Punjab News: ਘਨੌਰ ਤੋਂ ਵੱਡੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਕਿਸਾਨਾਂ ਦੀ ਪੁਆਦ ਸਦਭਾਵਨਾ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ ਚ ਤਬਦੀਲ ਹੋ ਗਿਆ ਹੈ। ਕਰੀਬ 650 ਪੁਲਿਸ ਮੁਲਾਜ਼ਮ, 7 ਡੀਐਸਪੀ,2-3 ਐਸਪੀ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਕਿਸਾਨਾਂ ਦੇ ਵੱਲੋਂ ਹਲਕਾ ਘਨੌਰ ਦੇ ਪਿੰਡ ਜੰਡ ਮੰਗੋਲੀ ਦੇ ਇਤਿਹਾਸ ਸ਼੍ਰੀ ਗੁਰਦੁਆਰਾ ਸ਼੍ਰੀ ਨਥਾਣਾ ਸਾਹਿਬ ਵਿਖੇ ਮੀਟਿੰਗ ਰੱਖੀ ਹੈ।
19 ਮਾਰਚ ਨੂੰ ਪੰਜਾਬ ਪੁਲਿਸ ਦੇ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਉੱਪਰ ਕਿਸਾਨਾਂ ਦੇ ਧਰਨੇ ਨੂੰ ਚੁਕਵਾਇਆ ਗਿਆ ਸੀ ਅਤੇ ਉਸ ਤੋਂ ਬਾਅਦ ਲਗਾਤਾਰ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਹੋਣ ਦਾ ਮਾਮਲਾ ਗਰਮਾਇਆ ਹੋਇਆ ਸੀ,ਪਰੰਤੂ ਇਸ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਵੱਲੋਂ ਪੁਆਦ ਦੇ ਹਲਕਾ ਘਨੌਰ ਦੇ ਪਿੰਡ ਜੰਡ ਮੰਗੋਲੀ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਨਥਾਣਾ ਸਾਹਿਬ ਪਾਤਸ਼ਾਹੀ ਤੀਜੀ ਸ਼੍ਰੀ ਗੁਰੂ ਅਮਰਦਾਸ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਉੱਪਰ ਪੁਆਦ ਇਲਾਕੇ ਦਾ ਧੰਨਵਾਦ ਕਰਨ ਦੇ ਲਈ ਪੁਆਦ ਸਦਭਾਵਨਾ ਇਕੱਤਰਤਾ ਰੱਖੀ ਗਈ ਸੀ। ਇਹ ਸਦਭਾਵਨਾ ਇਕੱਤਰਤਾ ਅੱਜ ਸਵੇਰੇ 11 ਵਜੇ ਸ਼ੁਰੂ ਹੋਣੀ ਹੈ ਉਸ ਤੋਂ ਪਹਿਲਾਂ ਪੂਰੇ ਇਲਾਕੇ ਦੇ ਵਿੱਚ ਪੁਲਿਸ ਪਾਰਟੀ ਦੀ ਵੱਡੀ ਨਫਰੀ ਤੈਨਾਤ ਕਰ ਦਿੱਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।