ਤੋਂ ਪਹਿਲਾਂ ਉਸ ਨੇ ਆਪਣੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਨੂੰ ਵਿਦੇਸ਼ ਭੇਜ ਦਿੱਤਾ ਸੀ।ਲਾਰੈਂਸ ਨੂੰ 10 ਦਿਨ ਦੇ ਰਿਮਾਂਡ 'ਤੇ ਲਿਆ ਗਿਆ ਹੈ।
ਸੱਤੂ ਕਤਲ ਕਾਂਡ ਦੀ ਕੀਤੀ ਜਾਂਚ
ਲਾਰੈਂਸ ਨੂੰ ਬਟਾਲਾ ਪੁਲਿਸ ਨੇ 12 ਅਗਸਤ ਨੂੰ ਰਿਮਾਂਡ 'ਤੇ ਲਿਆ ਸੀ। ਉਸ ਤੋਂ ਫਤਿਹਗੜ੍ਹ ਚੂੜੀਆਂ ਵਿੱਚ ਸਤਨਾਮ ਸੱਤੂ ਕਤਲ ਕੇਸ ਵਿੱਚ ਪੁੱਛਗਿੱਛ ਕੀਤੀ ਗਈ ਸੀ। ਇਸੇ ਮਾਮਲੇ ਵਿੱਚ ਇਸ ਤੋਂ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੁੱਛਗਿੱਛ ਖਤਮ ਹੋਣ ਤੋਂ ਬਾਅਦ ਰਿਮਾਂਡ ਖਤਮ ਹੁੰਦੇ ਹੀ ਬਟਾਲਾ ਅਦਾਲਤ 'ਚ ਪੇਸ਼ ਕੀਤਾ ਗਿਆ।
ਪੰਜਾਬ ਵਿੱਚ ਲਾਰੈਂਸ ਖ਼ਿਲਾਫ਼ 17 ਕੇਸ ਦਰਜ ਹਨ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਲਾਰੈਂਸ ਨੂੰ ਤਿਹਾੜ ਜੇਲ੍ਹ ਤੋਂ ਲਿਆਂਦਾ ਗਿਆ ਸੀ। ਲਾਰੈਂਸ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਹੈ। ਮਾਨਸਾ ਪੁਲੀਸ ਤੋਂ ਬਾਅਦ ਅੰਮ੍ਰਿਤਸਰ, ਹੁਸ਼ਿਆਰਪੁਰ, ਮੋਗਾ ਅਤੇ ਫਰੀਦਕੋਟ ਪੁਲੀਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਜਿਸ ਤੋਂ ਬਾਅਦ ਬਟਾਲਾ ਪੁਲਸ ਉਸ ਨੂੰ ਲੈ ਗਈ। ਪੰਜਾਬ ਵਿੱਚ ਲਾਰੈਂਸ ਖ਼ਿਲਾਫ਼ 17 ਗੰਭੀਰ ਮਾਮਲੇ ਦਰਜ ਹਨ। ਸਾਰੇ ਮਾਮਲੇ 'ਚ ਉਸ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ